Punjab News: ਨਿਹੰਗ ਅੰਮ੍ਰਿਤਪਾਲ ਮਹਿਰੋਂ ਵਿਰੁੱਧ ਇੱਕ ਹੋਰ ਮਾਮਲਾ ਦਰਜ, ਪੜ੍ਹੋ FIR ਦੀ ਕਾਪੀ
Punjab News: ਦੀਪਿਕਾ ਲੂਥਰਾ ਦੀ ਸ਼ਿਕਾਇਤ ‘ਤੇ ਪੁਲਿਸ ਨੇ ਅੰਮ੍ਰਿਤਪਾਲ ਵਿਰੁੱਧ ਇੱਕ ਹੋਰ FIR ਦਰਜ
Punjab News: ਸੋਸ਼ਲ ਮੀਡੀਆ ਆਲੀ ਕਮਲ ਕੌਰ ਉਰਫ਼ ਕੰਚਨ ਕੁਮਾਰੀ ਦੇ ਕਤਲ ਦੇ ਮਾਸਟਰਮਾਈਂਡ ਨਿਹੰਗ ਅੰਮ੍ਰਿਤਪਾਲ ਸਿੰਘ ਦੇ ਵਿਰੁੱਧ ਇੱਕ ਹੋਰ ਮਾਮਲਾ ਅੰਮ੍ਰਿਤਸਰ ਵਿੱਚ ਦਰਜ ਕੀਤਾ ਗਿਆ ਹੈ।
ਦਰਅਸਲ, ਦੀਪਿਕਾ ਲੂਥਰਾ ਦੀ ਸ਼ਿਕਾਇਤ ‘ਤੇ ਪੁਲਿਸ ਨੇ ਉਸ ਵਿਰੁੱਧ ਇੱਕ ਹੋਰ ਐਫਆਈਆਰ ਦਰਜ ਕਰ ਲਈ ਹੈ।
ਸ਼ਿਕਾਇਤਕਰਤਾ ਨੇ ਇਲਜ਼ਾਮ ਲਾਇਆ ਹੈ ਕਿ ਮਹਿਰੋਂ ਨੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।
ਦੀਪਿਕਾ ਲੂਥਰਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਅੰਮ੍ਰਿਤਪਾਲ ਮਹਿਰੋਂ ਵੱਲੋਂ ਉਸਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਉਸ ਵਿਰੁੱਧ ਐਫਆਈਆਰ ਦਰਜ ਕਰ ਲਈ ਹੈ।
ਇਹ ਗੱਲ ਯਾਦ ਰਹੇ ਕਿ ਅੰਮ੍ਰਿਤਪਾਲ ਮਹਿਰੋਂ ਖਿਲਾਫ ਪਹਿਲਾਂ ਹੀ ਲੁਕਆਊਟ ਨੋਟਿਸ ਜਾਰੀ ਹੋ ਚੁੱਕਾ ਹੈ। ਹੁਣ ਇਕ ਹੋਰ ਮਾਮਲਾ ਉਸ ਦੀ ਮੁਸ਼ਕਲਾਂ ਵਧਾ ਸਕਦਾ ਹੈ।