All Latest NewsHealthNews FlashPunjab NewsTop Breaking

ਪੰਜਾਬ ਸਰਕਾਰ ਦਾ ਵੱਡਾ ਫੈਸਲਾ; ਹੁਣ ਆਮ ਆਦਮੀ ਕਲੀਨਿਕਾਂ ‘ਚ ਹੋਵੇਗਾ ਗਰਭਵਤੀ ਔਰਤਾਂ ਦਾ ਮੁਫ਼ਤ ਇਲਾਜ

 

ਹੁਣ ਆਮ ਆਦਮੀ ਕਲੀਨਿਕ ‘ਚ ਗਰਭਵਤੀ ਮਹਿਲਾਵਾਂ ਨੂੰ ਉਨ੍ਹਾਂ ਦੇ ਘਰ ਦੇ ਨਜ਼ਦੀਕ ਹੀ ਐਂਟੀਨੇਟਲ ਕੇਅਰ ਮਿਲਣੀ ਸ਼ੁਰੂ ਹੋ ਜਾਵੇਗੀ

ਅੰਮ੍ਰਿਤਸਰ –

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ, ਸਿਵਲ ਸਰਜਨ ਡਾ. ਕਿਰਨਦੀਪ ਕੌਰ ਵੱਲੋਂ ਆਮ ਆਦਮੀ ਕਲੀਨਿਕਾਂ ਦੇ ਸਮੂਹ ਮੈਡੀਕਲ ਅਫਸਰਾਂ ਦੀ ਟ੍ਰੇਨਿੰਗ ਕਰਵਾਈ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੁਣ ਆਮ ਆਦਮੀ ਕਲੀਨਿਕਾਂ ਵਿਚ ਗਰਭਵਤੀ ਮਾਵਾਂ ਦਾ ਮੁਫਤ ਚੈੱਕਅਪ, ਟੈਸਟ ਅਤੇ ਇਲਾਜ ਕੀਤਾ ਜਾਣਾ ਸੰਭਵ ਹੋ ਸਕੇਗਾ।

ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਦੇ ਸਾਰੇ ਡਾਕਟਰਾਂ ਨੂੰ ਮਟਰਨਲ ਹੈਲਥ ਕੇਅਰ ਬਾਰੇ ਇਕ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾ ਰਹੀ ਹੈ।

ਜਿਸ ਵਿਚ ਉਨ੍ਹਾਂ ਨੂੰ ਹਾਈ ਰਿਸਕ ਪ੍ਰੈਗਨੈਂਸੀ, ਅਨੀਮੀਆ, ਹਾਈਪਰਟੈਂਸ਼ਨ, ਡਾਇਬਟਿਕ, ਪ੍ਰੀਵੀਅਸ ਸਜੇਰੀਅਨ, ਟਵਿਨ ਪ੍ਰੈਗਨੈਂਸੀ ਅਤੇ ਹੋਰ ਗੰਭੀਰ ਬਿਮਾਰੀਆਂ ਵਾਲੇ ਮਟਰਨਲ ਕੇਸਾਂ ਦੇ ਇਲਾਜ ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਜਿਸ ਦਾ ਮੁੱਖ ਮਕਸਦ ਮਟਰਨਲ ਡੈਥ ਕੇਸਾਂ ਨੂੰ ਘੱਟ ਕਰਨਾ ਹੈ।

ਆਮ ਆਦਮੀ ਕਲੀਨਿਕ ਵਿਚ ਇਹ ਸੁਵਿਧਾ ਮਿਲਣ ਕਰਕੇ ਗਰਭਵਤੀ ਮਹਿਲਾਵਾਂ ਨੂੰ ਉਨ੍ਹਾਂ ਦੇ ਘਰ ਦੇ ਨਜ਼ਦੀਕ ਹੀ ਐਂਟੀਨੇਟਲ ਕੇਅਰ ਮਿਲਣੀ ਸ਼ੁਰੂ ਹੋ ਜਾਵੇਗੀ, ਜਿਸ ਨਾਲ ਮਰੀਜ਼ਾਂ ਨੂੰ ਆਪਣੇ ਇਲਾਜ ਲਈ ਦੂਰ ਨਹੀਂ ਜਾਣਾ ਪਵੇਗਾ।

ਉਨ੍ਹਾਂ ਆਖਿਆ ਆਮ ਆਦਮੀ ਕਲੀਨਿਕਾਂ ਵਿਚ ਗਰਭਵਤੀ ਮਹਿਲਾਵਾਂ ਦੇ ਸਾਰੇ ਟੈਸਟ ਦਵਾਈਆਂ ਇਥੋਂ ਤੱਕ ਕਿ ਅਲਟਰਾਸਾਊਂਡ ਵੀ ਮੁਫਤ ਕਰਵਾਏ ਜਾ ਸਕਣਗੇ। ਇਸ ਟ੍ਰੇਨਿੰਗ ਦੌਰਾਨ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਨੀਲਮ ਭਗਤ, ਜਿਲ੍ਹਾ ਟੀਕਾਕਰਨ ਅਫਸਰ ਡਾ. ਭਾਰਤੀ ਧਵਨ ਅਤੇ ਜਨਾਨਾ ਰੋਗਾਂ ਦੇ ਮਾਹਰ ਡਾ. ਚਿੰਕੀ ਠਕੁਰਾਲ ਵੱਲੋਂ ਇਹ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ।

ਇਸ ਮੌਕੇ ਤੇ ਜਿਲ੍ਹਾ ਐਮਆਈਓ ਅਮਰਦੀਪ ਸਿੰਘ, ਨਵਦੀਪ ਸਿੰਘ, ਪੁਸ਼ਪਿੰਦਰ ਸਿੰਘ ਸਮੇਤ ਸਮੂਹ ਸਟਾਫ ਹਾਜ਼ਰ ਸਨ।

 

Leave a Reply

Your email address will not be published. Required fields are marked *