Rain Alert: ਪੰਜਾਬ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
Punjab Weather:
ਪੰਜਾਬ ਵਿੱਚ ਬੀਤੇ 2 ਦਿਨਾਂ ਤੋਂ ਰੁਕ ਰੁਕ ਕੇ ਮੀਂਹ ਪੈ ਰਿਹਾ ਹੈ। ਪੰਜਾਬ, ਹਰਿਆਣਾ, ਹਿਮਾਚਲ ਅਤੇ ਦਿੱਲੀ ਸਮੇਤ ਕਈ ਰਾਜਾਂ ਵਿੱਚ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲਿਆ ਹੈ।
ਮੌਸਮ ਵਿਭਾਗ ਨੇ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ। ਵਿਭਾਗ ਮੁਤਾਬਕ ਆਉਣ ਵਾਲੇ ਤਿੰਨ ਚਾਰ ਦਿਨ ਸੂਬੇ ਦੇ ਅੰਦਰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੁੰਦੀ ਰਹੇਗੀ।
ਦੂਜੇ ਪਾਸੇ ਦੱਖਣੀ ਭਾਰਤ ਵਿੱਚ ਇੱਕ ਵਾਰ ਫਿਰ ਮੀਂਹ (Red alret) ਦਾ ਦੌਰ ਸ਼ੁਰੂ ਹੋ ਗਿਆ ਹੈ। ਕਈ ਥਾਵਾਂ ‘ਤੇ ਰਿਕਾਰਡ ਬਾਰਿਸ਼ ਹੋ ਰਹੀ ਹੈ। ਇਸ ਦੇ ਨਾਲ ਹੀ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਅਜੇ ਵੀ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ।
ਮੌਸਮ ਵਿਭਾਗ ਨੇ ਇੱਕ ਰਾਹਤ ਵਾਲੀ ਖ਼ਬਰ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਪੰਜਾਬ ਹਰਿਆਣਾ, ਹਿਮਾਚਲ ਅਤੇ ਦਿੱਲੀ ਸਮੇਤ ਕਈ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿੱਚ ਮੀਂਹ ਨੂੰ ਲੈ ਕੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਦੇ ਅਨੁਸਾਰ, ਅਗਲੇ 4 ਤੋਂ 5 ਦਿਨਾਂ ਦੌਰਾਨ ਮੱਧ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਹਾਲਾਂਕਿ, ਇਸ ਤੋਂ ਬਾਅਦ ਕੋਈ ਮਹੱਤਵਪੂਰਨ ਬਦਲਾਅ ਨਹੀਂ ਦੇਖਿਆ ਜਾਵੇਗਾ। ਇਸ ਤੋਂ ਇਲਾਵਾ, ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਬਦਲਾਅ ਆਉਣ ਦੀ ਸੰਭਾਵਨਾ ਨਹੀਂ ਹੈ।