Breaking: ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਅਹਿਮ ਮੀਟਿੰਗ, ਲਏ ਜਾਣਗੇ ਵੱਡੇ ਫੈਸਲੇ
Punjab News: ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ ਮੀਟਿੰਗ
ਚੰਡੀਗੜ੍ਹ
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 21 ਜੂਨ ਦਿਨ ਸ਼ਨੀਵਾਰ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਦੁਪਹਿਰ ਇੱਕ ਵਜੇ ਹੋਵੇਗੀ।
ਮੀਟਿੰਗ ਦਾ ਏਜੰਡਾ ਕੀ ਰਹੇਗਾ, ਇਸ ਬਾਰੇ ਜਾਰੀ ਕੀਤੇ ਗਏ ਸਰਕਾਰੀ ਪੱਤਰ ਵਿੱਚ ਸਪੱਸ਼ਟ ਨਹੀਂ ਕੀਤਾ ਗਿਆ।
ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਪੰਜਾਬ ਵਾਸੀਆਂ ਦੇ ਲਈ ਵੱਡੇ ਐਲਾਨ ਕਰ ਸਕਦੀ ਹੈ। ਇਸ ਦੇ ਨਾਲ ਹੀ ਨਵੀਆਂ ਭਰਤੀਆਂ ਬਾਰੇ ਵੀ ਸਰਕਾਰ ਫ਼ੈਸਲਾ ਲੈ ਸਕਦੀ ਹੈ।
ਮੰਨਿਆ ਜਾ ਰਿਹਾ ਹੈ ਕਿ, ਸੰਭਾਵੀ ਹੜ੍ਹਾਂ ਨੂੰ ਕਾਬੂ ਕਰਨ ਵਾਸਤੇ ਵੀ ਸਰਕਾਰ ਕੱਲ੍ਹ ਫ਼ੈਸਲਾ ਲੈ ਸਕਦੀ ਹੈ।