Punjab News: DC ਦਫ਼ਤਰ ‘ਚ ਰਿਕਾਰਡ ਰੂਮ ਨੂੰ ਲੱਗੀ ਭਿਆਨਕ ਅੱਗ!
Punjab News: ਅੱਗ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ..!
Punjab News (ਪਟਿਆਲਾ) : ਪਟਿਆਲਾ ਸਥਿਤ ਮਿੰਨੀ ਸਕੱਤਰੇਤ ਦੇ ਚੌਥੀ ਮੰਜਿਲ ’ਤੇ ਸਥਿਤ ਰਿਕਾਰਡ ਰੂਮ ਵਿੱਚ ਭਿਆਨਕ ਅੱਗ ਲੱਗਣ ਦੀ ਘਟਨਾ ਵਾਪਰੀ।
ਅੱਗ ਦੀ ਲਪੇਟ ਵਿੱਚ ਆਏ ਰਿਕਾਰਡ ਰੂਮ ਦਾ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ। ਘਟਨਾ ਦੇ ਬਾਅਦ ਦਫ਼ਤਰ ਦੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ।
ਦੱਸਿਆ ਜਾ ਰਿਹਾ ਹੈ ਕਿ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਇੱਕ ਘੰਟੇ ਦੀ ਕਠਿਨ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।
ਸਾਰੇ ਕਰਮਚਾਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਹਾਲਾਂਕਿ, ਅੱਗ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ। ਪੁਲਿਸ ਤੇ ਪ੍ਸ਼ਾਸਨਿਕ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ।
ਮੀਡੀਆ ਰਿਪੋਰਟਾਂ ਮੁਤਾਬਿਕ, ਭਾਵੇਂ ਅੱਗ ਲੱਗਣ ਕਰਕੇ ਹੋਏ ਨੁਕਸਾਨ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ।
ਪਰ ਚੌਥੀ ਮੰਜ਼ਿਲ ‘ਤੇ ਰਿਕਾਰਡ ਰੂਮ ਵਿੱਚ ਅੱਗ ਲੱਗਣ ਨਾਲ ਕਾਫੀ ਰਿਕਾਰਡ ਸੜ ਗਿਆ ਹੈ।