All Latest NewsHealthNews FlashPunjab News

ਕੋਰੋਨਾ ਇੱਕ ਆਮ ਵਾਇਰਸ, ਘਬਰਾਉਣ ਦੀ ਲੋੜ ਨਹੀਂ!

 

ਕੋਵਿਡ ਦੇ ਨਵੇਂ ਵੇਰੀਐਂਟ ਤੋਂ ਘਬਰਾਉਣ ਦੀ ਲੋੜ ਨਹੀਂ:  ਸਿਵਲ ਸਰਜਨ

ਅੰਮ੍ਰਿਤਸਰ

ਭਾਵੇਂ ਕੋਵਿਡ ਦੇ ਨਵੇਂ ਵੇਰੀਐਂਟ ਦੇ ਅੰਮ੍ਰਿਤਸਰ ਵਿੱਚ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ, ਪਰ ਫਿਰ ਵੀ ਇਹਨਾਂ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ। ਇਹ ਵਿਚਾਰ ਸਿਵਲ ਸਰਜਨ ਅੰਮ੍ਰਿਤਸਰ ਡਾ ਕਿਰਨਦੀਪ ਕੌਰ ਵੱਲੋਂ ਕੋਵਿਡ ਦੇ 3 ਕੇਸਾਂ ਦੀ ਪੁਸ਼ਟੀ ਕਰਨ ਸਮੇਂ ਕਹੇ ਗਏ।

ਉਹਨਾਂ ਆਖਿਆ ਕਿ ਇਹ ਤਿੰਨੋ ਕੇਸ ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰ ਹਨ, ਜੋਕਿ ਇਸ ਸਮੇਂ ਹੋਮ ਆਈਸੋਲੇਟ ਹਨ ਅਤੇ ਬਿਲਕੁਲ ਠੀਕ ਹਨ।

ਨਵੇਂ ਵੇਰੀਐਂਟ ਦੇ ਮਰੀਜ਼ ਬਹੁਤ ਜਲਦੀ ਆਪਣੇ ਆਪ ਹੀ ਦੋ ਤਿੰਨ ਦਿਨਾਂ ਦੇ ਵਿੱਚ ਰਿਕਵਰ ਹੋ ਜਾਂਦੇ ਹਨ, ਇਸ ਲਈ ਕੋਵਿਡ ਦੇ ਨਵੇਂ ਵੇਰੀਐਂਟ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ।

ਆਮ ਜਨਤਾ ਨੂੰ ਅਪੀਲ ਕੀਤੀ ਕਿ ਕੋਵਿਡ ਦੇ ਹਲਕੇ ਲੱਛਣਾਂ ਜਿਵੇਂ ਖਾਂਸੀ, ਜੁਕਾਮ, ਬੁਖਾਰ, ਸਾਹ ਵਿੱਚ ਤਕਲੀਫ ਆਦਿ ਨੂੰ ਨਜ਼ਰ ਅੰਦਾਜ਼ ਨਾ ਕੀਤਾ ਜਾਵੇ।

ਭੀੜ ਭਾੜ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਪਰਹੇਜ਼ ਕੀਤਾ ਜਾਵੇ।  ਬਜ਼ੁਰਗਾਂ, ਗਰਭਵਤੀ ਮਾਵਾਂ, ਛੋਟੇ ਬੱਚੇ, ਸ਼ੂਗਰ, ਹਾਈਪਰਟੈਂਸ਼ਨ ਤੇ ਕਿਡਨੀ ਦੇ ਮਰੀਜ਼ ਆਦਿ ਨੂੰ ਆਪਣਾ ਖਾਸ ਧਿਆਨ ਰੱਖਣ ਦੀ ਜਰੂਰਤ ਹੈ। ਉਹਨਾਂ ਆਖਿਆ ਕਿ  ਸਮੇਂ ਸਮੇਂ ਤੇ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਧੋਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਲੋੜ ਅਨੁਸਾਰ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਕੋਈ ਵੀ ਗੰਭੀਰ ਲੱਛਣ ਸਾਹਮਣੇ ਆਉਂਦੇ ਤੁਰੰਤ ਸਰਕਾਰੀ ਸਿਹਤ ਸੰਸਥਾ ਵਿਖੇ ਆਪਣੀ ਜਾਂਚ ਅਤੇ ਇਲਾਜ ਕਰਾਉਣਾ ਚਾਹੀਦਾ। ਇਸ ਤੋਂ ਇਲਾਵਾ ਅਫਵਾਵਾਂ ਅਤੇ ਸੋਸ਼ਲ ਮੀਡੀਆ ਤੇ ਗਲਤ ਜਾਣਕਾਰੀ ਤੋਂ ਬਚਣਾ ਚਾਹੀਦਾ ਹੈ।

 

Leave a Reply

Your email address will not be published. Required fields are marked *