ਵੱਡੀ ਖ਼ਬਰ: ਭਿਆਨਕ ਸੜਕ ਹਾਦਸੇ ‘ਚ 7 ਲੋਕਾਂ ਦੀ ਮੌਤ
ਪੁਲਿਸ ਵੱਲੋਂ ਕੀਤੀ ਜਾ ਰਹੀ ਮਾਮਲੇ ਦੀ ਜਾਂਚ!
ਨਵੀਂ ਦਿੱਲੀ :
ਦੇਸ਼ ਭਰ ਦੇ ਵੱਖ ਵੱਖ ਸੂਬਿਆਂ ਵਿੱਚ ਜਿੱਥੇ ਵਾਹਨਾਂ ਦੀ ਗਿਣਤੀ ਵਧਣ ਦੇ ਕਾਰਨ ਹਾਦਸੇ ਵਾਪਰ ਰਹੇ ਹਨ ਉਥੇ ਹੀ ਇੱਕ ਤਾਜ਼ਾ ਮਾਮਲਾ ਮਹਾਰਾਸ਼ਟਰ ਤੋਂ ਸਾਹਮਣੇ ਆਇਆ ਹੈ। ਮਹਾਰਾਸ਼ਟਰ ਦੇ ਪੁਣੇ ਵਿੱਚ ਬੁੱਧਵਾਰ ਰਾਤ ਨੂੰ ਇੱਕ ਵੱਡਾ ਹਾਦਸਾ ਵਾਪਰਿਆ।
ਇੱਥੇ ਜੇਜੂਰੀ ਮੋਰਗਾਓਂ ਰੋਡ ‘ਤੇ, ਇੱਕ ਤੇਜ਼ ਰਫ਼ਤਾਰ ਸੇਡਾਨ ਅਤੇ ਇੱਕ ਪਿਕਅੱਪ ਟਰੱਕ ਦੀ ਟੱਕਰ ਹੋ ਗਈ ਅਤੇ ਇਸ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ। ਪੁਣੇ ਦਿਹਾਤੀ ਦੇ ਐਸਪੀ ਸੰਦੀਪ ਸਿੰਘ ਗਿੱਲ ਨੇ ਇਸ ਬਾਰੇ ਜਾਣਕਾਰੀ ਦਿੱਤੀ।
ਇਸ ਦੌਰਾਨ, ਰਾਏਗੜ੍ਹ ਤੋਂ ਪੁਣੇ ਜਾ ਰਹੀ ਇੱਕ ਪੁਲਿਸ ਗੱਡੀ 160 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਮੁੰਬਈ-ਪੁਣੇ ਐਕਸਪ੍ਰੈਸਵੇਅ ‘ਤੇ ਪਲਟ ਗਈ।
ਇਸ ਵਿੱਚ 19 ਪੁਲਿਸ ਕਰਮਚਾਰੀ ਅਤੇ 12 ਬੰਗਲਾਦੇਸ਼ੀ ਨਾਗਰਿਕ ਜ਼ਖਮੀ ਹੋ ਗਏ। ਇਹ ਬੰਗਲਾਦੇਸ਼ੀ ਮੁੰਬਈ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਸਨ ਅਤੇ ਉਨ੍ਹਾਂ ਨੂੰ ਪੁਣੇ ਹਵਾਈ ਅੱਡੇ ਤੋਂ ਡਿਪੋਰਟ ਕੀਤਾ ਜਾਣਾ ਸੀ।