ਵੱਡੀ ਖ਼ਬਰ: ਪੁਲਿਸ ਵੱਲੋਂ ਨਿਹੰਗ ਗ੍ਰਿਫਤਾਰ; ਡੋਪ ਟੈਸਟ ‘ਚ ਖੁਲਾਸਾ- ਖੁਦ ਨਿਸ਼ੇੜੀ ਨਿਕਲਿਆ ਨਿਹੰਗ
ਨੌਜਵਾਨ ਦੇ ਹੱਥ ਵੱਢਣ ਵਾਲਾ ਨਿਹੰਗ ਗ੍ਰਿਫਤਾਰ
ਮੰਡੀ ਗੋਬਿੰਦਗੜ੍ਹ
ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿੱਚ ਨਿਹੰਗ ਵੱਲੋਂ ਆਪਣੇ ਹੀ ਗੁਆਂਢੀ ਨਾਲ ਹੋਏ ਝਗੜੇ ਵਿੱਚ ਦੋਵੇਂ ਗੁੱਟ ਵੱਢਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਗਏ ਨਿਹੰਗ ਕਰਨਵੀਰ ਸਿੰਘ ਉਰਫ਼ ਲਵਲੀ ਦਾ ਡੋਪ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ।
ਮੰਡੀ ਗੋਬਿੰਦਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਐਸ.ਪੀ.ਡੀ ਫਤਿਹਗੜ੍ਹ ਸਾਹਿਬ ਰਾਕੇਸ਼ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਨਿਹੰਗ ਸਿੰਘ ਬਾਣੇ ਵਿੱਚ ਵਿਅਕਤੀ ਨਸ਼ਾ ਕਰਨ ਵਾਲੇ ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਇਕੱਠੇ ਕਰਦਾ ਸੀ।
ਉਹਨਾਂ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਪੁਲਿਸ ਵੱਲੋਂ ਇਸ ਨਿਹੰਗ ਸਿੰਘ ਦਾ ਡੋਪ ਟੈਸਟ ਕਰਵਾਇਆ ਗਿਆ ਸੀ ,ਜੋ ਕਿ ਪੋਜੀਟਿਵ ਪਾਇਆ ਗਿਆ। ਉਨਾਂ ਦੱਸਿਆ ਕਿ ਖੁਦ ਨਸ਼ਾ ਕਰਨ ਵਾਲਾ ਵਿਅਕਤੀ ਲੋਕਾਂ ਤੋਂ ਕਿਵੇਂ ਨਸ਼ਾ ਛੁਡਵਾ ਸਕਦਾ ਹੈ।
ਐਸਪੀਡੀ ਨੇ ਕਿਹਾ ਕਿ ਨਿਹੰਗ ਸਿੰਘ ਬਾਣੇ ਵਿੱਚ ਅਜਿਹੇ ਕੰਮ ਕਰਕੇ ਇਸ ਵੱਲੋਂ ਨਿਹੰਗ ਸਿੰਘਾਂ ਨੂੰ ਬਦਨਾਮ ਕਰਨ ਵਰਗੀਆਂ ਕਾਰਵਾਈਆਂ ਕੀਤੀਆਂ ਜਾਂਦੀਆਂ ਰਹੀਆਂ ਹਨ।
ਉਹਨਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਇਸ ਨਿਹੰਗ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ ਤਾਂ ਜੋ ਇਸ ਬਾਰੇ ਹੋਰ ਖੁਲਾਸੇ ਕੀਤੇ ਜਾ ਸਕਣ। ptc