All Latest NewsNews FlashPunjab NewsTOP STORIES

Heatwave Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਗਰਮੀ ਦੀ ਚੇਤਾਵਨੀ! ਪੜ੍ਹੋ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

 

Heatwave Alert: ਲੋਕਾਂ ਨੂੰ ਸਲਾਹ! ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬਾਹਰੀ ਗਤੀਵਿਧੀਆਂ ਤੋਂ ਬਚੋ

Heatwave Alert: ਭਾਰਤੀ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਭਾਰੀ ਗਰਮੀ ਦੀ ਚੇਤਾਵਨੀ ਦਿੱਤੀ ਹੈ ਅਤੇ ਲੋਕਾਂ ਨੂੰ ਦੁਪਹਿਰੇ 12 ਤੋਂ 3 ਵਜੇ ਤੱਕ ਘਰ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।

Image

ਗਰਮੀ ਦੀ ਚੇਤਾਵਨੀ ਦੇ ਮੱਦੇਨਜ਼ਰ, ਡਾ. ਬਲਬੀਰ ਸਿੰਘ ਨੇ ਇੱਕ ਪਬਲਿਕ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ ਜਿਸ ਵਿੱਚ ਸਾਰੇ ਨਾਗਰਿਕਾਂ ਨੂੰ ਅਤਿ ਦੀ ਗਰਮੀ ਤੋਂ ਆਪਣੇ-ਆਪ ਨੂੰ ਬਚਾਉਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ। ਉਹਨਾਂ ਨੇ ਵਾਰ-ਵਾਰ ਪਾਣੀ ਪੀਣ ਅਤੇ ਬਾਹਰ ਨਿਕਲਦੇ ਸਮੇਂ ਪਾਣੀ ਨਾਲ ਰੱਖਣ ਦੀ ਮਹੱਤਤਾ ਬਾਰੇ ਦੱਸਿਆ।

ਉਹਨਾਂ ਨੇ ਕਿਹਾ ਕਿ ਨਵਜੰਮੇ ਬੱਚਿਆਂ, ਬੱਚੇ, ਗਰਭਵਤੀ ਔਰਤਾਂ, ਬਜ਼ੁਰਗਾਂ, ਮੋਟਾਪੇ ਜਾਂ ਮਾਨਸਿਕ ਬਿਮਾਰੀ ਵਾਲੇ ਵਿਅਕਤੀਆਂ ਅਤੇ ਦਿਲ ਦੀਆਂ ਬਿਮਾਰੀਆਂ ਜਾਂ ਪੁਰਾਣੀਆਂ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਸਮੇਤ ਸੰਵੇਦਨਸ਼ੀਲ ਸਮੂਹਾਂ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸਿੱਧੀ ਧੁੱਪ ਵਿੱਚ ਕੰਮ ਕਰਨ ਵਾਲੇ ਮਜ਼ਦੂਰ, ਉਸਾਰੀ ਕਾਮੇ ਅਤੇ ਗਲੀਆਂ ‘ਚ ਫੇਰੀ ਵਾਲੇ ਵਿਅਕਤੀਆਂ ਨੂੰ ਖਾਸ ਤੌਰ ’ਤੇ ਗਰਮੀ ਤੋਂ ਖ਼ਤਰਾ ਹੁੰਦਾ ਹੈ ਅਤੇ ਉਨ੍ਹਾਂ ਨੂੰ ਛਾਂਦਾਰ ਖੇਤਰਾਂ ਵਿੱਚ ਆਰਾਮ ਕਰਨਾ ਚਾਹੀਦਾ ਹੈ ਅਤੇ ਗਰਮੀ ਦੇ ਸਿਖਰ ਸਮੇਂ ਨਿਯਮਿਤ ਤੌਰ ’ਤੇ ਪਾਣੀ ਪੀਣਾ ਚਾਹੀਦਾ ਹੈ।

ਸਿਹਤ ਮੰਤਰੀ ਨੇ ਸੂਬਾ ਵਾਸੀਆਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬਾਹਰੀ ਗਤੀਵਿਧੀਆਂ ਤੋਂ ਬਚਣ, ਹਲਕੇ, ਢਿੱਲੇ ਸੂਤੀ ਕੱਪੜੇ ਪਹਿਨਣ ਅਤੇ ਬਾਹਰ ਨਿਕਲਦੇ ਸਮੇਂ ਟੋਪੀਆਂ, ਪੱਗਾਂ ਜਾਂ ਦੁਪੱਟੇ ਨਾਲ ਆਪਣੇ ਸਿਰ ਢੱਕਣ ਦੀ ਸਲਾਹ ਦਿੱਤੀ।

ਉਨ੍ਹਾਂ ਨੇ ਹਾਈਡ੍ਰੇਟ ਰਹਿਣ ਲਈ ਮੌਸਮੀ ਫਲਾਂ ਦੇ ਸੇਵਨ ਅਤੇ ਘਰੇਲੂ ਪੀਣ ਵਾਲੇ ਪਦਾਰਥਾਂ ਜਿਵੇਂ ਨਿੰਬੂ ਪਾਣੀ, ਲੱਸੀ ਤੇ ਨਾਰੀਅਲ ਪਾਣੀ ਆਦਿ ਲਈ ਉਤਸ਼ਾਹਿਤ ਕੀਤਾ ਅਤੇ ਸ਼ਰਾਬ, ਕੈਫੀਨ ਯੁਕਤ ਪੀਣ ਵਾਲੇ ਪਦਾਰਥ, ਤਲੇ ਜਾਂ ਬਾਸੀ ਭੋਜਨ ਤੋਂ ਪਰਹੇਜ਼ ਕਰਨ ਲਈ ਕਿਹਾ।

ਉਹਨਾਂ ਕਿਹਾ ਕਿ ਜੇਕਰ ਕਿਸੇ ਨੂੰ ਗਰਮੀ ਨਾਲ ਸਬੰਧਤ ਲੱਛਣ ਜਿਵੇਂ ਕਿ ਸਰੀਰ ਦਾ ਤਾਪਮਾਨ ਵਧਣਾ, ਪਸੀਨਾ ਨਾ ਆਉਣਾ, ਸੁੱਕੀ ਲਾਲ ਚਮੜੀ, ਚੱਕਰ ਆਉਣੇ, ਉਲਟੀਆਂ, ਉਲਝਣ ਜਾਂ ਬੇਹੋਸ਼ੀ ਦੇ ਲੱਛਣ ਮਹਿਸੂਸ ਹੁੰਦੇ ਹਨ, ਤਾਂ ਉਨ੍ਹਾਂ ਨੂੰ 104 ਹੈਲਪਲਾਈਨ ’ਤੇ ਕਾਲ ਕਰਕੇ ਤੁਰੰਤ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ।

 

Leave a Reply

Your email address will not be published. Required fields are marked *