All Latest NewsNews FlashPunjab News

ਅਕਾਲੀ ਦਲ ‘ਚੋਂ ਕੱਢੇ ਮਲੂਕਾ ਨੇ ਲਿਆ ਯੂ-ਟਰਨ; ਸੁਖਬੀਰ ਨੇ ਕਰਾਇਆ ਪਾਰਟੀ ‘ਚ ਸ਼ਾਮਲ

 

ਮੈਨੂੰ ਬਜ਼ੁਰਗ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦਾ ਅਕਾਲੀ ਦਲ ‘ਚ ਵਾਪਸ ਸਵਾਗਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ- ਸੁਖਬੀਰ ਸਿੰਘ ਬਾਦਲ

ਪੰਜਾਬ ਨੈੱਟਵਰਕ, ਚੰਡੀਗੜ੍ਹ

ਅਕਾਲੀ ਦਲ ਵਿੱਚੋਂ ਕੱਢੇ ਗਏ ਸੀਨੀਅਰ ਲੀਡਰ ਸਿਕੰਦਰ ਸਿੰਘ ਮਲੂਕਾ ਨੇ ਯੂ-ਟਰਨ ਲੈਂਦਿਆਂ ਹੋਇਆ ਮੁੜ ਤੋਂ ਮਾਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ।

ਉਨ੍ਹਾਂ ਨੂੰ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਪਾਰਟੀ ਵਿੱਚ ਮੁੜ ਸ਼ਾਮਲ ਕਰਵਾਇਆ ਗਿਆ। ਇਸ ਬਾਰੇ ਸੁਖਬੀਰ ਸਿੰਘ ਬਾਦਲ ਹੁਰਾਂ ਦੇ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਮੈਨੂੰ ਬਜ਼ੁਰਗ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸ ਸਵਾਗਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ।

ਮਲੂਕਾ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ​​ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।

ਉਨ੍ਹਾਂ ਦੀ ਵਾਪਸੀ ਪਾਰਟੀ ਨੂੰ ਹੋਰ ਮਜ਼ਬੂਤ ​​ਕਰੇਗੀ, ਅਤੇ ਉਹ ਤੁਰੰਤ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਦੀ ਮੁਹਿੰਮ ਵਿੱਚ ਸ਼ਾਮਲ ਹੋਣਗੇ।

 

Leave a Reply

Your email address will not be published. Required fields are marked *