ਵੱਡੀ ਖ਼ਬਰ: ‘ਭਾਬੀ ਕਮਲ ਕੌਰ’ ਕਤਲ ਕੇਸ ਦਾ ਮਾਸਟਰਮਾਈਂਡ ਨਿਹੰਗ ਅੰਮ੍ਰਿਤਪਾਲ ਮਹਿਰੋਂ ਵਿਦੇਸ਼ ਭੱਜਿਆ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਭਾਬੀ ਕਮਲ ਕੌਰ ਕਤਲ ਕੇਸ ਵਿੱਚ ਵੱਡਾ ਖੁਲਾਸਾ ਕਰਦਿਆਂ ਹੋਇਆ ਬਠਿੰਡਾ ਐਸਐਸਪੀ ਅਵਨੀਤ ਕੌਂਡਲ ਨੇ ਦੱਸਿਆ ਕਿ ਇਸ ਕਤਲ ਕੇਸ ਦਾ ਮਾਸਟਰਮਾਈਂਡ ਨਿਹੰਗ ਅੰਮ੍ਰਿਤਪਾਲ ਮਹਿਰੋਂ ਵਿਦੇਸ਼ ਭੱਜ ਗਿਆ ਹੈ।
ਉਨ੍ਹਾਂ ਦੱਸਿਆ ਕਿ ਮਹਿਰੋਂ ਖਿਲਾਫ਼ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਐਸਐਸਪੀ ਨੇ ਖੁਲਾਸਾ ਕੀਤਾ ਕਿ ਅੰਮ੍ਰਿਤਪਾਲ ਮਹਿਰੋਂ ਅੰਮ੍ਰਿਤਸਰ ਤੋਂ ਫਲਾਈਟ ਜ਼ਰੀਏ ਯੂਏਈ ਭੱਜ ਗਿਆ ਹੈ।
ਕਮਲ ਕੌਰ ਦੇ ਨਾਲ ਬਲਾਤਕਾਰ ਦੇ ਸਵਾਲ ‘ਤੇ ਐਸਐਸਪੀ ਨੇ ਕਿਹਾ ਕਿ ਉਨ੍ਹਾਂ ਨੂੰ ਹੁਣ ਤੱਕ ਪੋਸਟਮਾਰਟਮ ਦੀ ਰਿਪੋਰਟ ਨਹੀਂ ਮਿਲੀ, ਜਿਵੇਂ ਹੀ ਰਿਪੋਰਟ ਸਾਹਮਣੇ ਆਵੇਗੀ, ਅਸੀਂ ਮੀਡੀਆ ਦੇ ਨਾਲ ਜਾਣਕਾਰੀ ਸਾਂਝੀ ਕਰਾਂਗੇ।