All Latest NewsNews FlashPunjab News

ਕੈਬਨਿਟ ਮੰਤਰੀ ਰਵਜੋਤ ਦੀਆਂ ਕਥਿਤ ਇਤਰਾਜ਼ਯੋਗ ਤਸਵੀਰਾਂ ਵਾਇਰਲ; ਮੰਤਰੀ ਨੇ ਕਿਹਾ- ਫ਼ੋਟੋਆਂ AI ਨਾਲ ਬਣਾਈਆਂ ਗਈਆਂ…ਦਰਜ ਕਰਵਾਉਣ ਜਾ ਰਿਹਾ FIR

 

ਚੰਡੀਗੜ੍ਹ

ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਵੱਲੋਂ ਵਾਇਰਲ ਕੀਤੀਆਂ ਗਈਆਂ ਮੰਤਰੀ ਰਵਜੋਤ ਦੀਆਂ ਕਥਿਤ ਅਸ਼ਲੀਲ ਤਸਵੀਰਾਂ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਹੁਣ ਇਨ੍ਹਾਂ ਤਸਵੀਰਾਂ ’ਤੇ ਮੰਤਰੀ ਡਾਕਟਰ ਰਵਜੋਤ ਦਾ ਬਿਆਨ ਸਾਹਮਣੇ ਆਇਆ ਹੈ।

ਉਨ੍ਹਾਂ ਕਿਹਾ ਕਿ ਲੁਧਿਆਣਾ ਉਪ-ਚੋਣ ਵਿੱਚ AAP ਦੀ ਸ਼ਾਨਦਾਰ ਜਿੱਤ ਵੇਖ ਕੇ ਵਿਰੋਧੀ ਧਿਰ ਇੰਨੀ ਬੌਖਲਾ ਗਈ ਹੈ ਕਿ ਉਸ ਦੇ ਆਗੂਆਂ ਨੇ ਨੀਚਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਇਨ੍ਹਾਂ ਦੇ ਕੁਝ ਆਗੂ ਮੇਰੀ ਸਾਬਕਾ ਪਤਨੀ ਨਾਲ ਮੇਰੀਆਂ ਨਿੱਜੀ ਤਸਵੀਰਾਂ ਨੂੰ AI ਦੀ ਮਦਦ ਨਾਲ ਐਡਿਟ ਕਰਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਰਹੇ ਹਨ।

ਇਨ੍ਹਾਂ ਨੇ ਮੈਨੂੰ ਨਿਸ਼ਾਨਾ ਇਸ ਲਈ ਬਣਾਇਆ ਕਿਉਂਕਿ ਮੈਂ ਇੱਕ ਦਲਿਤ ਪਰਿਵਾਰ ਨਾਲ ਸਬੰਧ ਰੱਖਦਾ ਹਾਂ ਅਤੇ ਪੰਜਾਬ ਦੀ ਜਨਤਾ ਨੇ ਇਨ੍ਹਾਂ ਦੀ ਗੁੰਡਾਗਰਦੀ ਅਤੇ ਭ੍ਰਿਸ਼ਟ ਸਿਆਸਤ ਨੂੰ ਹਰਾ ਕੇ ਮੈਨੂੰ ਚੁਣਿਆ ਹੈ। ਇਹ ਹਰਕਤ ਸਿਰਫ ਮੇਰੀ ਨਹੀਂ, ਸਗੋਂ ਇੱਕ ਔਰਤ ਦੀ ਇੱਜ਼ਤ ਨੂੰ ਵੀ ਠੇਸ ਪਹੁੰਚਾਉਣ ਵਾਲੀ ਹੈ ਅਤੇ ਸਮਾਜ ਵਿੱਚ ਔਰਤਾਂ ਪ੍ਰਤੀ ਇਨ੍ਹਾਂ ਦੀ ਅਸਲ ਸੋਚ ਨੂੰ ਬੇਨਕਾਬ ਕਰਦੀ ਹੈ।

ਇਹ ਸਿਰਫ ਨਿੱਜੀ ਹਮਲਾ ਨਹੀਂ, ਸਗੋਂ ਜਾਤੀ ਅਤੇ ਸਿਆਸੀ ਸਾਜ਼ਿਸ਼ ਹੈ। ਲੁਧਿਆਣਾ ਉਪ-ਚੋਣ ਤੋਂ ਠੀਕ ਦੋ ਦਿਨ ਪਹਿਲਾਂ ਇਹ ਗਿਰੀ ਹੋਈ ਹਰਕਤ ਸਾਬਤ ਕਰਦੀ ਹੈ ਕਿ AAP ਤੋਂ ਬੁਰੀ ਤਰ੍ਹਾਂ ਹਾਰ ਦਾ ਡਰ ਵਿਰੋਧੀ ਧਿਰ ਨੂੰ ਗਲਤ ਹਰਕਤਾਂ ਕਰਨ ਲਈ ਮਜਬੂਰ ਕਰ ਰਿਹਾ ਹੈ।ਮੈਂ ਇਸ ਘਟੀਆ ਸਾਜ਼ਿਸ਼ ਅਤੇ ਝੂਠ ਫੈਲਾਉਣ ਵਾਲੇ ਹਰ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਜਾ ਰਿਹਾ ਹਾਂ।

ਊਨ੍ਹਾਂ ਅੱਗੇ ਲਿਖਿਆ ਕਿ ਮੈਂ FIR ਵੀ ਕਰਵਾਵਾਂਗਾ ਅਤੇ ਮਾਨਹਾਨੀ ਦਾ ਮੁਕੱਦਮਾ ਵੀ ਕਰਾਂਗਾ। ਮੇਰੇ ਅਤੇ ਮੇਰੇ ਪਰਿਵਾਰ ਵਿਰੁੱਧ ਇੰਨੀ ਘਟੀਆ ਹਰਕਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਮੈਂ ਮੁਆਫ ਨਹੀਂ ਕਰਾਂਗਾ।

ਜਨਤਾ ਨੂੰ ਮੇਰੀ ਅਪੀਲ ਹੈ ਕਿ ਆਮ ਆਦਮੀ ਪਾਰਟੀ ‘ਤੇ ਭਰੋਸਾ ਰੱਖੋ ਅਤੇ ਅਜਿਹੇ ਗਿਰੇ ਹੋਏ ਆਗੂਆਂ ਦੇ ਫੈਲਾਏ ਝੂਠ ਅਤੇ ਗੰਦਗੀ ਤੋਂ ਸੁਚੇਤ ਰਹੋ। ਅਸੀਂ ਸੱਚਾਈ ਅਤੇ ਜਨ ਸੇਵਾ ਦੀ ਸਿਆਸਤ ਕਰਦੇ ਹਾਂ ਅਤੇ ਕਰਦੇ ਰਹਾਂਗੇ।

 ਦੱਸ ਦਈਏ ਕਿ ਲੰਘੀ ਦੇਰ ਸ਼ਾਮ ਮਜੀਠੀਆ ਨੇ ਡਾ. ਰਵਜੋਤ ਤੇ ਦੋਸ਼ ਲਾਉਂਦੇ ਹੋਏ ਉਨ੍ਹਾਂ ਦੀਆਂ ਕਥਿਤ ਤਸਵੀਰਾਂ ਵਾਇਰਲ ਕੀਤੀਆਂ ਸਨ, ਜਿਸ ਤੋਂ ਬਾਅਦ ਡਾ. ਰਵਜੋਤ ਨੇ ਵੀ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਬਿਆਨ ਦਿੱਤਾ ਕਿ ਮੈਂ ਮਾਮਲਾ ਦਰਜ ਕਰਵਾਉਣ ਦੇ ਨਾਲ ਨਾਲ ਮਾਣਹਾਨੀ ਦਾ ਕੇਸ ਦਰਜ ਕਰਾਂਗਾ।

Leave a Reply

Your email address will not be published. Required fields are marked *