All Latest NewsNews FlashPunjab News

ਸਾਥੀ ਸੱਜਣ ਸਿੰਘ ਵੱਲੋਂ ਮੁਲਾਜ਼ਮਾਂ ਲਈ ਕੀਤੀਆਂ ਪ੍ਰਾਪਤੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ- ਪ੍ਰੇਮ ਚਾਵਲਾ

 

ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੋਟਕਪੂਰਾ ਵਿਖੇ ਮਨਾਇਆ ਜਨਮ ਦਿਨ

ਪੰਜਾਬ ਨੈੱਟਵਰਕ, ਕੋਟਕਪੂਰਾ

ਲਗਭਗ ਛੇ ਦਹਾਕੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈਕੇ ਸੰਘਰਸ਼ਸ਼ੀਲ ਰਹੇ ਮੁਲਾਜ਼ਮਾਂ ਦੇ ਪ੍ਰਮੁੱਖ ਆਗੂ ਸਾਥੀ ਸੱਜਣ ਸਿੰਘ ਦਾ ਜਨਮ ਦਿਨ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਇਕਾਈ ਜ਼ਿਲ੍ਹਾ ਫਰੀਦਕੋਟ ਅਤੇ ਏਟਕ ਵਿੱਚ ਸ਼ਾਮਿਲ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਮਨਾਇਆ ਗਿਆ। ਸਮਾਗਮ ਦੇ ਸ਼ੁਰੂ ਵਿੱਚ ਪਿਛਲੇ ਦਿਨੀ ਅਹਿਮਦਾਬਾਦ ਵਿਖੇ ਹੋਏ ਹਵਾਈ ਹਾਦਸੇ ਵਿੱਚ 250 ਦੇ ਕਰੀਬ ਵਿਅਕਤੀਆਂ, ਐਡਵੋਕੇਟ ਗੁਰਮੀਤ ਸਿੰਘ ਸ਼ੁਗਲੀ ਅਤੇ ਕਈ ਹੋਰਾਂ ਦੇ ਸਦੀਵੀ ਵਿਛੋੜਾ ਦੇ ਜਾਣ ਤੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।

ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਪੈਨਸ਼ਨਰਜ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਕਿਹਾ ਕਿ ਸਾਥੀ ਸੱਜਣ ਸਿੰਘ ਦੇ ਜੀਵਨ ਨਾਲ ਸੰਬੰਧਿਤ ਕਈ ਯਾਦਾਂ ਸਾਂਝੀਆਂ ਕੀਤੀਆਂ। ਉਹਨਾਂ ਕਿਹਾ ਕਿ ਸਾਥੀ ਸੱਜਣ ਸਿੰਘ ਨੇ ਆਪਣੇ ਜੀਵਨ ਕਾਲ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਚਾਰ ਵਾਰ ਮਰਨ ਵਰਤ ਰੱਖ ਕੇ ਪੰਜਾਬ ਦੇ ਮੁਲਾਜ਼ਮਾਂ ਲਈ ਬੋਨਸ, ਸਲਾਨਾ ਤਰੱਕੀਆਂ ਵਿੱਚ ਵਾਧਾ ਅਤੇ ਕਈ ਪੇਅ ਕਮਿਸ਼ਨਾਂ ਤੋਂ ਮੁਲਾਜ਼ਮਾਂ ਲਈ ਚੰਗੇਰੇ ਤਨਖਾਹ ਸਕੇਲ ਅਤੇ ਵੱਖ-ਵੱਖ ਤਰ੍ਹਾਂ ਦੇ ਭੱਤੇ ਹਾਸਿਲ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਇਸ ਕਰਕੇ ਇਹਨਾਂ ਪ੍ਰਾਪਤੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਸਮਾਗਮ ਦੌਰਾਨ ਜ਼ਿਲ੍ਹਾ ਇਕਾਈ ਫਰੀਦਕੋਟ ਦੇ ਪ੍ਰਧਾਨ ਨਛੱਤਰ ਸਿੰਘ ਭਾਣਾ ਅਤੇ ਜਨਰਲ ਸਕੱਤਰ ਹਰਵਿੰਦਰ ਸ਼ਰਮਾ, ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ, ਜਨਰਲ ਸਕੱਤਰ ਇਕਬਾਲ ਸਿੰਘ ਮੰਘੇੜਾ, ਵਿੱਤ ਸਕੱਤਰ ਸੋਮ ਨਾਥ ਅਰੋੜਾ, ਗੁਰਚਰਨ ਸਿੰਘ ਮਾਨ ਅਤੇ ਮਦਨ ਲਾਲ ਸ਼ਰਮਾ ਸੰਧਵਾਂ ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਇਕਬਾਲ ਸਿੰਘ ਢੁੱਡੀ, ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ, ਰਮੇਸ਼ ਢੈਪਈ, ਇਕਬਾਲ ਸਿੰਘ ਰਣ ਸਿੰਘ ਵਾਲਾ, ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਸਬੰਧਤ ਏਟਕ ਦੇ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ, ਪਾਵਰ ਕੌਮ ਪੈਨਸ਼ਨਰ ਯੂਨੀਅਨ ਸਬੰਧਤ ਏਟਕ ਦੇ ਸੂਬਾਈ ਆਗੂ ਹਰਪਾਲ ਸਿੰਘ ਮਚਾਕੀ ਅਤੇ ਇੰਦਰਜੀਤ ਸਿੰਘ ਗਿੱਲ , ਪੀ ਆਰ ਟੀ ਸੀ ਵਰਕਰਜ਼ ਯੂਨੀਅਨ ਸਬੰਧਤ ਏਟਕ ਦੇ ਆਗੂ ਹਰਮੀਤ ਸਿੰਘ, ਗੁਰਦੀਪ ਭੋਲਾ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਸਹਿਦੇਵ ਨੇ ਸੰਬੋਧਨ ਕਰਦਿਆਂ ਮੌਜੂਦਾ ਸਮੇਂ ਦੌਰਾਨ ਹਰ ਰੋਜ਼ ਇਹਨਾਂ ਪ੍ਰਾਪਤੀਆਂ ਨੂੰ ਲੱਗ ਰਹੇ ਖੋਰੇ ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਅਤੇ ਹੱਕ ਸੱਚ ਇਨਸਾਫ਼ ਲਈ ਹੋਰ ਤਕੜੇ ਹੋ ਕੇ ਲਾਮਬੰਦ ਹੋਣ ਦਾ ਸੱਦਾ ਦਿੱਤਾ ਤਾਂ ਹੀ ਮੁਲਾਜ਼ਮ ਵਿਰੋਧੀ ਹੋ ਚੁੱਕੀਆਂ ਹੁਕਮਰਾਨ ਸਰਕਾਰਾਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਸਕਦਾ ਹੈ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਬਲਵੀਰ ਸਿੰਘ ਬਰਾੜ, ਸੇਵਾ ਮੁਕਤ ਪ੍ਰਿੰਸੀਪਲ ਅੰਮ੍ਰਿਤਪਾਲ ਕੌਰ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ, ਗੁਰਪ੍ਰੀਤ ਸਿੰਘ ਸਿੱਧੂ, ਰੇਸ਼ਮ ਸਿੰਘ ,ਪਰਮਜੀਤ ਸਿੰਘ ਪੰਮਾ ਸਰਕਾਰੀ ਬਿਰਜਿੰਦਰਾ ਕਾਲਜ ਫਰੀਦਕੋਟ, ਜੋਤੀ ਪ੍ਰਕਾਸ਼ ਮੰਡੀ ਬੋਰਡ, ਦਵਿੰਦਰ ਸਿੰਘ ਗਿੱਲ, ਹਰਦੀਪ ਸਿੰਘ ਫਿੱਡੂ ਭਲਵਾਨ, ਗੇਜ ਰਾਮ ਭੌਰਾ, ਮੇਜਰ ਸਿੰਘ ਡੀ ਪੀ ਈ, ਕੁਲਬੀਰ ਸਿੰਘ ਸਰਾਵਾਂ ਪਸ਼ੂ ਪਾਲਣ ਵਿਭਾਗ , ਹਰਦੀਪ ਸਿੰਘ ਲੈਕਚਰਾਰ ਡਾਇਟ, ਲੋਕ ਗਾਇਕ ਨਾਹਰ ਸਿੰਘ ਗਿੱਲ, ਜਸਪਾਲ ਸਿੰਘ , ਕੇਵਲ ਸਿੰਘ ਲੰਭਵਾਲੀ , ਵਿਨੋਦ ਕੁਮਾਰ ਲੈਕਚਰਰ ਅਤੇ ਆਸ਼ਾ ਵਰਕਰਾਂ ਦੇ ਆਗੂ ਬੇਅੰਤ ਕੌਰ, ਸੀਮਾ ਰਾਣੀ, ਪਰਵੀਨ ਕੌਰ ਬਰਗਾੜੀ, ਗੁਰਮੀਤ ਕੌਰ ਚੇਅਰਮੈਨ ਬਲਾਕ ਜੈਤੋ, ਪਰਮਜੀਤ ਕੌਰ , ਰੁਪਿੰਦਰ ਕੌਰ ਢਿੱਲਵਾਂ ਕਲਾਂ ਆਦਿ ਹਾਜ਼ਰ ਸਨ।

 

Leave a Reply

Your email address will not be published. Required fields are marked *