All Latest NewsNationalPunjab NewsTOP STORIES

ਵੱਡੀ ਖ਼ਬਰ: ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦਾ ਐਲਾਨ

 

DSGMC ਚੋਣਾਂ ਦਾ ਐਲਾਨ ਹੁੰਦਿਆਂ ਹੀ ਸਰਨਾ ਅਤੇ ਕਾਲਕਾ ਵਿਚਾਲੇ ਵਿਵਾਦ ਵਧਿਆ- ਸਰਨਾ ਨੇ DSGMC ਚ ਸਰਕਾਰੀ ਦਖ਼ਲਅੰਦਾਜ਼ੀ ਦੇ ਲਾਏ ਦੋਸ਼

ਨਵੀਂ ਦਿੱਲੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸ਼ਨੀਵਾਰ ਨੂੰ ਕਿਹਾ ਕਿ ਕਮੇਟੀ ਦੀਆਂ ਦੋ-ਸਾਲਾ ਚੋਣਾਂ 25 ਜੂਨ ਨੂੰ ਹੋਣਗੀਆਂ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸ਼ਾਂਤੀ ਭੰਗ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਹਰਮੀਤ ਸਿੰਘ ਕਾਲਕਾ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਗੁਰਦੁਆਰਾ ਚੋਣਾਂ ਦੇ ਡਾਇਰੈਕਟਰ ਅਤੇ ਉਪ ਰਾਜਪਾਲ ਦੇ ਨਿਰਦੇਸ਼ਾਂ ‘ਤੇ, ਕਮੇਟੀ ਦੇ ਪ੍ਰਧਾਨ, ਜਨਰਲ ਸਕੱਤਰ ਅਤੇ ਕਾਰਜਕਾਰੀ ਕਮੇਟੀ ਲਈ ਚੋਣਾਂ ਕਰਵਾਈਆਂ ਜਾਣਗੀਆਂ। ਇਹ ਪ੍ਰਕਿਰਿਆ ਲੋਕਤੰਤਰੀ ਅਤੇ ਸ਼ਾਂਤੀਪੂਰਨ ਹੋਵੇਗੀ।

ਸਭ ਤੋਂ ਜੂਨੀਅਰ ਮੈਂਬਰ ਅਹੁਦੇਦਾਰਾਂ ਦੇ ਨਾਮ ਪ੍ਰਸਤਾਵਿਤ ਕਰੇਗਾ, ਜਿਨ੍ਹਾਂ ਨੂੰ ਸਭਾ ਦੀ ਸਹਿਮਤੀ ਨਾਲ ਚੁਣਿਆ ਜਾਵੇਗਾ। ਅਦਾਲਤ ਵਿੱਚ ਵਿਰੋਧੀਆਂ ਦੀਆਂ ਪਟੀਸ਼ਨਾਂ ਕਾਰਨ ਚੋਣਾਂ ਵਿੱਚ ਦੇਰੀ ਹੋਈ।

ਸਾਬਕਾ ਪ੍ਰਧਾਨਾਂ ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀਕੇ ‘ਤੇ ਨਿਸ਼ਾਨਾ ਸਾਧਦਿਆਂ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਹ ਆਗੂ ਪਹਿਲਾਂ ਚੋਣਾਂ ਨਾ ਕਰਵਾਉਣ ਬਾਰੇ ਰੌਲਾ ਪਾਉਂਦੇ ਸਨ, ਪਰ ਹੁਣ ਕੁਝ ਲੋਕ ਇਸਨੂੰ ਰੋਕਣ ਲਈ ਦੁਬਾਰਾ ਅਦਾਲਤ ਜਾ ਰਹੇ ਹਨ। ਸੰਗਤ ਨੇ ਆਪਣਾ ਅਸਲੀ ਚਿਹਰਾ ਦੇਖ ਲਿਆ ਹੈ।

ਉਨ੍ਹਾਂ ਨੇ ਤਰਨਤਾਰਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਸਸਤੇ ਭਾਅ ‘ਤੇ ਜਾਇਦਾਦ ਵੇਚਣ ‘ਤੇ ਵੀ ਸਵਾਲ ਉਠਾਏ ਅਤੇ ਐਸਜੀਪੀਸੀ ਪ੍ਰਧਾਨ ਨੂੰ ਜ਼ਿੰਮੇਵਾਰ ਠਹਿਰਾਇਆ। ਕਾਲਕਾ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਸੰਗਤ ਦੀ ਜਾਇਦਾਦ ਦੀ ਰਾਖੀ ਲਈ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।

ਚੋਣ ਦਾ ਐਲਾਨ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪਰਮਜੀਤ ਸਿੰਘ ਸਰਨਾ ਅਤੇ ਨੇਤਾ ਮਨਜੀਤ ਸਿੰਘ ਜੀਕੇ ਵਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਮਨਜੀਤ ਸਿੰਘ ਜੀਕੇ ਸਾਬਕਾ DSGMC ਪ੍ਰਧਾਨ ਨੇ ਕਿਹਾ ਕਿ DSGMC ਚੋਣਾਂ ਦੋ ਸਾਲ ਪਹਿਲਾਂ ਹੋਣੀਆਂ ਚਾਹੀਦੀਆਂ ਸਨ, ਪਰ ਨਹੀਂ ਹੋਈਆਂ।

ਉਨ੍ਹਾਂ ਕਿਹਾ ਕਿ DSGMC ਐਕਟ ਤੋਂ ਬਾਹਰ ਜਾ ਕੇ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਸਰਨਾ ਨੇ ਦੋਸ਼ ਲਾਇਆ ਕਿ DSGMC ਤੇ ਸਰਕਾਰੀ ਦਖ਼ਲਅੰਦਾਜ਼ੀ ਵੱਧ ਗਈ ਹੈ।

DSGMC ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਰਨਾ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ DSGMC ਤੇ ਸਰਕਾਰੀ ਦਖ਼ਲਅੰਦਾਜ਼ੀ ਦਾ ਉਹ ਸਮਾਂ ਸੀ, ਜਦੋਂ ਦਿੱਲੀ ਵਿਚ ਕਾਂਗਰਸ ਦੀ ਸਰਕਾਰ ਹੁੰਦੀ ਸੀ, ਅੱਜ ਕੱਲ੍ਹ DSGMC ਉੱਤੇ ਕਿਸੇ ਦਾ ਦਬਾਅ ਨਹੀਂ ਹੈ।

ਉਨ੍ਹਾਂ ਦੋਸ਼ ਲਾਇਆ ਕਿ ਸਰਨਾ ਗਰੁੱਪ ਨੇ ਕਾਂਗਰਸ ਦੇ ਕਹਿਣ ਤੇ ਅਕਾਲ ਤਖਤ ਦੇ ਫ਼ੈਸਲੇ ਦੇ ਉਲਟ ਜਾ ਕੇ DSGMC ਦੇ ਵਿੱਚ ਕਾਰਜ ਕੀਤੇ ਗਏ। ਉਨ੍ਹਾਂ ਦਾਅਵਾ ਕੀਤਾ ਕਿ ਐਲਜੀ ਦਿੱਲੀ ਨੇ ਚੋਣਾਂ ਦਾ ਐਲਾਨ ਕੀਤਾ ਹੈ ਤਾਂ, ਸਰਨਾ ਕੋਲ ਬੰਦੇ ਨਹੀਂ ਇਕੱਠੇ ਹੋ ਰਹੇ, ਇਸੇ ਲਈ ਇਹ ਸਵਾਲ ਚੁੱਕ ਰਹੇ ਨੇ ਅਤੇ ਝੂਠੇ ਦੋਸ਼ ਲਾ ਰਹੇ ਹਨ।

 

Leave a Reply

Your email address will not be published. Required fields are marked *