All Latest NewsNews FlashPunjab NewsTOP STORIES

Good News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ! ਹੁਣ ਇੱਕੋ ਥਾਂ ਤੋਂ ਮਿਲਣਗੀਆਂ 478 ਸਰਕਾਰੀ ਸੇਵਾਵਾਂ

 

Good News: ਹੁਣ ਆਮ ਲੋਕ 478 ਤਰ੍ਹਾਂ ਸੇਵਾਵਾਂ ਦਾ ਲਾਭ ਸਿੱਧੇ ਤੌਰ ’ਤੇ ਘਰ ਬੈਠੇ 1076 ਰਾਹੀਂ ਜਾਂ ਫੇਰ ਸੇਵਾ ਕੇਂਦਰਾਂ ਰਾਹੀਂ ਲੈ ਸਕਣਗੇ…!!

Good News: ਪੰਜਾਬ ਸਰਕਾਰ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਵੱਲੋਂ ਲੋਕਾਂ ਨੂੰ ਇੱਕੋ ਛੱਤ ਥੱਲੇ ਸਰਕਾਰੀ ਸੇਵਾਵਾਂ ਡਿਜੀਟਲ ਤਰੀਕੇ ਨਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੇਵਾ ਕੇਂਦਰ ਚੱਲ ਰਹੇ ਹਨ।

ਇਨ੍ਹਾਂ ਸੇਵਾ ਕੇਂਦਰਾਂ ਵਿੱਚ 443 ਵੱਖ ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਨ। ਜਿਨ੍ਹਾਂ ਵਿੱਚ ਹੁਣ ਵਾਧਾ ਕਰਦੇ ਹੋਏ ਮਾਲ ਵਿਭਾਗ ਦੀਆਂ 06 ਅਤੇ ਟਰਾਂਸਪੋਰਟ ਵਿਭਾਗ ਦੀਆਂ 29 ਸੇਵਾਵਾਂ ਸ਼ਾਮਲ ਕੀਤੀਆਂ ਗਈਆਂ ਹਨ। ਹੁਣ ਆਮ ਲੋਕ 478 ਤਰ੍ਹਾਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਦਾ ਲਾਭ ਸਿੱਧੇ ਤੌਰ ’ਤੇ ਘਰ ਬੈਠੇ 1076 ਰਾਹੀਂ ਜਾਂ ਫੇਰ ਸੇਵਾ ਕੇਂਦਰਾਂ ਰਾਹੀਂ ਲੈ ਸਕਣਗੇ।

ਸਰਕਾਰੀ ਬੁਲਾਰੇ ਨੇ ਮਾਲ ਵਿਭਾਗ ਸਬੰਧੀ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਲ ਵਿਭਾਗ ਦੀਆਂ 6 ਨਵੀਂਆਂ ਸੇਵਾਵਾਂ ਸੇਵਾ ਕੇਂਦਰ ਰਾਹੀਂ ਲਈਆਂ ਜਾ ਸਕਦੀਆਂ ਹਨ।

ਉਹਨਾਂ ਦੱਸਿਆ ਕਿ ਹੁਣ ਵਿਰਾਸਤ ਜਾਂ ਰਜਿਸਟਰੀ ਇੰਤਕਾਲ, ਜਮ੍ਹਾਬੰਦੀ ‘ਚ ਦਰੁਸਤੀ ਜਾਂ ਰਪਟ ਦਰਜ, ਸਕ੍ਰਿਪਸ਼ਨ ਬੇਨਤੀ (ਤਬਦੀਲੀ ਮੈਸੇਜ ਰਾਹੀਂ ਜਾਣੂ ਹੋਣ ਲਈ), ਡਿਜੀਟਲ ਫ਼ਰਦ ਜਮ੍ਹਾਬੰਦੀ ਲੈਣ ਲਈ ਲੋਕਾਂ ਨੂੰ ਤਹਿਸੀਲ ਦਫ਼ਤਰ ਜਾਂ ਪਟਵਾਰੀ ਕੋਲ ਜਾਣ ਦੀ ਲੋੜ ਨਹੀਂ ਰਹੀ।

ਉਨ੍ਹਾਂ ਦੱਸਿਆ ਕਿ ਡਰਾਈਵਿੰਗ ਲਾਇਸੰਸ ਨਾਲ ਸਬੰਧਿਤ ਸੇਵਾਵਾਂ ਲਰਨਰ ਲਾਇਸੰਸ ਲਈ ਅਰਜ਼ੀ, ਲਰਨਰ ਲਾਇਸੰਸ ਵਿੱਚ ਪਤਾ ਬਦਲਣਾ, ਲਰਨਰ ਲਾਇਸੰਸ ਵਿੱਚ ਨਾਂ ਬਦਲਣਾ, ਲਰਨਰ ਲਾਇਸੰਸ ਦੀ ਨਕਲ ਜਾਰੀ, ਡਰਾਈਵਿੰਗ ਲਾਇਸੰਸ ਦੀ ਨਕਲ ਜਾਰੀ, ਡਰਾਈਵਿੰਗ ਲਾਇਸੰਸ ਨਵਿਆਉਣਾ (ਟੈਸਟ ਦੀ ਲੋੜ ਨਹੀਂ), ਡਰਾਈਵਿੰਗ ਲਾਇਸੰਸ ਦੀ ਬਦਲੀ, ਡਰਾਈਵਿੰਗ ਲਾਇਸੰਸ ਵਿੱਚ ਪਤਾ ਬਦਲਣਾ, ਡਰਾਈਵਿੰਗ ਲਾਇਸੰਸ ਵਿੱਚ ਨਾਂ ਬਦਲਣਾ, ਡਰਾਈਵਿੰਗ ਲਾਇਸੰਸ ਵਿੱਚ ਜਨਮ ਮਿਤੀ ਬਦਲਣਾ, ਲਾਇਸੰਸ ਦੀ ਡਿਟੇਲ ਪ੍ਰਾਪਤੀ, ਲਾਇਸੰਸ ਵਿੱਚ ਵਾਹਨ ਸ਼੍ਰੇਣੀ ਛੱਡਣੀ, ਡਰਾਈਵਰ ਲਈ ਪਬਲਿਕ ਸਰਵਿਸ ਵਾਹਨ ਬੈਜ, ਕੰਡਕਟਰ ਲਾਇਸੰਸ ਨਵਿਆਉਣਾ, ਲਰਨਰ ਲਾਇਸੰਸ ਦੀ ਮਿਆਦ ਵਧਾਉਣਾ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਆਰ.ਸੀ ਨਾਲ ਸਬੰਧਿਤ ਸੇਵਾਵਾਂ ਜਿਸ ਵਿੱਚ ਰਜਿਸਟ੍ਰੇਸ਼ਨ ਸਰਟੀਫਿਕੇਟ ਦੀ ਨਕਲ ਲਈ ਅਰਜ਼ੀ, ਆਰ.ਸੀ ਲਈ ਐਨ.ਓ.ਸੀ. ਦੀ ਅਰਜ਼ੀ, ਆਰ.ਸੀ. ਵਿੱਚ ਪਤਾ ਬਦਲਣਾ, ਫ਼ੀਸ ਦੇ ਕੇ ਆਰ.ਸੀ. ਡੀਟੇਲ ਵੇਖਣਾ, ਵਾਹਨ ਦੀ ਟਰਾਂਸਫ਼ਰ ਆਫ਼ ਆਨਰਸ਼ਿਪ (ਨਾਨ ਟਰਾਂਸਪੋਰਟ), ਮਾਲਕੀ ਤਬਦੀਲੀ ਮਾਮਲੇ ਵਿੱਚ ਲਾਈਫ਼ ਟਾਈਮ ਟੈਕਸ ਦੀ ਅਦਾਇਗੀ, ਹਾਇਰ ਪਰਚੇਜ ਐਗਰੀਮੈਂਟ ਦੀ ਐਂਡੋਰਸਮੈਂਟ, ਮੋਬਾਈਲ ਨੰਬਰ ਅੱਪਡੇਟ ਕਰਵਾਉਣਾ, ਫਿਟਨੈੱਸ ਸਰਟੀਫਿਕੇਟ ਦੀ ਨਕਲ, ਕਮਰਸ਼ੀਅਲ ਵਾਹਨਾਂ ਲਈ ਫਿਟਨੈੱਸ ਸਰਟੀਫਿਕੇਟ ਆਦਿ ਸੇਵਾਵਾਂ ਉਪਲਬਧ ਹਨ।

ਇਹ ਸਾਰੀਆਂ ਸਾਰੀਆਂ ਸੇਵਾਵਾਂ ਸੇਵਾ ਕੇਂਦਰ ਤੋਂ ਜਾਂ ਫੇਰ ਘਰ ਬੈਠੇ 1076 ਰਾਹੀ ਆਸਾਨੀ ਨਾਲ ਲੈ ਸਕਦੇ ਹਨ, ਇਨ੍ਹਾਂ ਸੇਵਾਵਾਂ ਨਾਲ ਲੋਕਾਂ ਦਾ ਕੀਮਤੀ ਸਮਾਂ ਬਚੇਗਾ ਅਤੇ ਕੰਮ ਵੀ ਪੂਰੀ ਪਾਰਦਰਸ਼ਤਾ ਨਾਲ ਹੋਣਗੇ।

 

Leave a Reply

Your email address will not be published. Required fields are marked *