Weather Alert: ਪੰਜਾਬ ‘ਚ ਅੱਜ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
Weather Alert: ਮੌਸਮ ਵਿਭਾਗ ਨੇ ਅਲਰਟ ਜਾਰੀ ਕਰਦਿਆਂ ਹੋਇਆ ਕਿਹਾ ਹੈ ਕਿ ਪੰਜਾਬ ਵਿੱਚ ਭਲਕੇ ਭਾਰੀ ਮੀਂਹ ਪਵੇਗਾ। ਦੱਸ ਦਈਏ ਕਿ ਬੀਤੇ ਦੋ-ਤਿੰਨ ਦਿਨਾਂ ਤੋਂ ਸੂਬੇ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਪੈ ਰਹੀ ਹੈ।
ਮੌਸਮ ਵਿਭਾਗ ਮੁਤਾਬਕ ਸੂਬੇ ਵਿਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਸਕਦੀ ਹੈ।
21 ਤੋਂ 23 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦਾ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਗੜੇਮਾਰੀ ਵੀ ਹੋ ਸਕਦੀ ਹੈ।
ਹਵਾ ਦੀ ਗਤੀ ਵੀ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਰਹਿ ਸਕਦੀ ਹੈ। ਬੁੱਧਵਾਰ ਨੂੰ ਦਿਨ ਚੜ੍ਹਨ ਦੇ ਨਾਲ ਹੀ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਤੇਜ਼ ਧੁੱਪ ਨਿਕਲਣ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪਿਆ।
ਧੁੱਪ ਖਿੜਣ ਨਾਲ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਦਿਨ ਦਾ ਤਾਪਮਾਨ 34 ਤੋਂ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪਟਿਆਲਾ ਤੇ ਮੋਹਾਲੀ ਵਿਚ ਦਿਨ ਦਾ ਤਾਪਮਾਨ 35 ਡਿਗਰੀ ਸੈਲਸੀਅਸ, ਲੁਧਿਆਣਾ, ਹੁਸ਼ਿਆਰਪੁਰ, ਜਲੰਧਰ ਤੇ ਮੋਗਾ ਵਿਚ 34, ਰੂਪਨਗਰ ਵਿਚ 32.7 ਦਰਜ ਕੀਤਾ ਗਿਆ।