ਵੱਡੀ ਖ਼ਬਰ: ਪੰਜਾਬ ‘ਚ ਸਰਕਾਰੀ ਅਧਿਕਾਰੀ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
Punjab News: ਪੰਜਾਬ ਵਿੱਚ ਇੱਕ ਸਰਕਾਰੀ ਅਧਿਕਾਰੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਾਨੂੰਗੋ (ਸਰਕਾਰੀ ਅਧਿਕਾਰੀ) ਦੀ ਪਛਾਣ ਜਸਵਿੰਦਰ ਸਿੰਘ (35 ਸਾਲਾ) ਵਜੋਂ ਹੋਈ ਹੈ।
ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ਉੱਤੇ ਥਾਣਾ ਸਦਰ ਪੁਲਿਸ ਕੋਟਕਪੂਰਾ ਦੇ ਵੱਲੋਂ ਤਿੰਨ ਲੋਕਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਜਸਵਿੰਦਰ ਸਿੰਘ ਦੀ ਪਤਨੀ ਕੇਵਲਪ੍ਰੀਤ ਕੌਰ ਵਾਸੀ ਮੁਕਤਸਰ ਦੇ ਚੱਕ ਬੀੜ ਦੀ ਮਿਡਵੇ ਕਲੌਨੀ, ਲੇਨ ਨੰਬਰ-2 ਨੇ ਦੱਸਿਆ ਕਿ ਉਸਦੇ ਪਤਨੀ ਨੂੰ ਤਿੰਨ ਲੋਕ ਪਿਛਲੇ ਕੁੱਝ ਸਮੇਂ ਤੋਂ ਪੈਸਿਆਂ ਲਈ ਤੰਗ ਪ੍ਰੇਸ਼ਾਨ ਕਰ ਰਹੇ ਸਨ ਅਤੇ ਅਕਸਰ ਪੈਸਿਆਂ ਦੀ ਮੰਗ ਕਰਦੇ ਸਨ।
ਇਸੇ ਤੋਂ ਤੰਗ ਆ ਕੇ ਉਨ੍ਹਾਂ ਦੇ ਪਤੀ ਵੱਲੋਂ ਖ਼ੁਦ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਅਧਿਕਾਰੀ ਜਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ਤੇ ਇਮਰੋਜ਼ਪ੍ਰੀਤ ਸਿੰਘ, ਰਾਜਵਿੰਦਰ ਸਿੰਘ ਉਰਫ਼ ਲਾਟੂ ਅਤੇ ਪਾਲਾ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਲਾਸ਼ ਦੇ ਕੋਲੋਂ ਇੱਕ ਸੁਸਾਈਡ ਨੋਟ ਵੀ ਪ੍ਰਾਪਤ ਹੋਇਆ ਹੈ, ਜਿਸ ਵਿੱਚ ਮ੍ਰਿਤਕ ਨੇ ਉਕਤ ਤਿੰਨੇ ਵਿਅਕਤੀਆਂ ਤੇ ਦੋਸ਼ ਲਾਏ ਹਨ ਕਿ ਉਹ ਉਸਨੂੰ ਪੈਸਿਆਂ ਲਈ ਤੰਗ ਪ੍ਰੇਸ਼ਾਨ ਕਰ ਰਹੇ ਸਨ।
ਪੁਲਿਸ ਨੇ ਮ੍ਰਿਤਕ ਦੀ ਮੌਤ ਦੇ ਜਿੰਮੇਵਾਰ ਲੋਕਾਂ ਨੂੰ ਕਾਬੂ ਕਰਨ ਵਾਸਤੇ ਛਾਪੇਮਾਰੀ ਕੀਤੀ ਜਾ ਰਹੀ ਹੈ।