Punjab Breaking: ਸੀਨੀਅਰ ਪੱਤਰਕਾਰ ਸੁਖਪਾਲ ਢਿੱਲੋਂ ਦੀ ਸੜਕ ਹਾਦਸੇ ‘ਚ ਮੌਤ, ਪਤਨੀ ਗੰਭੀਰ ਜ਼ਖਮੀ
ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ ਤੋਂ ਸੀਨੀਅਰ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਵਾਸੀ ਪਿੰਡ ਭਾਗਸਰ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖ਼ਬਰ ਹੈ, ਉਥੇ ਹੀ ਉਨ੍ਹਾਂ ਦੀ ਪਤਨੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਹੈ। ਉਹ ਪੱਤਰਕਾਰਤਾ ਤੋਂ ਇਲਾਵਾ ਲੰਮੇ ਸਮੇਂ ਤੋਂ ਸੱਭਿਆਚਾਰਕ ਅਤੇ ਸਮਾਜ ਸੇਵੀ ਗਤੀਵਿਧੀਆਂ ਨਾਲ ਜੁੜੇ ਹੋਏ ਸਨ। ਉਹ ਬੀਤੇ 35 ਸਾਲ ਤੋਂ ਪੱਤਰਕਾਰੀ ਖੇਤਰ ਨਾਲ ਜੁੜੇ ਹੋਏ ਸਨ।
ਸੁਖਪਾਲ ਸਿੰਘ ਢਿੱਲੋਂ ਆਪਣੀ ਪਤਨੀ ਅਮਨਪ੍ਰੀਤ ਕੌਰ ਨਾਲ ਸ੍ਰੀ ਮੁਕਤਸਰ ਸਾਹਿਬ ਤੋਂ ਪਿੰਡ ਭਾਗਸਰ ਜਾ ਰਹੇ ਸਨ ਕਿ ਸਾਹਮਣੇ ਪਿੰਡ ਭਾਗਸਰ ਵਾਲੇ ਪਾਸੇ ਤੋਂ ਆ ਰਹੇ ਇਕ ਬਿਨਾਂ ਨੰਬਰੀ ਤੇਜ ਰਫਤਾਰ ਪਲੈਟੀਨਾ ਮੋਟਰਸਾਈਕਲ ਨੇ ਉਨ੍ਹਾਂ ਨੂੰ ਸਾਹਮਣੇ ਤੋਂ ਭਿਆਨਕ ਟੱਕਰ ਮਾਰੀ। ਉਹ ਪੱਤਰਕਾਰਤਾ ਤੋਂ ਇਲਾਵਾ ਲੰਮੇ ਸਮੇਂ ਤੋਂ ਸੱਭਿਆਚਾਰਕ ਅਤੇ ਸਮਾਜ ਸੇਵੀ ਗਤੀਵਿਧੀਆਂ ਨਾਲ ਜੁੜੇ ਹੋਏ ਸਨ। ਉਹ ਬੀਤੇ 35 ਸਾਲ ਤੋਂ ਪੱਤਰਕਾਰੀ ਖੇਤਰ ਨਾਲ ਜੁੜੇ ਹੋਏ ਸਨ।
ਸੁਖਪਾਲ ਸਿੰਘ ਢਿੱਲੋਂ ਆਪਣੀ ਪਤਨੀ ਅਮਨਪ੍ਰੀਤ ਕੌਰ ਨਾਲ ਸ੍ਰੀ ਮੁਕਤਸਰ ਸਾਹਿਬ ਤੋਂ ਪਿੰਡ ਭਾਗਸਰ ਜਾ ਰਹੇ ਸਨ ਕਿ ਸਾਹਮਣੇ ਪਿੰਡ ਭਾਗਸਰ ਵਾਲੇ ਪਾਸੇ ਤੋਂ ਆ ਰਹੇ ਇਕ ਬਿਨਾਂ ਨੰਬਰੀ ਤੇਜ ਰਫਤਾਰ ਪਲੈਟੀਨਾ ਮੋਟਰਸਾਈਕਲ ਨੇ ਉਨ੍ਹਾਂ ਨੂੰ ਸਾਹਮਣੇ ਤੋਂ ਭਿਆਨਕ ਟੱਕਰ ਮਾਰੀ। ਸੁਖਪਾਲ ਸਿੰਘ ਢਿੱਲੋਂ ਦੀ ਬੇਵਕਤੀ ਮੌਤ ਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਸੀਨੀਅਰ ਮੀਤ ਪ੍ਰਧਾਨ ਗੁਰਪਾਸ਼ ਸਿੰਘ ਸਿੰਘੇਵਾਲਾ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸਹਾਇਕ ਸਕੱਤਰ ਗਿੱਦੜਬਾਹਾ ਬਲਾਕ ਪ੍ਰਧਾਨ ਗੁਰਮੀਤ ਸਿੰਘ ਬਿੱਟੂ ਮੱਲਣ, ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ, ਮੀਤ ਪ੍ਰਧਾਨ ਜੋਗਿੰਦਰ ਸਿੰਘ ਬੁੱਟਰ ਸਰੀਂਹ, ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ ਧੂਲਕੋਟ, ਸਾਬਕਾ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ, ਗੁਰਾਦਿੱਤਾ ਸਿੰਘ, ਹਰਫੂਲ ਸਿੰਘ , ਕੁਲਬੀਰ ਸਿੰਘ ਭਾਗਸਰ, ਰਾਜਾ ਸਿੰਘ ਮਹਾਂ ਬੱਧਰ, ਖੁਸ਼ਹਾਲ ਸਿੰਘ ਵੰਗਲ ਅਤੇ ਜਸਵੀਰ ਸਿੰਘ ਪੱਪਲਾ ਦੋਦਾ ਆਦਿ ਨੇ ਸੀਨੀਅਰ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਦੀ ਬੇਵਕਤੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰੀਵਾਰਕ ਮੈਂਬਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਹੈ।