ਭਗਵੰਤ ਮਾਨ ਸਰਕਾਰ ਦਾ ਵੱਡਾ ਐਕਸ਼ਨ; 16000 ਨਸ਼ਾ ਤਸਕਰਾਂ ਨੂੰ ਸੁੱਟਿਆ ਜੇਲ੍ਹ ‘ਚ…! ਕਰੋੜਾਂ ਰੁਪਏ ਦਾ ਨਸ਼ਾ ਹੋਇਆ ਬਰਾਮਦ

All Latest NewsNews FlashPunjab News

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ਼ ਭਗਵੰਤ ਮਾਨ ਸਰਕਾਰ ਦਾ ਸਖ਼ਤ ਐਕਸ਼ਨ ਜਾਰੀ ਹੈ। ਮਾਨ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਹੁਣ ਤੱਕ 16000 ਤੋਂ ਵਧ ਨਸ਼ਾ ਤਸਕਰ ਅਤੇ ਕਰੋੜਾਂ ਰੁਪਏ ਦਾ ਨਸ਼ਾ ਪੁਲਿਸ ਦੇ ਵਲੋਂ ਬਰਾਮਦ ਕੀਤਾ ਗਿਆ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਦੀ ਜਾਣਕਾਰੀ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 1 ਮਾਰਚ ਤੋਂ 8 ਜੂਨ ਤੱਕ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਤਸਕਰੀ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ ਬਾਰੇ ਵੀ ਜਾਣਕਾਰੀ ਦਿੱਤੀ। ਹੁਣ ਤੱਕ, ਐਨਡੀਪੀਐਸ ਅਧੀਨ 9580 ਮਾਮਲੇ ਦਰਜ ਕੀਤੇ ਗਏ ਹਨ ਅਤੇ 16348 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ 118 ਵਿਅਕਤੀਆਂ ਦੀਆਂ ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ। ਇਸ ਸਮੇਂ ਦੌਰਾਨ, ਵੱਡੀ ਮਾਤਰਾ ਵਿੱਚ ਨਾਜਾਇਜ਼ ਨਸ਼ਾ ਪਦਾਰਥ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ 622 ਕਿਲੋਗ੍ਰਾਮ ਹੈਰੋਇਨ, 14976 ਕਿਲੋਗ੍ਰਾਮ ਭੁੱਕੀ, 252 ਕਿਲੋਗ੍ਰਾਮ ਅਫੀਮ, 264 ਕਿਲੋਗ੍ਰਾਮ ਗਾਂਜਾ ਅਤੇ 26,49,847 ਨਸ਼ੀਲੀਆਂ ਗੋਲੀਆਂ ਸ਼ਾਮਲ ਹਨ।

ਵਿੱਤ ਮੰਤਰੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਇੱਕ ਜਨ ਅੰਦੋਲਨ ਵਿੱਚ ਬਦਲ ਗਈ ਹੈ, ਜਿਸ ਵਿੱਚ ਨਾਗਰਿਕ ਲਗਾਤਾਰ ਨਸ਼ਾ ਤਸਕਰਾਂ ਵਿਰੁੱਧ ਜਾਣਕਾਰੀ ਪ੍ਰਦਾਨ ਕਰ ਰਹੇ ਹਨ, ਅਤੇ ਨਸ਼ਾ ਪੀੜਤ ਸਰਗਰਮੀ ਨਾਲ ਇਲਾਜ ਲਈ ਅੱਗੇ ਆ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਮੁਹਿੰਮ ਯਕੀਨੀ ਬਣਾਏਗੀ ਕਿ ਸੂਬਾ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇ।

ਮੁਹਿੰਮ ਬਾਰੇ ਵਿਰੋਧੀ ਪਾਰਟੀਆਂ ਵੱਲੋਂ ਪ੍ਰਗਟਾਏ ਗਏ ਸ਼ੰਕਿਆਂ ਬਾਰੇ ਮੀਡੀਆ ਦੇ ਸਵਾਲਾਂ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੌਰਾਨ ਪੰਜਾਬ ਵਿੱਚ ਨਸ਼ਿਆਂ ਨੇ ਜੜ੍ਹ ਫੜੀ ਅਤੇ ਨੌਜਵਾਨਾਂ ਨੂੰ ਆਪਣੀ ਨਿਸ਼ਾਨਾ ਬਣਾਇਆ।

ਉਨ੍ਹਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਮੁਹਿੰਮ ਦਾ ਸਮਰਥਨ ਕਰਨ, ਨਾ ਕਿ ਸੌੜੀ ਰਾਜਨੀਤੀ ਤਹਿਤ ਜਨਤਕ ਭਲਾਈ ਨੂੰ ਨਜ਼ਰਅੰਦਾਜ਼ ਕਰਦਿਆਂ ਗੁਮਰਾਹਕੁੰਨ ਬਿਆਨ ਦਿੰਦਿਆਂ ਨਸ਼ਿਆਂ ਨੂੰ ਉਤਸ਼ਾਹਿਤ ਕਰਨ।

ਵਿੱਤ ਮੰਤਰੀ ਨੇ ਦੱਸਿਆ ਕਿ ਕੈਬਨਿਟ ਸਬ-ਕਮੇਟੀ ਦੀ ਮੀਟਿੰਗ, ਜੋ ਕਿ ਲਗਭਗ ਡੇਢ ਘੰਟੇ ਤੱਕ ਚੱਲੀ, ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਦੀ ਸਮੀਖਿਆ ਕੀਤੀ ਅਤੇ ਭਵਿੱਖ ਲਈ ਲੋੜੀਂਦੀਆਂ ਰਣਨੀਤੀਆਂ ਤਿਆਰ ਕੀਤੀਆਂ ਗਈਆਂ।

 

Media PBN Staff

Media PBN Staff

Leave a Reply

Your email address will not be published. Required fields are marked *