Punjab News- ਪੰਜਾਬ ਕਾਂਗਰਸ ਨੂੰ ਵੱਡਾ ਝਟਕਾ! ਜ਼ਿਲ੍ਹਾ ਪ੍ਰਧਾਨ ਸਮੇਤ ਕਈ ਆਗੂ AAP ‘ਚ ਸ਼ਾਮਲ

All Latest NewsNews FlashPunjab News

 

Punjab News-ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਪ੍ਰਚਾਰ ਦੇ ਆਖਰੀ ਦਿਨ ਵੀ ਕਾਂਗਰਸ ਨੂੰ ਝਟਕਾ! ਯੂਥ ਜ਼ਿਲ੍ਹਾ ਪ੍ਰਧਾਨ ਸਮੇਤ ਕਈ ਆਗੂ ‘ਆਪ’ ਵਿੱਚ ਸ਼ਾਮਲ ਹੋਏ, ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ

Punjab News- ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਪ੍ਰਚਾਰ ਦੇ ਆਖਰੀ ਦਿਨ ਵੀ ਕਾਂਗਰਸ ਪਾਰਟੀ ਨੂੰ ਝਟਕਾ ਲੱਗਾ ਹੈ। ਇਸ ਦੇ ਨਾਲ ਹੀ, ਆਮ ਆਦਮੀ ਪਾਰਟੀ ਨੂੰ ਮਜਬੂਤੀ ਮਿਲੀ ਹੈ। ਮੰਗਲਵਾਰ ਨੂੰ ਕਈ ਕਾਂਗਰਸੀ ਆਗੂ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ।

‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਅਤੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਡਾ. ਸੰਨੀ ਆਹਲੂਵਾਲੀਆ ਦੀ ਮੌਜੂਦਗੀ ਵਿੱਚ ਸਾਰੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ‘ਆਪ’ ਆਗੂ ਰਿੰਕਾ ਪ੍ਰਧਾਨ, ਵਰੁਣ ਮਹਿਤਾ ਅਤੇ ਅਜਿੰਦਰਪਾਲ ਕੌਰ ਵੀ ਹਾਜ਼ਰ ਸਨ।

ਕਾਂਗਰਸ ਤੋਂ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਕਾਂਗਰਸ ਦੇ ਜ਼ਿਲ੍ਹਾ ਯੂਥ ਪ੍ਰਧਾਨ ਪ੍ਰਭਜੋਤ ਸਿੰਘ ਮਾਨ, ਸਕੱਤਰ ਪ੍ਰੀਤ ਬਡੇਵਾਲ, ਕਰਨਜੋਤ ਸਿੰਘ, ਅਭਿਸ਼ੇਕ ਪ੍ਰੀਤ ਸਿੰਘ, ਗੁਰਪ੍ਰੀਤ ਨਿਤਿਸ਼ ਪ੍ਰੀਤਪਾਲ ਸਿੰਘ ਕੁਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਮਨਜੋਤ ਸਿੰਘ, ਅਮਨਦੀਪ ਕਿੰਘ ਲੱਖਾ ਸਿੰਘ ਅਤੇ ਗੁਰਦੀਪ ਦੇ ਨਾਮ ਪ੍ਰਮੁੱਖ ਹਨ।

ਇਸ ਤੋਂ ਇਲਾਵਾ ਐਸਐਸ ਜੈਨ ਮਹਾਸਭਾ, ਹੈਬੋਵਾਲ ਦੇ ਪ੍ਰਧਾਨ ਪੰਕਜ ਜੈਨ ਅਤੇ ਉਨ੍ਹਾਂ ਦੇ ਨਾਲ ਰਾਜੀਵ ਜੈਨ, ਪ੍ਰਵੀਨ ਜੈਨ, ਦਿਵਯਾਂਸ਼ ਜੈਨ, ਅਨਿਲ ਜੈਨ, ਯਸ਼ਪਾਲ ਜੈਨ ਅਤੇ ਜੀਵਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਪਾਰਟੀ ਵਿੱਚ ਸਾਰੇ ਨਵੇਂ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੇ ਤਿੰਨ ਸਾਲਾਂ ਵਿੱਚ ‘ਆਪ’ ਸਰਕਾਰ ਦੇ ਕਾਰਜਕਾਲ ਤੋਂ ਪ੍ਰਭਾਵਿਤ ਹੋ ਕੇ, ਅੱਜ ਕਾਂਗਰਸ ਦੇ ਨੌਜਵਾਨ ਆਗੂ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੇ ਲੋਕਾਂ ਨੇ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾਉਣ ਦਾ ਫੈਸਲਾ ਕਰ ਲਿਆ ਹੈ। ਉਨ੍ਹਾਂ ਦੀ ਵੱਡੇ ਫਰਕ ਨਾਲ ਜਿੱਤ ਪੱਕੀ ਹੈ। ਉਨ੍ਹਾਂ ਕਿਹਾ ਕਿ ਅਰੋੜਾ ਦੀ ਜਿੱਤ ਤੋਂ ਬਾਅਦ, ਇਲਾਕੇ ਦਾ ਵਿਕਾਸ ਹੋਰ ਤੇਜ਼ ਰਫ਼ਤਾਰ ਨਾਲ ਹੋਵੇਗਾ।

ਇਸ ਦੇ ਨਾਲ ਹੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹੋ ਕੇ, ਅਸੀਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਦੇ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜਿਸ ਕਾਰਨ ਆਮ ਲੋਕਾਂ ਨੂੰ ਕਾਫ਼ੀ ਵਿੱਤੀ ਰਾਹਤ ਮਿਲ ਰਹੀ ਹੈ। ਇਸ ਦੇ ਨਾਲ ਹੀ, ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਵਿੱਚ ਸੁਧਾਰ ਹੋਣ ਕਾਰਨ, ਲੋਕਾਂ ‘ਤੇ ਆਰਥਿਕ ਦਬਾਅ ਕਾਫ਼ੀ ਘੱਟ ਗਿਆ ਹੈ।

 

Media PBN Staff

Media PBN Staff

Leave a Reply

Your email address will not be published. Required fields are marked *