ਆਸਟ੍ਰੇਲੀਆ ‘ਚ ਵਾਪਰਿਆ ਵੱਡਾ ਸੜਕ ਹਾਦਸਾ, ਪੰਜਾਬੀ ਵਿਅਕਤੀ ਦੀ ਮੌਤ
Punjabi Man Died In Australia:
ਵਿਦੇਸ਼ਾਂ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਅਨੇਕਾਂ ਪੰਜਾਬੀ ਵਿਦੇਸ਼ ਵਿਚ ਆਪਣੀਆਂ ਜਾਨਾਂ ਗਵਾ ਰਹੇ ਹਨ।
ਅਜਿਹੀ ਹੀ ਮੰਦਭਾਗੀ ਖ਼ਬਰ ਆਸਟ੍ਰੇਲ਼ੀਆ ਤੋਂ ਸਾਹਮਣੇ ਆਈ ਹੈ, ਜਿਥੇ ਪੰਜਾਬੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਹਰਵਿੰਦਰ ਸਿੰਘ ਪੁੱਤਰ ਪਾਖਰ ਸਿੰਘ ਵਾਸੀ ਭੁਲੱਥ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋ ਗੱਡੀਆਂ ਦੇ ਦਰਮਿਆਨ ਹੋਈ ਜ਼ੋਰਦਾਰ ਟੱਕਰ ਨਾਲ ਇਹ ਹਾਦਸਾ ਵਾਪਰਿਆ।
ਹਾਦਸੇ ਦਾ ਸ਼ਿਕਾਰ ਹੋਏ ਹਰਵਿੰਦਰ ਸਿੰਘ ਦੇ ਵੱਡੇ ਭਰਾ ਬਹਾਦਰ ਸਿੰਘ ਨੇ ਦੱਸਿਆ ਕਿ ਹਰਵਿੰਦਰ ਉਹਨਾਂ ਦਾ ਸਭ ਤੋਂ ਛੋਟਾ ਭਰਾ ਸੀ ਤੇ ਕਾਫੀ ਲੰਬੇ ਸਮੇਂ ਤੋਂ ਆਸਟ੍ਰੇਲ਼ੀਆ ਆਪਣੇ ਪਰਿਵਾਰ ਨਾਲ ਰਹਿ ਰਿਹਾ ਸੀ, ਜਿਸ ਦੀਆਂ ਤਿੰਨ ਬੇਟੀਆਂ ਤੇ ਪਤਨੀ ਵੀ ਆਸਟ੍ਰੇਲੀਆ ਵਿਚ ਹੀ ਹਨ।
ਉਹਨਾਂ ਦੱਸਿਆ ਕਿ ਹਰਵਿੰਦਰ ਸਿੰਘ ਦੀ ਕਾਰ ਦੀ ਟਰਾਂਬ ਗੱਡੀ ਨਾਲ ਟੱਕਰ ਹੋ ਗਈ। ਹਾਦਸੇ ਵਿਚ ਹਰਵਿੰਦਰ ਸਿੰਘ ਦੀ ਮੌਤ ਹੋ ਗਈ।
ਜ਼ਿਕਰਯੋਗ ਹੈ ਕਿ ਮ੍ਰਿਤਕ ਕੁਝ ਦਿਨ ਪਹਿਲਾਂ ਆਪਣੇ ਪਰਿਵਾਰਿਕ ਮੈਂਬਰਾਂ ਤੇ ਯਾਰਾਂ ਦੋਸਤਾਂ ਨੂੰ ਮਿਲ ਕੇ ਭਾਰਤ ਤੋਂ ਆਸਟ੍ਰੇਲ਼ੀਆ ਵਾਪਸ ਗਿਆ ਸੀ।