ਕੱਚੇ ਮੁਲਾਜ਼ਮ ‘ਆਪ’ ਸਰਕਾਰ ਖਿਲਾਫ਼ ਕਰਨਗੇ ਸੂਬਾਈ ਰੈਲੀ, ਕਰ’ਤਾ ਵੱਡਾ ਐਲਾਨ!

All Latest NewsNews FlashPunjab NewsTOP STORIES

 

ਜੰਗਲਾਤ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ 16 ਜੂਨ ਨੂੰ ਲੁਧਿਆਣਾ ਵਿਖੇ ਸੂਬਾ ਪੱਧਰੀ ਰੈਲੀ

ਡੀ.ਸੀ. ਲੁਧਿਆਣਾ ਹਿਮਾਂਸ਼ੂ ਜੈਨ ਨੂੰ ਨੋਟਿਸ ਸੌਂਪਿਆ ਗਿਆ

ਲੁਧਿਆਣਾ

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ 16 ਜੂਨ ਨੂੰ ਲੁਧਿਆਣਾ ਵਿਖੇ ਸੂਬਾਈ ਰੈਲੀ ਕਰਨ ਉਪਰੰਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਘਰ ਵੱਲ ਰੋਸ ਮਾਰਚ ਕੀਤਾ ਜਾਵੇਗਾ।

ਇਸ ਸਬੰਧ ਵਿੱਚ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਨੋਟਿਸ ਦੀ ਕਾਪੀ ਹਰਜੀਤ ਕੌਰ ਸਮਰਾਲਾ ਜ਼ਿਲ੍ਹਾ ਪ੍ਰਧਾਨ, ਕੁਲਦੀਪ ਲਾਲ ਸੀਨੀਅਰ ਮੀਤ ਪ੍ਰਧਾਨ, ਜਗਵੀਰ ਸਿੰਘ ਨਾਗਰਾ, ਕੁਲਵੰਤ ਸਿੰਘ ਦੋੋਰਾਹਾ, ਬਲਕਾਰ ਰਾਮ, ਸੁਰਜੀਤ ਸਿੰਘ, ਜਸਪਾਲ ਸਿੰਘ, ਰਜਿੰਦਰ ਸਿੰਘ ਅਤੇ ਡੀ.ਐੱਮ.ਐਫ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਲੀਲ ਨੇ ਸੌਂਪਿਆ ਗਿਆ।

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਆਗੂਆਂ ਨੇ ਦੱਸਿਆ ਕਿ ਜੰਗਲਾਤ ਵਿਭਾਗ ਵਿੱਚ ਕੰਮ ਕਰਦੇ ਵਰਕਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਆਪ ਸਰਕਾਰ ਅੱਖੋਂ ਪਰੋਖੇ ਕਰ ਕਰਦੀ ਆ ਰਹੀ ਹੈ।

ਜੰਗਲਾਤ ਵਿਭਾਗ ਵਿਚ ਕੰਮ ਕਰਦੇ ਕਿਸੇ ਵੀ ਵਰਕਰ ਨੂੰ ਹਾਲੇ ਤੱਕ ਰੈਗੂਲਰ ਨਹੀਂ ਕੀਤਾ ਗਿਆ। ਇਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਜੰਗਲਾਤ ਵਿਭਾਗ ਵਿੱਚ ਕੰਮ ਕਰਦੇ ਦਿਹਾੜੀਦਾਰ ਵਰਕਰਾਂ ਨੂੰ ਤਿੰਨ ਸਾਲ ਬਾਅਦ ਰੈਗੂਲਰ ਕੀਤਾ ਜਾਵੇ।

ਮਾਨਯੋਗ ਹਾਈਕੋਰਟ ਦਾ ਸੀ ਡਬਲਿਊ ਪੀ 19238 of 2013 ਦੇ ਫੈਸਲੇ ਮੁਤਾਬਿਕ ਸਮੁੱਚੇ ਦਿਹਾੜੀਦਾਰ ਕਾਮਿਆਂ ਨੂੰ ਇੱਕਸਾਰਤਾ ਵਿੱਚ ਰੈਗੂਲਰ ਕੀਤਾ ਜਾਵੇ। ਜੇਕਰ ਪੰਜਾਬ ਸਰਕਾਰ ਨੇ ਜੰਗਲਾਤ ਵਿਭਾਗ ਵਿਚ ਕੰਮ ਕਰਦੇ ਦਿਹਾੜੀਦਾਰ ਕਾਮਿਆਂ ਦੀਆਂ ਮੰਗਾਂ ਵੱਲ ਧਿਆਨ ਨਾ ਦਿਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਜਿਸ ਦੀ ਜ਼ਿਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਨ੍ਹਾਂ ਦੱਸਿਆ ਕਿ 16 ਜੂਨ ਨੂੰ ਜੰਗਲਾਤ ਵਿਭਾਗ ਦੇ ਕਾਮੇ ਸੂਬੇ ਭਰ ‘ਚੋ ਹਜ਼ਾਰਾਂ ਦੀ ਗਿਣਤੀ ਵਿੱਚ ਲੁਧਿਆਣਾ ਵਿੱਚ ਸੂਬਾਈ ਰੈਲੀ ਕਰਨ ਉਪਰੰਤ ਰੋਸ ਮਾਰਚ ਕਰਨਗੇ।

 

Media PBN Staff

Media PBN Staff

Leave a Reply

Your email address will not be published. Required fields are marked *