Punjab School Education: ਸਕੂਲਾਂ ‘ਚ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ! ਮੁਕੰਮਲ ਨਾ ਹੋਣ ‘ਤੇ ਪ੍ਰਿੰਸੀਪਲ ਹੋਵੇਗਾ ਜ਼ਿੰਮੇਵਾਰ
Punjab School Education: ਪੰਜਾਬ ਦੇ ਸਾਰੇ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਤੱਕ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪ੍ਰਕਿਰਿਆ ਨੂੰ ਦੋ ਭਾਗਾਂ ਵਿੱਚ ਵੰਡਿਆ ਗਿਆ ਹੈ।
ਲੇਟ ਫੀਸ 500 ਤੋਂ 1500 ਰੁਪਏ ਰੱਖੀ ਗਈ ਹੈ। ਬੋਰਡ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਸਾਰੀ ਪ੍ਰਕਿਰਿਆ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰੀ ਕੀਤੀ ਜਾਵੇਗੀ।
ਇਸ ਤੋਂ ਬਾਅਦ ਕਿਸੇ ਨੂੰ ਮੌਕਾ ਨਹੀਂ ਮਿਲੇਗਾ। ਇਸ ਦੇ ਨਾਲ ਹੀ ਬਾਅਦ ਵਿੱਚ ਆਉਣ ਵਾਲੀਆਂ ਅਰਜ਼ੀਆਂ ਵੀ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।
PSEB ਦੁਆਰਾ ਤੈਅ ਕੀਤੇ ਗਏ ਸ਼ਡਿਊਲ ਅਨੁਸਾਰ, ਇਹ ਪ੍ਰਕਿਰਿਆ 9ਵੀਂ ਅਤੇ 11ਵੀਂ ਜਮਾਤਾਂ ਲਈ ਬਿਨਾਂ ਕਿਸੇ ਲੇਟ ਫੀਸ ਦੇ 21 ਅਗਸਤ ਤੱਕ ਜਾਰੀ ਰਹੇਗੀ।
22 ਅਗਸਤ ਤੋਂ 17 ਸਤੰਬਰ ਤੱਕ 500 ਰੁਪਏ ਪ੍ਰਤੀ ਵਿਦਿਆਰਥੀ ਅਤੇ 18 ਸਤੰਬਰ ਤੋਂ 9 ਅਕਤੂਬਰ ਤੱਕ 1500 ਰੁਪਏ ਪ੍ਰਤੀ ਵਿਦਿਆਰਥੀ ਲੇਟ ਫੀਸ ਰੱਖੀ ਗਈ ਹੈ।
ਇਸੇ ਤਰ੍ਹਾਂ 10ਵੀਂ ਅਤੇ 12ਵੀਂ ਜਮਾਤ ਲਈ ਰਜਿਸਟ੍ਰੇਸ਼ਨ 4 ਜੁਲਾਈ ਤੋਂ 28 ਅਗਸਤ ਤੱਕ ਬਿਨਾਂ ਲੇਟ ਫੀਸ ਤੋਂ ਕੀਤੀ ਜਾਵੇਗੀ। 29 ਅਗਸਤ ਤੋਂ 17 ਸਤੰਬਰ ਤੱਕ 500 ਰੁਪਏ ਪ੍ਰਤੀ ਵਿਦਿਆਰਥੀ ਅਤੇ 18 ਸਤੰਬਰ ਤੋਂ 9 ਅਕਤੂਬਰ ਤੱਕ 1500 ਰੁਪਏ ਪ੍ਰਤੀ ਵਿਦਿਆਰਥੀ ਲੇਟ ਫੀਸ ਰੱਖੀ ਗਈ ਹੈ।
ਪੀਐਸਈਬੀ ਅਨੁਸਾਰ ਜੇਕਰ ਕਿਸੇ ਵਿਦਿਆਰਥੀ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਅਧੂਰੀ ਰਹਿੰਦੀ ਹੈ ਤਾਂ ਇਸ ਲਈ ਸਕੂਲ ਪ੍ਰਿੰਸੀਪਲ ਜ਼ਿੰਮੇਵਾਰ ਹੋਵੇਗਾ। ਇਸ ਲਈ ਸਾਰੇ ਸਕੂਲਾਂ ਨੂੰ ਇਹ ਪ੍ਰਕਿਰਿਆ ਨਿਰਧਾਰਤ ਸਮੇਂ ਅੰਦਰ ਪੂਰੀ ਕਰਨੀ ਪਵੇਗੀ।
ਇਸ ਦੇ ਨਾਲ ਹੀ ਬੋਰਡ ਦੀਆਂ ਟੀਮਾਂ ਵੱਲੋਂ ਇਸ ‘ਤੇ ਨਜ਼ਰ ਰੱਖੀ ਜਾਵੇਗੀ। ਇਸ ਪ੍ਰਕਿਰਿਆ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਕਿਉਂਕਿ ਇਸ ਆਧਾਰ ‘ਤੇ ਵਿਦਿਆਰਥੀਆਂ ਦੇ ਇਮਤਿਹਾਨ ਅਤੇ ਹੋਰ ਕੰਮ ਪੂਰੇ ਹੁੰਦੇ ਹਨ। desh click