ਨਸ਼ਾ ਇਕ ਸ਼ਰਾਪ, ਕਰ ਰਿਹੈ ਜਿੰਦਗੀਆਂ ਖ਼ਰਾਬ
ਫਾਜ਼ਿਲਕਾ
ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਸਬੰਧੀ ਅੱਜ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਦੀ ਉਚੇਚੀ ਨਿਗਰਾਨੀ ਅਤੇ ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ, ਡਾਕਟਰ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਰਵੀ ਬਾਂਸਲ ਦੀ ਦੇਖਰੇਖ ਵਿੱਚ ਪਿੰਡ ਜੰਡਵਾਲਾ ਭੀਮੇਸ਼ਾਹ ਵਿਖੇ ਮੇਲਾ ਸਮਾਗਮਾਂ ਦੌਰਾਨ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਪਿੰਡ ਵਿਚ ਨਸ਼ਿਆਂ ਖਿਲਾਫ ਇਕ ਜਾਗਰੂਕਤਾ ਰੈਲੀ ਕੱਢੀ ਗਈ।
ਇਸ ਰੈਲੀ ਵਿਚ ਵੱਖ ਵੱਖ ਪਿੰਡਾਂ ਤੋਂ ਆਏ ਕਰੇਡ ਸਵਾ ਸੋ ਵਿਦਿਆਰਥੀਆਂ ਨੇ ਭਾਗ ਲਿਆ। ਰੈਲੀ ਵਿਚ ਸਰਕਲ ਦੇ ਕੋਆਰਡੀਨੇਟਰ ਮੈਡਮ ਅਰਸ਼ਪ੍ਰੀਤ ਕੌਰ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਜਾਣਕਾਰੀ ਦਿੰਦਿਆਂ ਐਸਆਈ ਸੁਮਨ ਕੁਮਾਰ ਤੇ ਮਲਟੀਪਰਪਜ਼ ਹੈਲਥ ਵਰਕਰ (ਮੇਲ) ਸੁਧੀਰ ਕੁਮਾਰ ਨੇ ਦੱਸਿਆ ਕਿ ਜੰਡਵਾਲਾ ਭੀਮੇਸ਼ਾਹ ਵਿੱਚ ਹਰ ਸਾਲ ਮੇਲਾ ਸਮਾਗਮ ਦਾ ਆਯੋਜਨ ਕੀਤਾ ਜਾਂਦਾ ਹੈ।
ਇਸ ਮੌਕੇ ਸਿਹਤ ਵਿਭਾਗ ਵਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿਚ ਬੱਚਿਆਂ ਦੇ ਸਹਿਯੋਗ ਨਾਲ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਹਨਾਂ ਦੱਸਿਆ ਕਿ ਨਸ਼ਾ ਬਹੁਤ ਮਾੜੀ ਲਤ ਹੈ, ਇਹ ਕੁਲਾਂ ਬਰਬਾਦ ਕਰ ਦਿੰਦੀ ਹੈ, ਸਕੂਲਾਂ ਤੇ ਵਿਸ਼ੇਸ਼ ਕਰ ਬੱਚਿਆ ਬਾਰੇ ਗੱਲ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕੁਝ ਨਸ਼ਾ ਵੇਚਣ ਵਾਲੇ ਲੋਕ ਸਕੂਲਾਂ ਜਾਂ ਕਾਲਜਾਂ ਦੇ ਬਾਹਰ ਆ ਕੇ ਬੱਚਿਆਂ ਨੂੰ ਮੁਫ਼ਤ ਨਸ਼ਾ ਕਰਨ ਲਈ ਕੋਸ਼ਿਸ਼ ਕਰਦੇ ਹਨ।
ਹਰ ਰੋਜ਼ ਨਸ਼ਾ ਕਰਨ ਕਾਰਣ ਬੱਚਿਆਂ ਨੂੰ ਵੀ ਇਸ ਦੀ ਆਦਤ ਹੋ ਜਾਂਦੀ ਹੈ। ਇਸ ਲਈ ਇਨ੍ਹਾਂ ਲੋਕਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰ, ਸਮਾਜ ਜਾਂ ਪਿੰਡ ਸ਼ਹਿਰ ਵਿੱਚ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਵਿੱਚ ਸਹਾਇਤਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਜਿਲ੍ਹਾ ਫਾਜਿਲਕਾ ਵਿੱਚ ਸਿਵਲ ਹਸਪਤਾਲ ਅਬੋਹਰ ਅਤੇ ਫਾਜ਼ਿਲਕਾ ਵਿਖੇ ਨਸ਼ਾ ਛੁਡਾਊ ਕੇਂਦਰ ਚੱਲ ਰਹੇ ਹਨ, ਜਿਥੇ ਮਰੀਜ਼ ਨੂੰ ਦਾਖਲ ਕਰਕੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿੱਚ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ।
ਨਸ਼ਾ ਛੱਡਣ ਤੋਂ ਬਾਅਦ ਮਰੀਜ਼ ਨੂੰ ਸਮਾਜ ਵਿੱਚ ਪੁਨਰਵਾਸ ਲਈ ਪਿੰਡ ਜੱਟਵਾਲੀ ਵਿਖੇ ਬਣੇ ਪੁਨਰਵਾਸ ਕੇਂਦਰ ਵਿੱਚ ਰੱਖਿਆ ਜ਼ਾਂਦਾ ਹੈ। ਜਿੱਥੇ ਜਿਮ ਅਤੇ ਖਾਣੇ ਦਾ ਪ੍ਰਬੰਧ ਹੈ। ਜਿਥੇ ਕੌਂਸਲਰਾਂ ਵੱਲੋਂ ਮਰੀਜ਼ ਨੂੰ ਦੁਬਾਰਾ ਨਸ਼ਾ ਨਾ ਕਰਨ ਅਤੇ ਸਮਾਜ ਵਿੱਚ ਪੁਨਰਵਾਸ ਲਈ ਕੌਂਸਲਿੰਗ ਕੀਤੀ ਜਾਂਦੀ ਹੈ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਨਾ ਕਰਕੇ ਅਤੇ ਸਮਾਜ ਵਿੱਚ ਨਸ਼ਿਆਂ ਤੋਂ ਬਚਾਅ ਲਈ ਜਾਗਰੂਕਤਾ ਫੈਲਾਅ ਕੇ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਾ ਹਿੱਸਾ ਬਣਕੇ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਆਪਣਾ ਆਪਣਾ ਯੋਗਦਾਨ ਪਾਓ। ਇਸ ਮੌਕੇ ਬਹੁਗਿਣਤੀ ਲੋਕਾਂ ਨੂੰ ਨਸ਼ਾ ਨਾ ਕਰਨ, ਨਸ਼ਿਆਂ ਤੋਂ ਬਚਣ ਲਈ ਜਾਗਰੂਕਤਾ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਵਿੱਚ ਸਹਾਇਤਾ ਕਰਨ ਦਾ ਪ੍ਰਣ ਵੀ ਕਰਵਾਇਆ।