BREAKING: ਪਟਾਕਾ ਫ਼ੈਕਟਰੀ ‘ਚ ਵੱਡਾ ਧਮਾਕਾ, 6 ਮਜ਼ਦੂਰਾਂ ਦੀ ਮੌਤ- ਕਈ ਜ਼ਖਮੀ
ਪਟਾਕਾ ਫ਼ੈਕਟਰੀ ‘ਚ ਵੱਡਾ ਧਮਾਕਾ: ਅੱਧਾ ਦਰਜਨ ਤੋਂ ਵੱਧ ਮਜ਼ਦੂਰ ਗੰਭੀਰ ਜ਼ਖਮੀ, ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ
ਨੈਸ਼ਨਲ ਡੈਸਕ, ਨਵੀਂ ਦਿੱਲੀ’ –
ਪਟਾਕਾ ਫ਼ੈਕਟਰੀ ‘ਚ ਵੱਡਾ ਧਮਾਕਾ: ਪੰਜਾਬ ਦੇ ਲੰਬੀ ਵਿੱਚ ਵਾਪਰੇ ਦਰਦਨਾਕ ਪਟਾਕਾ ਫ਼ੈਕਟਰੀ ਹਾਦਸੇ ਤੋਂ ਬਾਅਦ ਉੱਤਰ ਪ੍ਰਦੇਸ਼ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਉੱਤਰ ਪ੍ਰਦੇਸ਼ ਦੇ ਅਮਰੋਹਾ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਇੱਕ ਵੱਡਾ ਧਮਾਕਾ ਹੋਇਆ ਹੈ।
ਇਸ ਹਾਦਸੇ ਵਿੱਚ ਪਟਾਕਾ ਫੈਕਟਰੀ ਵਿੱਚ ਕੰਮ ਕਰ ਰਹੇ 6 ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਅੱਧਾ ਦਰਜਨ ਤੋਂ ਵੱਧ ਮਜ਼ਦੂਰ ਗੰਭੀਰ ਜ਼ਖਮੀ ਹੋ ਗਏ ਹਨ।
ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ ਅਮਰੋਹਾ ਦੇ ਰਜਬਪੁਰ ਥਾਣਾ ਖੇਤਰ ਦੇ ਪਿੰਡ ਅਤਰਸੀ ਦੀ ਹੈ।
ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਪੰਜਾਬ ਦੇ ਲੰਬੀ ਵਿਚ ਵੀ ਪਟਾਕਾ ਫ਼ੈਕਟਰੀ ਵਿਚ ਵੱਡਾ ਧਮਾਕਾ ਹੋਣ ਕਾਰਨ ਕਈ ਮਜ਼ਦੂਰਾਂ ਦੀ ਮੌਤ ਹੋ ਗਈ ਸੀ।
ਜਿਸ ਤੋਂ ਬਾਅਦ ਪੁਲਿਸ ਨੇ ਕਈ ਲੋਕਾਂ ਦੇ ਵਿਰੁੱਧ ਮਾਮਲਾ ਵੀ ਦਰਜ ਕੀਤਾ ਸੀ ਅਤੇ ਪਤਾ ਲੱਗਿਆ ਸੀ ਕਿ ਇਹ ਫ਼ੈਕਟਰੀ ਗੈਰ ਕਾਨੂੰਨੀ ਸੀ, ਜਿਸ ਨੂੰ ਆਮ ਆਦਮੀ ਪਾਰਟੀ ਦਾ ਹੀ ਆਗੂ ਚਲਾ ਰਿਹਾ ਸੀ।