ਵੱਡੀ ਖ਼ਬਰ: ਭਾਰਤ ‘ਚ ਇੱਕ ਹੋਰ ਜਹਾਜ਼ ਕ੍ਰੈਸ਼, ਪਾਇਲਟ ਸਮੇਤ ਕਈ ਲੋਕਾਂ ਦੀ ਮੌਤ
ਅਹਿਮ ਜਾਣਕਾਰੀ: ਜਿਹੜਾ ਹੈਲੀਕਾਪਟਰ ਕ੍ਰੈਸ਼ ਹੋਇਆ ਹੈ ਉਹ, “ਆਰੀਅਨ ਏਵੀਏਸ਼ਨ” ਕੰਪਨੀ ਦਾ ਸੀ
ਨੈਸ਼ਨਲ ਡੈਸਕ, ਨਵੀਂ ਦਿੱਲੀ –
ਅਹਿਮਦਾਬਾਦ ਵਿੱਚ ਵਾਪਰੇ ਜਹਾਜ਼ ਹਾਦਸੇ ਵਿੱਚ ਹੁਣ ਤੱਕ ਕਰੀਬ ਪੌਣੇ 300 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲੇ ਉਹ ਜਹਾਜ ਹਾਦਸੇ ਦੇ ਜਖਮ ਤਾਂ ਅੱਲੇ ਹੀ ਸਨ ਕਿ ਕੇਦਾਰਨਾਥ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆ ਗਈ।
ਜਾਣਕਾਰੀ ਦੇ ਅਨੁਸਾਰ ਐਤਵਾਰ ਸਵੇਰੇ ਕੇਦਾਰਨਾਥ ਨੇੜੇ ਗੌਰੀਕੁੰਡ ਵਿੱਚ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਵਿੱਚ ਪਾਇਲਟ ਸਮੇਤ 5 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਜਾਣਕਾਰੀ ਇਹ ਵੀ ਮਿਲੀ ਹੈ ਕਿ, ਜਿਹੜਾ ਹੈਲੀਕਾਪਟਰ ਕ੍ਰੈਸ਼ ਹੋਇਆ ਹੈ ਉਹ, “ਆਰੀਅਨ ਏਵੀਏਸ਼ਨ” ਕੰਪਨੀ ਦਾ ਸੀ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਹੈਲੀਕਾਪਟਰ ਗੌਰੀਕੁੰਡ ਤੋਂ ਕੇਦਾਰਨਾਥ ਜਾ ਰਿਹਾ ਸੀ। ਗੌਰੀਕੁੰਡ ਦੇ ਜੰਗਲਾਂ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ।
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਾਦਸਾ ਖਰਾਬ ਮੌਸਮ ਕਾਰਨ ਹੋਇਆ ਹੈ। ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਗੌਰੀਕੁੰਡ ਤੋਂ ਵੀ ਬਚਾਅ ਟੀਮ ਭੇਜੀ ਜਾ ਰਹੀ ਹੈ।