All Latest NewsNews FlashPunjab News

Punjab News: ਸਕੂਲੀ ਬੱਚਿਆਂ ਦਾ ਹੋਵੇਗਾ ਅਨੋਖਾ ਟੈਸਟ, ਜਾਣੋ ਸਰਕਾਰ ਨੇ ਕਿਉਂ ਲਿਆ ਫ਼ੈਸਲਾ!

 

Punjab News: ਸਕੂਲਾਂ ਵਿੱਚ ਪੜ੍ਹ ਰਹੇ ਛੇਵੀਂ ਤੋਂ ਬਾਰਵੀਂ ਤੱਕ ਦੇ ਸਾਰੇ ਬੱਚਿਆਂ ਦਾ ਕੀਤਾ ਜਾਵੇਗਾ ਹੀਮੋਗਲੋਬਿਨ ਟੈਸਟ

Punjab News: ਅਨੀਮੀਆ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਆਰ.ਬੀ.ਐਸ.ਕੇ.ਦੇ ਡਾਕਟਰਾਂ ਦੀ ਮੀਟਿੰਗ ਹੋਈ

Punjab News: ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾਂ ਕਰਦਿਆਂ ਹੋਇਆ ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ, ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ ਜ਼ਿਲ੍ਹੇ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਆਰ.ਬੀ.ਐਸ.ਕੇ.ਦੇ ਡਾਕਟਰਾਂ ਨਾਲ ਮੀਟਿੰਗ ਕੀਤੀ ਗਈ।

ਸਿਵਲ ਸਰਜਨ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਭਾਰਤ ਨੂੰ ਅਨੀਮੀਆ ਮੁਕਤ ਬਣਾਉਣ ਦੇ ਤਹਿਤ ਸਾਰੇ ਸਕੂਲੀ ਬੱਚਿਆਂ ਦਾ ਹੀਮੋਗਲੋਬਿਨ ਟੈਸਟ (Hemoglobin) ਕਰਨਾ ਅਤੇ ਉਨ੍ਹਾਂ ਬੱਚਿਆਂ ਨੂੰ ਜਿੰਨ੍ਹਾਂ ਦਾ ਹੀਮੋਗਲੋਬਿਨ ਘੱਟ ਹੈ, ਰੈਗੂਲਰ ਲੋੜ ਅਨੁਸਾਰ ਆਇਰਨ ਫੋਲੀਕ ਐਸਿਡ ਦੀਆਂ ਗੋਲੀਆਂ ਮੁਹਈਆਂ ਕਰਵਾਉਣੀਆਂ ਤਾਂ ਜੋ ਹਰ ਬੱਚੇ ਦਾ ਹੀਮੋਗਲੋਬਿਨ (Hemoglobin) ਪੂਰਾ ਹੋ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਦੀ ਆਰ.ਬੀ.ਐਸ.ਕੇ. ਸਕੀਮ ਦੇ ਤਹਿਤ ਟੀਮਾਂ ਸਮੇਂ ਸਮੇਂ ‘ਤੇ ਸਕੂਲਾਂ ਵਿੱਚ ਜਾ ਕੇ ਸਕੂਲੀ ਬੱਚਿਆਂ ਦਾ ਚੈੱਕ ਅਪ ਕਰਦੀਆਂ ਹਨ ਅਤੇ ਮਿਥੇ ਸਮੇਂ ਅਨੁਸਾਰ ਆਇਰਨ ਅਤੇ ਪੇਟ ਦੇ ਕੀੜਿਆਂ ਦੀਆਂ ਗੋਲੀਆਂ ਬੱਚਿਆਂ ਨੂੰ ਖਵਾਈਆਂ ਜਾਂਦੀਆਂ ਹਨ।

ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਬੱਚਿਆਂ ਦਾ ਰਿਕਾਰਡ ਤਸੱਲੀਬਖਸ਼ ਬਣਾਇਆ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕਿਸੇ ਵੀ ਬੱਚੇ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਬੱਚਿਆਂ ਦੀ ਖੁਰਾਕ ਵੱਲ ਵਿਸ਼ੇਸ਼ ਧਿਆਨ ਦੇ ਕੇ ਉਨ੍ਹਾਂ ਦੀ ਖੁਰਾਕ ਵਿੱਚ ਰੋਜ਼ਾਨਾ ਦੁੱਧ, ਦਹੀਂ, ਪਨੀਰ, ਹਰੀਆਂ ਪੱਤੇਦਾਰ ਸਬਜ਼ੀਆਂ, ਦਾਲਾਂ ਆਦਿ ਦਾ ਇਸਤੇਮਾਲ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਵਿਜੈ ਕੁਮਾਰ ਜੈਨ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Leave a Reply

Your email address will not be published. Required fields are marked *