ਪੱਤਰਕਾਰਾਂ ਅਤੇ DC ਵਿਚਾਲੇ ਖੜਕੀ! ਮਸਲਾ ਫ਼ੋਨ ਨਾ ਚੁੱਕਣ ਤੋਂ ਸਰਕਾਰੀ ਸਮਾਗਮਾਂ ਦੇ ਬਾਈਕਾਟ ਤੱਕ ਪੁੱਜਾ

All Latest NewsNews FlashPunjab News

 

ਪੱਤਰਕਾਰਾਂ ਵੱਲੋਂ ਸਰਕਾਰੀ ਸਮਾਗਮਾਂ ਦੇ ਬਾਈਕਾਟ ਦਾ ਮਤਾ ਪਾਸ, ਕਈ ਜਥੇਬੰਦੀਆਂ ਆਈਆਂ ਨੇ ਦਿੱਤਾ ਸਾਥ

ਪਰਮਜੀਤ ਢਾਬਾਂ, ਜਲਾਲਾਬਾਦ

ਬੀਤੇ ਦਿਨੀ ਫਾਜ਼ਿਲਕਾ ਜ਼ਿਲ੍ਹੇ ਨਾਲ ਸੰਬੰਧਿਤ ਸਮੂਹ ਪੱਤਰਕਾਰਾਂ ਵੱਲੋਂ ਜਲਾਲਾਬਾਦ ਦੀ ਮਾਰਕੀਟ ਕਮੇਟੀ ਚ ਇੱਕ ਅਹਿਮ ਮੀਟਿੰਗ ਕੀਤੀ ਗਈ ਜਿੱਥੇ ਵੱਡੀ ਗਿਣਤੀ ਵਿੱਚ ਪੱਤਰਕਾਰਾਂ ਨੇ ਹਿੱਸਾ ਲਿਆ।

ਇਸ ਮੀਟਿੰਗ ਦੀ ਪ੍ਰਧਾਨਗੀ ਸੀਨੀਅਰ ਜਰਨਲਿਸਟ ਵੈਲਫੇਅਰ ਕਲੱਬ ਦੇ ਪ੍ਰਧਾਨ ਰਜਨੀਸ਼ ਰਵੀ,ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਬਲਾਕ ਪ੍ਰਧਾਨ ਕੁਲਦੀਪ ਬਰਾੜ ਅਤੇ ਨਿਊ ਜਲਾਲਾਬਾਦ ਪ੍ਰੈਸ ਕਲੱਬ ਦੇ ਪ੍ਰਧਾਨ ਬਿੱਟੂ ਦੂਮੜਾ ਵੱਲੋਂ ਕੀਤੀ ਗਈ।

ਮੀਟਿੰਗ ਚ ਪੱਤਰਕਾਰਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਖੁੱਲ ਕੇ ਚਰਚਾ ਕੀਤੀ ਗਈ। ਨਿਰਪੱਖ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਪੱਤਰਕਾਰਾਂ ਨੂੰ ਮਿਲ ਰਹੀਆਂ ਧਮਕੀਆਂ ਅਤੇ ਪੁਲਿਸ ਵੱਲੋਂ ਪਰੇਸ਼ਾਨ ਕਰਨ ਦੀਆਂ ਆਈਆਂ ਖਬਰਾਂ ਦੀ ਸਮੂਹ ਪੱਤਰਕਾਰਾਂ ਵੱਲੋਂ ਨਿੰਦਾ ਕੀਤੀ ਗਈ। ਉਹਨਾਂ ਮਤਾ ਪਾਸ ਕੀਤਾ ਕਿ ਉਹ ਸਮੂਹ ਪੱਤਰਕਾਰ ਭਾਈਚਾਰੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ ਹਾਂ ਅਤੇ ਕਿਸੇ ਵੀ ਮੁਸ਼ਕਲ ਵੇਲੇ ਪੰਜਾਬ ਦੇ ਹਰ ਪੱਤਰਕਾਰ ਨਾਲ ਖੜੇ ਰਹਾਂਗੇ।

ਇਸ ਮੀਟਿੰਗ ਵਿੱਚ ਸਭ ਤੋਂ ਅਹਿਮ ਮੁੱਦਾ ਚੁੱਕਦਿਆਂ ਹੋਇਆ ਦੋਸ਼ ਲਗਾਇਆ ਕਿ ਫਾਜ਼ਿਲਕਾ ਡਿਪਟੀ ਕਮਿਸ਼ਨਰ ਪੱਤਰਕਾਰਾਂ ਨੂੰ ਖਬਰ ਸਬੰਧੀ ਪੱਖ ਦੇਣਾ ਤਾਂ ਦੂਰ ਦੀ ਗੱਲ ਉਹ ਫੋਨ ਤੱਕ ਅਟੈਂਡ ਨਹੀਂ ਕਰਦੇ। ਇਸ ਮੁੱਦੇ ਨੂੰ ਲੈ ਕੇ ਪੱਤਰਕਾਰਾਂ ਨੇ ਡੀਸੀ ਖਿਲਾਫ਼ ਸੰਘਰਸ਼ ਕਰਨ ਅਤੇ ਸਰਕਾਰੀ ਪ੍ਰੋਗਰਾਮਾਂ ਦਾ ਬਾਈਕਾਟ ਕਰਨ ਦਾ ਮਤਾ ਪਾਸ ਕਰ ਦਿੱਤਾ ਹੈ।

ਇਸ ਮਾਮਲੇ ਨੂੰ ਲੈਕੇ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਪੰਜਾਬ ਦੇ ਰਾਸ਼ਟਰੀ ਚੇਅਰਮੈਨ ਅਮਰਿੰਦਰ ਸਿੰਘ ਤੇ ਸੂਬਾ ਪ੍ਰਧਾਨ ਰਮੇਸ਼ ਬਹਿਲ ਵਲੋ ਪ੍ਰੈਸ ਨੋਟ ਜਾਰੀ ਕਰ ਪੱਤਰਕਾਰਾਂ ਦੇ ਹੱਕ ‘ਚ ਹਮਾਇਤ ਦਿਤੀ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਮਸਲੇ ਦੇ ਸਬੰਧੀ ਸੂਬਾ ਪੱਧਰੀ ਪ੍ਰਦਰਸ਼ਨ ਕਰਨਾ ਪਿਆ ਤਾਂ ਉਹ ਪਿਛੇ ਨਹੀ ਹੱਟਣਗੇ।

 

Media PBN Staff

Media PBN Staff

Leave a Reply

Your email address will not be published. Required fields are marked *