RSS-BJP ਸੰਵਿਧਾਨ ਅਤੇ ਰਾਖਵੇਂਕਰਨ ਦੇ ਵਿਰੁੱਧ: ਵੜਿੰਗ

All Latest NewsNews FlashPunjab News

 

ਕਿਹਾ: ਇਨ੍ਹਾਂ ਨੇ ਕਦੇ ਵੀ ਸੰਵਿਧਾਨ ਨੂੰ ਸਵੀਕਾਰ ਨਹੀਂ ਕੀਤਾ, ਜਿਹੜੇ ਇਸਨੂੰ ਬਦਲਣਾ ਚਾਹੁੰਦੇ ਹਨ

ਦੋਸ਼: ‘ਆਪ’ ਵੀ ਭਾਜਪਾ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੀ ਹੈ 

ਸ਼ਾਮ ਚੌਰਾਸੀ (ਹੁਸ਼ਿਆਰਪੁਰ)

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੋਸ਼ ਲਗਾਇਆ ਹੈ ਕਿ ਆਰ.ਐਸ.ਐਸ ਅਤੇ ਭਾਜਪਾ (RSS-BJP) ਨੇ ਕਦੇ ਵੀ ਦੇਸ਼ ਦੇ ਸੰਵਿਧਾਨ ਨੂੰ ਸਵੀਕਾਰ ਨਹੀਂ ਕੀਤਾ ਹੈ,ਕਿਉਂਕਿ ਇਹ ਹਮੇਸ਼ਾ ਤੋਂ ਇਸਦੇ ਵਿਰੁਧ ਅਤੇ ਰਾਖਵੇਂਕਰਨ ਦਾ ਵੀ ਵਿਰੋਧ ਕੀਤਾ ਹੈ।

ਇੱਥੇ ਸਾਬਕਾ ਵਿਧਾਇਕ ਪਵਨ ਆਧੀਆ ਦੁਆਰਾ ਆਯੋਜਿਤ ‘ਸੰਵਿਧਾਨ ਬਚਾਓ ਰੈਲੀ’ ਨੂੰ ਸੰਬੋਧਨ ਕਰਦੇ ਹੋਏ, ਵੜਿੰਗ ਨੇ ਕਿਹਾ ਕਿ ਕਾਂਗਰਸ ਦੇ ਕਾਰਨ ਹੀ ਸੰਵਿਧਾਨ ਅਤੇ ਰਾਖਵੇਂਕਰਨ ਨੂੰ ਬਚਾਇਆ ਅਤੇ ਸੁਰੱਖਿਅਤ ਰੱਖਿਆ ਗਿਆ ਹੈ। ਨਹੀਂ ਤਾਂ, ਭਾਜਪਾ ਸੰਵਿਧਾਨ ਨੂੰ ਬਦਲਣ ਦੇ ਆਪਣੇ ਇਰਾਦਿਆਂ ਨਾਲ ਅੱਗੇ ਵਧਦੀ। ਉਨ੍ਹਾਂ ਇਸ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਪਾਰਟੀ ਸਿਰਫ ਇਸ ਮਕਸਦ ਨਾਲ 400+ ਸੰਸਦੀ ਸੀਟਾਂ ਦੀ ਮੰਗ ਕਰ ਰਹੀ ਸੀ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਦੁਆਰਾ ਸ਼ੁਰੂ ਕੀਤੀ ਗਈ ਦੇਸ਼ਵਿਆਪੀ ਮੁਹਿੰਮ ਅਤੇ ਰਾਹੁਲ ਗਾਂਧੀ ਦੁਆਰਾ ਕੀਤੇ ਗਏ ਹਮਲਾਵਰ ਬਚਾਅ ਦੇ ਕਾਰਨ, ਭਾਜਪਾ ਸਿਰਫ 240 ਸੀਟਾਂ ‘ਤੇ ਸਿਮਟ ਗਈ ਹੈ ਅਤੇ ਸੰਵਿਧਾਨ ਬਚ ਗਿਆ ਹੈ।  ਸਿਰਫ ਇਹੋ ਨਹੀਂ, 10 ਸਾਲਾਂ ਵਿੱਚ ਪਹਿਲੀ ਵਾਰ, ਨਰਿੰਦਰ ਮੋਦੀ ਨੂੰ ਸੰਵਿਧਾਨ ਅੱਗੇ ਝੁਕਣ ਲਈ ਮਜਬੂਰ ਕੀਤਾ ਗਿਆ ਹੈ।

ਵੜਿੰਗ ਨੇ ਰਾਖਵੇਂਕਰਨ ਨੂੰ ਖਤਮ ਕਰਨ ਦੇ ਭਾਜਪਾ ਦੇ ਮਨਸੂਬਿਆਂ ਵਿਰੁੱਧ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਜਾਣਬੁੱਝ ਕੇ ਸਰਕਾਰੀ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਨਹੀਂ ਭਰ ਰਹੀ ਹੈ, ਕਿਉਂਕਿ ਉਹ ਦਲਿਤਾਂ ਅਤੇ ਓਬੀਸੀ ਵਰਗੀਆਂ ਰਾਖਵੀਆਂ ਸ਼੍ਰੇਣੀਆਂ ਨੂੰ ਰਾਖਵਾਂਕਰਨ ਲਾਭ ਨਹੀਂ ਦੇਣਾ ਚਾਹੁੰਦੀ ਹੈ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ‘ਆਪ’ ਸਰਕਾਰ ਵੀ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਕੇ ਭਾਜਪਾ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਸਿਰਫ਼ ਵਾਰ-ਵਾਰ ਹੈਂਡ ਗਰਨੇਡ ਅਤੇ ਅਜਿਹੇ ਹੋਰ ਹਮਲਿਆਂ ਦੇ ਖਦਸ਼ੇ ਦਾ ਹਵਾਲਾ ਦੇਣ ਕਾਰਨ ਐਫ.ਆਈ.ਆਰ ਦਰਜ ਕੀਤੀ ਗਈ ਸੀ।

ਉਨ੍ਹਾਂ ਇਹ ਵੀ ਜ਼ਿਕਰ ਕਿ ਕਿਵੇਂ ਸਿਰਫ਼ ਆਪਣੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਕਰ ਰਹੇ ਸ਼ਾਂਤੀਪੂਰਨ ਅੰਦੋਲਨਕਾਰੀ ਕਿਸਾਨਾਂ ਨੂੰ ਜ਼ਬਰਦਸਤੀ ਹਟਾਇਆ ਗਿਆ ਅਤੇ ਬੁਰੀ ਤਰ੍ਹਾਂ ਕੁੱਟਿਆ ਗਿਆ।

ਇਸੇ ਤਰ੍ਹਾਂ, ਉਨ੍ਹਾਂ ਨੇ ਪੰਜਾਬ ਸਰਕਾਰ ਦੀ ‘ਨਸ਼ਾ ਵਿਰੋਧੀ’ ਮੁਹਿੰਮ ਦਾ ਹਵਾਲਾ ਦਿੰਦੇ ਹੋਏ, ਕਿਹਾ ਕਿ ਨਸ਼ੇ ਡੇਢ ਮਹੀਨੇ ਵਿੱਚ ਖਤਮ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰ ਅਜਿਹਾ ਨਹੀਂ ਕਰ ਸਕਦੀ, ਕਿਉਂਕਿ ਇਹ ਇੱਕ ਲੰਬੀ ਪ੍ਰਕਿਰਿਆ ਹੈ।

ਉਨ੍ਹਾਂ ਨੇ ‘ਆਪ’ ਸਰਕਾਰ ਵੱਲੋਂ ਨਸ਼ਾ ਪੀੜਤਾਂ ਅਤੇ ਛੋਟੇ ਤਸਕਰਾਂ ਦੇ ਘਰਾਂ ਨੂੰ ਢਾਹ ਕੇ ਬਲ ਦੀ ਬੇਰਹਿਮੀ ਨਾਲ ਵਰਤੋਂ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਕੋਈ ਹੱਲ ਨਹੀਂ ਹੈ। ਉਨ੍ਹਾਂ ਪੁੱਛਿਆ ਕਿ ਜੇਕਰ ਮਾਪਿਆਂ ਦਾ ਬੱਚਾ ਨਸ਼ੇੜੀ ਹੋ ਗਿਆ ਹੈ, ਤਾਂ ਉਨ੍ਹਾਂ ਦਾ ਕੀ ਕਸੂਰ ਹੈ ਅਤੇ ਉਨ੍ਹਾਂ ਦੇ ਘਰ ਕਿਉਂ ਢਾਹਣੇ ਚਾਹੀਦੇ ਹਨ।

ਵੜਿੰਗ ਨੇ ਸੁਝਾਅ ਦਿੱਤਾ ਕਿ ਜਿੱਥੇ ਸਪਲਾਇਰਾਂ ਅਤੇ ਤਸਕਰਾਂ ਵਿਰੁੱਧ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ, ਉੱਥੇ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਨੌਕਰੀਆਂ ਅਤੇ ਰੁਜ਼ਗਾਰ ਵੀ ਪ੍ਰਦਾਨ ਕੀਤੇ ਜਾਣੇ ਚਾਹੀਦੇ ਹਨ।

ਇਸ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਪ੍ਰਦੇਸ਼ ਕਾਂਗਰਸ ਜਨਰਲ ਸਕੱਤਰ ਸੰਗਠਨ ਕੈਪਟਨ ਸੰਦੀਪ ਸੰਧੂ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ, ਜਿਲ੍ਹਾ ਕਾਂਗਰਸ ਪ੍ਰਧਾਨ ਮਿੱਕੀ ਡੋਗਰਾ, ਸਾਬਕਾ ਵਿਧਾਇਕ ਪਵਨ ਅਧੀਆ ਅਤੇ ਹੋਰ ਸ਼ਾਮਲ ਸਨ।

 

Media PBN Staff

Media PBN Staff

Leave a Reply

Your email address will not be published. Required fields are marked *