ਅਕਾਲੀ ਦਲ ਨੂੰ ਵੱਡਾ ਝਟਕਾ; ਸੂਬਾ ਸਕੱਤਰ ਸਮੇਤ ਸੀਨੀਅਰ ਲੀਡਰ ਕਾਂਗਰਸ ‘ਚ ਸ਼ਾਮਲ
ਚੰਡੀਗੜ੍ਹ
ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਸਟੇਟ ਸੈਕਟਰੀ ਸਮੇਤ ਦੋ ਸੀਨੀਅਰ ਆਗੂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।
ਜਾਣਕਾਰੀ ਅਨੁਸਾਰ, ਲੁਧਿਆਣਾ ਪੱਛਮੀ ਚੋਣ ਤੋਂ ਪਹਿਲਾਂ ਸੀਨੀਅਰ ਅਕਾਲੀ ਦਲ ਆਗੂ ਰਾਜਿੰਦਰ ਦੀਪਾ ਅਤੇ ਅਕਾਲੀ ਦਲ ਦੇ ਸਟੇਟ ਸੈਕਟਰੀ ਸਰਬਜੋਤ ਸਿੰਘ ਸਾਬੀ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।
ਦੱਸ ਦਈਏ ਕਿ ਸਰਬਜੋਤ ਸਿੰਘ ਸਾਬੀ ਅਕਾਲੀ ਲੀਡਰ ਬਿਕਰਮ ਮਜੀਠੀਆ ਦੇ ਨੇੜਲੇ ਸਾਥੀ ਰਹੇ ਹਨ ਅਤੇ ਹੁਣ ਉਹ ਮੁਕੇਰੀਆ ਦੇ ਹਲਕਾ ਇੰਚਾਰਜ ਸਨ।
ਇਹ ਸ਼ਮੂਲੀਅਤ ਪੰਜਾਬ ਕਾਂਗਰਸ ਭਵਨ ਵਿਖੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਸੀਨੀਅਰ ਆਗੂਆਂ ਪ੍ਰਤਾਪ ਸਿੰਘ ਬਾਜਵਾ, ਭੁਪੇਸ਼ ਬਘੇਲ ਅਤੇ ਹੋਰ ਪ੍ਰਮੁੱਖ ਪਾਰਟੀ ਮੈਂਬਰਾਂ ਦੀ ਮੌਜੂਦਗੀ ਵਿੱਚ ਹੋਈ।