ਪੰਜਾਬ ‘ਚ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ!
Punjab Weather-
ਮੌਸਮ ਵਿਭਾਗ ਵੱਲੋਂ ਪੰਜਾਬ ਅੰਦਰ ਤੇਜ਼ ਹਵਾਵਾਂ, ਧੂੜ ਭਰੀਆਂ ਹਨੇਰੀਆਂ ਅਤੇ ਮੋਹਲੇਧਾਰ ਮੀਂਹ ਦੇ ਨਾਲ ਇੱਕ ਭਿਆਨਕ ਤੂਫਾਨ ਲਈ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਮੌਸਮ ਵਿੱਚ ਇਹ ਤਬਦੀਲੀ ਪੰਜਾਬ ਵਿੱਚ ਗਰਮੀ ਤੋਂ ਰਾਹਤ ਲਿਆ ਸਕਦੀ ਹੈ, ਪਰ ਇਸਦੇ ਨਾਲ ਹੀ, ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ 16 ਜੂਨ ਤੋਂ 19 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਅਤੇ ਗਰਜ-ਤੂਫ਼ਾਨ ਵੀ ਆ ਸਕਦੇ ਹਨ। ਇਨ੍ਹਾਂ ਤਬਦੀਲੀਆਂ ਕਾਰਨ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਵਿਭਾਗ ਨੇ ਖਾਸ ਤੌਰ ‘ਤੇ ਗੁਰਦਾਸਪੁਰ, ਨਵਾਂਸ਼ਹਿਰ, ਲੁਧਿਆਣਾ, ਸੰਗਰੂਰ, ਮੋਹਾਲੀ, ਫਤਿਹਗੜ੍ਹ ਸਾਹਿਬ, ਬਠਿੰਡਾ, ਬਰਨਾਲਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ ਕੀਤਾ ਹੈ, ਜਦੋਂ ਕਿ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ‘ਔਰੇਂਜ ਅਲਰਟ’ ਜਾਰੀ ਕੀਤਾ ਗਿਆ ਹੈ।