Punjab News: AAP ਅਤੇ ਭਾਜਪਾ ਇੱਕੋ ਸਿੱਕੇ ਦੇ ਦੋ ਪਹਿਲੂ, ਰਾਜਾ ਵੜਿੰਗ ਨੇ ਕਿਹਾ – ਏਨਾਂ ਦਾ ਸੰਵਿਧਾਨ ਵਿੱਚ ਕੋਈ ਵਿਸ਼ਵਾਸ ਨਹੀਂ

All Latest NewsNews FlashPunjab NewsTOP STORIES

 

AAP – ਭਾਜਪਾ ਇੱਕੋ ਸਿੱਕੇ ਦੇ ਦੋ ਪਹਿਲੂ

ਡੇਰਾ ਬਾਬਾ ਨਾਨਕ (ਗੁਰਦਾਸਪੁਰ)

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਇੱਕੋ ਸਿੱਕੇ ਦੇ ਦੋ ਪਹਿਲੂ ਹਨ, ਜਿਹੜੇ ਦੋਵੇਂ ਸੰਵਿਧਾਨ ਦੀ ਦੁਰਵਰਤੋਂ ਅਤੇ ਉਸਨੂੰ ਕਮਜ਼ੋਰ ਕਰ ਰਹੇ ਹਨ।

ਇੱਥੇ ‘ਸੰਵਿਧਾਨ ਬਚਾਓ’ ਰੈਲੀ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਦੱਸਿਆ ਕਿ ਕਿਵੇਂ ਭਾਜਪਾ ਨੇ ਸਿਆਸੀ ਵਿਰੋਧੀਆਂ ਵਿਰੁੱਧ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕੀਤੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਅਤੇ ਆਰਐਸਐਸ ਨੂੰ ਸੰਵਿਧਾਨ ਵਿੱਚ ਕੋਈ ਵਿਸ਼ਵਾਸ ਨਹੀਂ ਹੈ ਅਤੇ ਉਨ੍ਹਾਂ ਨੇ ਕਦੇ ਵੀ ਇਸਨੂੰ ਸਵੀਕਾਰ ਨਹੀਂ ਕੀਤਾ ਹੈ। ਇਸੇ ਲਈ ਭਾਜਪਾ ਸੰਵਿਧਾਨ ਨੂੰ ਬਦਲਣ ਲਈ ਉਤਸੁਕ ਹੈ। ਪਰ ਦੇਸ਼ ਦੇ ਲੋਕਾਂ ਨੇ ਇਨ੍ਹਾਂ ਦੇ ਮਨਸੂਬਿਆਂ ਨੂੰ ਸਮਝ ਲਿਆ ਹੈ ਅਤੇ ਉਨ੍ਹਾਂ ਨੂੰ 240 ਸੀਟਾਂ ਤੱਕ ਘਟਾ ਦਿੱਤਾ ਹੈ।

ਵੜਿੰਗ ਨੇ ਇਕ ਵਾਰ ਫਿਰ ਤੋਂ ਦੁਹਰਾਇਆ ਕਿ ਕਿ ਕਾਂਗਰਸ ਹੀ ਇੱਕੋ ਇੱਕ ਪਾਰਟੀ ਹੈ, ਜਿਹੜੀ ਦੇਸ਼ ਦੇ ਸੰਵਿਧਾਨ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਜਾਤ, ਧਰਮ ਜਾਂ ਸੰਪਰਦਾ ਦੀ ਪਰਵਾਹ ਕੀਤੇ ਬਿਨਾਂ ਸਾਰਿਆਂ ਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਾਂਗਰਸ ਕਦੇ ਵੀ ਭਾਜਪਾ ਨੂੰ ਸੰਵਿਧਾਨ ਨੂੰ ਨੁਕਸਾਨ ਨਹੀਂ ਪਹੁੰਚਾਉਣ ਦੇਵੇਗੀ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ‘ਆਪ’ ਸਰਕਾਰ ਉੱਪਰ ਸੱਤਾ ਦੀ ਦੁਰਵਰਤੋਂ ਕਰਨ ਅਤੇ ਸਿਆਸੀ ਵਿਰੋਧੀਆਂ ਨੂੰ ਡਰਾਉਣ-ਧਮਕਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਇਸਨੇ ਸ਼ਾਂਤੀਪੂਰਨ ਢੰਗ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਵੀ ਨਹੀਂ ਬਖਸ਼ਿਆ।

ਉਨ੍ਹਾਂ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ‘ਆਪ’ ਦੀ ਸਰਕਾਰ ਵਿਚ ਲੋਕ ਹੁਣ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਹਨ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਸਾਨੂੰ ਦੋਹਰੀ ਮਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਇੱਥੇ ‘ਆਪ’ ਸਰਕਾਰ ਪੂਰੀ ਤਰ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੀ ਹੈ। ਪੰਜਾਬ ਵਿੱਚ ਕਾਨੂੰਨ ਦਾ ਸ਼ਾਸਨ ਨਹੀਂ ਹੈ, ਜਿਵੇਂ ਸੂਬੇ ਵਿਚ ਚੱਲ ਰਿਹਾ ਹੈ।

ਡੇਰਾ ਬਾਬਾ ਨਾਨਕ ਵਿਖੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ।

 

Media PBN Staff

Media PBN Staff

Leave a Reply

Your email address will not be published. Required fields are marked *