ਪੰਜਾਬ ‘ਚ ਟੁੱਟੀ ਵੱਡੀ ਨਹਿਰ, ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਡੁੱਬੀ!
Punjab News:
ਸੰਗਰੂਰ ਜ਼ਿਲ੍ਹੇ ਦੇ ਪਿੰਡ ਖੜਿਆਲ ਵਿੱਚ 50 ਫੁੱਟ ਦੀ ਨਹਿਰ ਟੁੱਟ ਗਈ। ਇਸ ਕਾਰਨ ਖੇਤਾਂ ਵਿੱਚ ਵੱਡੀ ਮਾਤਰਾ ‘ਚ ਪਾਣੀ ਭਰ ਗਿਆ ਅਤੇ ਕਿਸਾਨਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਡੁੱਬ ਗਈਆਂ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ।
ਉਨ੍ਹਾਂ ਦੱਸਿਆ ਕਿ ਨਹਿਰਾਂ ‘ਚ ਪਾਣੀ ਛੱਡਣ ਤੋਂ ਪਹਿਲਾਂ ਸਫਾਈ ਨਹੀਂ ਕਰਵਾਈ ਗਈ। ਕਿਸਾਨਾਂ ਨੇ ਦੱਸਿਆ ਕਿ ਹਜ਼ਾਰਾਂ ਏਕੜ ਫਸਲ ਪਾਣੀ ‘ਚ ਡੁੱਬ ਚੁੱਕੀ ਹੈ, ਜਿਸ ਨਾਲ ਵੱਡਾ ਆਰਥਿਕ ਨੁਕਸਾਨ ਹੋਇਆ।
ਕਿਸਾਨ ਆਪਣੇ ਪੱਧਰ ‘ਤੇ ਮਿੱਟੀ ਦੀਆਂ ਬੋਰੀਆਂ ਭਰ ਕੇ ਨਹਿਰ ਦੇ ਪਾੜ ਨੂੰ ਪੂਰਨ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਨੇ ਪ੍ਰਸਾਸ਼ਨ ਅਤੇ ਸਰਕਾਰ ਤੇ ਗੰਭੀਰ ਦੋਸ਼ ਲਾਉਂਦੇ ਹੋਏ ਮੰਗ ਕੀਤੀ ਕਿ ਅਗਲੇ ਵਾਰ ਪਾਣੀ ਛੱਡਣ ਤੋਂ ਪਹਿਲਾਂ ਨਹਿਰਾਂ ਦੀ ਪੂਰੀ ਸਫਾਈ ਕਰਵਾਈ ਜਾਵੇ।
ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਿੰਨੀ ਜਲਦੀ ਹੋ ਸਕੇ, ਪਾਣੀ ਦੀ ਨਿਕਾਸੀ ਅਤੇ ਫਸਲਾਂ ਦੇ ਬਚਾਅ ਲਈ ਕਦਮ ਚੁੱਕੇ ਜਾਣ। ਸੀਨੀਅਰ ਅਕਾਲੀ ਆਗੂ ਵਿਨਰਜੀਤ ਸਿੰਘ ਖੜਿਆਲ ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਛੇਤੀ ਤੋਂ ਛੇਤੀ ਮੁਆਵਜ਼ਾ ਦਿੱਤਾ ਜਾਵੇ।