All Latest NewsNews FlashPunjab News

ਪੰਜਾਬ ‘ਚ ਵੱਡੀ ਵਾਰਦਾਤ! ਭਾਣਜੇ ਵੱਲੋਂ ਮਾਮੇ ਦਾ ਗੋਲੀਆਂ ਮਾਰ ਕੇ ਕਤਲ

 

ਪੰਜਾਬ ‘ਚ ਵੱਡੀ ਵਾਰਦਾਤ! ਮੁਲਜ਼ਮਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ- ਪੁਲਿਸ ਅਧਿਕਾਰੀ

ਪੰਜਾਬ ਨੈੱਟਵਰਕ, ਫਿਰੋਜ਼ਪੁਰ

ਪੰਜਾਬ ‘ਚ ਵੱਡੀ ਵਾਰਦਾਤ! ਰਿਸ਼ਤਿਆਂ ਨੂੰ ਤਾਰ ਤਾਰ ਕਰ ਦੇਣ ਵਾਲੀ ਇੱਕ ਹੋਰ ਖ਼ਬਰ ਫਿਰੋਜ਼ਪੁਰ ਤੋਂ ਸਾਹਮਣੇ ਆਈ ਹੈ। ਜਿੱਥੋਂ ਦੇ ਪਿੰਡ ਅੱਕੂ ਮਸਤਕੇ ਵਿਖੇ ਇਕ ਭਾਣਜੇ ਦੇ ਵੱਲੋਂ ਆਪਣੇ ਮਾਮੇ ਤੇ ਗੋਲੀਆਂ ਚਲਾ ਕੇ ਉਸਨੂੰ ਮੌਤ ਦੀ ਘਾਟ ਉਤਾਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਜ਼ਮੀਨੀ ਵੰਡ ਨੂੰ ਲੈ ਕੀਤਾ ਗਿਆ ਹੈ। ਮ੍ਰਿਤਕ ਦੀ ਪਛਾਣ ਮੁਖਤਿਆਰ ਸਿੰਘ ਵਜੋਂ ਹੋਈ ਹੈ।

ਪੁਲਿਸ ਦੀ ਮੰਨੀਏ ਤਾਂ, ਉਨ੍ਹਾਂ ਮੁਤਾਬਿਕ ਮੁਖਤਿਆਰ ਸਿੰਘ ਖੇਤ ਵਿੱਚ ਝੋਨੇ ਦੀ ਫ਼ਸਲ ਨੂੰ ਪਾਣੀ ਦੇ ਰਿਹਾ ਸੀ। ਇਸ ਦੌਰਾਨ ਉਸਦਾ ਭਾਣਜਾ ਉੱਥੇ ਪਹੁੰਚ ਗਿਆ। ਉਸਨੇ ਮੁਖਤਿਆਰ ਸਿੰਘ ਨਾਲ ਬਦਸਲੂਕੀ ਕੀਤੀ।

ਵੱਧਦਾ ਇਨ੍ਹਾਂ ਜਿਆਦਾ ਵੱਧ ਗਿਆ ਕਿ, ਭਾਣਜੇ ਵਲੋਂ ਮਾਮੇ ਨੂੰ ਗੋਲੀ ਮਾਰ ਦਿੱਤੀ ਗਈ। ਗੋਲੀ ਚਲਾਉਣ ਤੋਂ ਬਾਅਦ ਵੀ ਮੁਲਜ਼ਮ ਉਸਨੂੰ ਆਪਣੀ ਹਵੇਲੀ ਵਿੱਚ ਘਸੀਟ ਕੇ ਲੈ ਗਏ ਅਤੇ ਉੱਥੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਦੇ ਰਹੇ। ਮੁਖਤਿਆਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੁਲਿਸ ਅਧਿਕਾਰੀ ਮਨਜੀਤ ਸਿੰਘ ਦਾ ਇਸ ਮਾਮਲੇ ਬਾਰੇ ਕਹਿਣਾ ਹੈ ਕਿ ਮੁਖਤਿਆਰ ਸਿੰਘ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਬਿਆਨਾਂ ਦੇ ਆਧਾਰ ‘ਤੇ ਮੁਲਜ਼ਮਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Leave a Reply

Your email address will not be published. Required fields are marked *