ਹੁਣ ਦੀਪਿਕਾ ਲੂਥਰਾ ਦੀ ਜਾਨ ਨੂੰ ਖ਼ਤਰਾ! ਕਮਲ ਭਾਬੀ ਦੇ ਕਤਲ ਤੋਂ ਬਾਅਦ ‘ਦੀਪਿਕਾ’ ਨੂੰ ਮਿਲ ਰਹੀਆਂ ਧਮਕੀਆਂ- ਇੱਕ ਹੋਰ ਗ੍ਰਿਫਤਾਰ
ਅੰਮ੍ਰਿਤਸਰ:
ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀਆਂ ਦੇਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਲੁਧਿਆਣਾ ਤੋਂ ਇਕ ਹੋਰ ਨੌਜਵਾਨ ਜਸਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਅਨੁਸਾਰ ਨੌਜਵਾਨ ਦੀ ਉਮਰ 18 ਸਾਲ ਹੈ ਅਤੇ ਉਹ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਸੰਪਰਕ ਵਿੱਚ ਸੀ। ਪੁਲਿਸ ਵੱਲੋਂ ਨੌਜਵਾਨ ਨੂੰ ਅੱਜ ਅੰਮ੍ਰਿਤਸਰ ਦੀ ਮਾਨਯੋਗ ਅਦਾਲਤ ‘ਚ ਪੇਸ਼ ਕੀਤਾ ਗਿਆ।
ਜਿੱਥੇ ਅਦਾਲਤ ਨੇ ਨੌਜਵਾਨ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦੇ ਆਦੇਸ਼ ਜਾਰੀ ਕੀਤੇ। ਪੁਲਿਸ ਰਿਮਾਂਡ ਦੌਰਾਨ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਅਗਲੇ ਦਿਨਾਂ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅੰਮ੍ਰਿਤਸਰ ਪੁਲਿਸ ਵੱਲੋਂ ਪਟਿਆਲਾ ਤੋਂ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਵੱਲੋਂ ਮਾਮਲੇ ‘ਚ ਸ਼ਮਿਲ ਹੋਰ ਲਿੰਕ ਖੰਗਾਲੇ ਜਾ ਰਹੇ ਹਨ।