All Latest NewsGeneralNews FlashPunjab NewsTOP STORIES

Punjab School reopen: ਪੰਜਾਬ ‘ਚ ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਜਾਣੋ ਸਕੂਲ ਖੁੱਲ੍ਹਣ ਦਾ ਸਮਾਂ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab School reopen: ਪੰਜਾਬ ਦੇ ਸਾਰੇ ਸਰਕਾਰੀ ਸਕੂਲ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸੋਮਵਾਰ ਤੋਂ ਖੁੱਲ੍ਹਣਗੇ।

ਹਾਲਾਂਕਿ, ਕੁਝ ਪ੍ਰਾਈਵੇਟ ਸਕੂਲ ਸੋਮਵਾਰ ਨੂੰ ਅਤੇ ਕੁਝ ਆਉਣ ਵਾਲੇ ਦੋ-ਦੋ ਦਿਨਾਂ ਵਿੱਚ ਖੁੱਲ੍ਹਣਗੇ। ਪੰਜਾਬ ਦੇ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।

ਚੰਡੀਗੜ੍ਹ ਦੇ ਸਕੂਲ ਵੀ ਕੱਲ੍ਹ ਖੁੱਲ੍ਹਣਗੇ

ਚੰਡੀਗੜ੍ਹ ਦੇ ਸਰਕਾਰੀ ਸਕੂਲ ਵੀ ਕੱਲ੍ਹ ਹੀ ਖੁੱਲ੍ਹਣਗੇ। ਚੰਡੀਗੜ੍ਹ ਦੇ ਸਿੰਗਲ ਸਿਫਟ ਵਾਲੇ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ ਦੋ ਵਜੇ ਤੱਕ ਹੋਵੇਗਾ।

ਜਦੋਂਕਿ ਡਬਲ ਸਿਫਟ ਵਾਲੇ ਸਕੂਲਾਂ ਦਾ ਸਮਾਂ ਸਵੇਰੇ ਸਵਾ ਸੱਤ ਤੋਂ ਦੁਪਹਿਰ ਪੌਣੇ ਇੱਕ ਵਜੇ ਤੱਕ ਹੋਵੇਗਾ ਅਤੇ ਦੂਜੀ ਸਿਫਟ ਦੁਪਹਿਰ ਇੱਕ ਵਜੇ ਤੋਂ ਸ਼ਾਮ ਪੰਜ ਵਜੇ ਤੱਕ ਚੱਲੇਗੀ।

ਇਸ ਦੇ ਨਾਲ ਹੀ ਕੱਲ੍ਹ ਤੋਂ ਪੰਜਾਬ ਦੇ ਸਕੂਲਾਂ ਦੇ ਵਿਚ ਮਿਡ ਡੇ ਮੀਲ ਦਾ ਮੀਨੂੰ ਵੀ ਬਦਲ ਜਾਵੇਗਾ।

 

Leave a Reply

Your email address will not be published. Required fields are marked *