ਵੱਡੀ ਖ਼ਬਰ: ਪੰਜਾਬ ਕੈਬਨਿਟ ਸਬ ਕਮੇਟੀ ਨੇ ਸੱਦੀ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ
Punjab News:ਸਰਕਾਰ ਇਸ ਮੀਟਿੰਗ ਵਿੱਚ ਮੁਲਾਜ਼ਮਾਂ ਤੇ ਅਧਿਆਪਕਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਹੱਲ ਕਰ ਸਕਦੀ ਹੈ….
ਪੰਜਾਬ ਨੈੱਟਵਰਕ, ਚੰਡੀਗੜ੍ਹ-
Punjab News: ਪੰਜਾਬ ਕੈਬਨਿਟ ਸਬ ਕਮੇਟੀ ਦੇ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮ ਜਥੇਬੰਦੀਆਂ ਦੀ ਅਹਿਮ ਮੀਟਿੰਗ 12 ਜੂਨ ਨੂੰ ਸੱਦੀ ਗਈ ਹੈ।
ਮੰਨਿਆ ਜਾ ਰਿਹਾ ਹੈ ਕਿ ਸਰਕਾਰ ਇਸ ਮੀਟਿੰਗ ਵਿੱਚ ਮੁਲਾਜ਼ਮਾਂ ਤੇ ਅਧਿਆਪਕਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਹੱਲ ਕਰ ਸਕਦੀ ਹੈ।
ਮੀਟਿੰਗ ਲਈ ਸੱਦਾ ਹੇਠਾਂ ਲਿਖੀਆਂ ਜਥੇਬੰਦੀਆਂ ਨੂੰ ਦਿੱਤਾ ਗਿਆ ਹੈ……
- ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸੇਵਾ ਨਿਭਾ ਰਹੇ ਰੈਗੂਲਰ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ (ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ)
- ਸੈਂਟਰ ਆਫ਼ ਟਰੇਡ ਯੂਨੀਅਨ ਪੰਜਾਬ (ਸੀਟੀਯੂ) ਪੰਜਾਬ
- ਸਰਵ ਸਿੱਖਿਆ ਅਭਿਆਨ, ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ
- ਪੀ. ਐੱਸ. ਟੈੱਟ ਪਾਸ ਬੇਰੁਜ਼ਗਾਰ ਡੀਪੀਈ ਯੂਨੀਅਨ ਪੰਜਾਬ
- ਬੇਰੁਜ਼ਗਾਰ ਪੀਐਸਟੀਈਟੀ ਪਾਸ ਆਰਡ ਐਂਡ ਕਰਾਫ਼ਟ ਸੰਘਰਸ਼ ਯੂਨੀਅਨ ਪੰਜਾਬ
- ਪਾਵਰਕੌਮ ਟਰਾਂਸਕੋ ਆਊਟਸੋਰਸ ਵਰਕਰ ਯੂਨੀਅਨ ਏਟਕ ਪੰਜਾਬ
- ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਆਈਟੀਯੂ)