Ludhiana By election: ਕੱਲ੍ਹ ਨਿੱਤਰੂ ਵੜੇਵੇਂ ਖਾਣੀ…! ਪੜ੍ਹੋ ਭਵਿੱਖਬਾਣੀਆਂ?
Ludhiana By election: 19 ਜੂਨ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਪ੍ਰਕਿਰਿਆ ਸ਼ਾਮ 6 ਵਜੇ ਖਤਮ ਹੋ ਗਈ।
ਇਸ ਦੌਰਾਨ ਵੋਟਰ ਮਤਦਾਨ ਲਗਭਗ 51.33% ਰਹੀ। ਵੋਟਿੰਗ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਸਨ। ਲੁਧਿਆਣਾ ਪੱਛਮੀ ਲਈ ਕੁੱਲ 14 ਉਮੀਦਵਾਰ ਚੋਣ ਮੈਦਾਨ ਵਿੱਚ ਹਨ।
ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਤੋਂ ਸੰਜੀਵ ਅਰੋੜਾ, ਕਾਂਗਰਸ ਤੋਂ ਭਾਰਤ ਭੂਸ਼ਣ ਆਸ਼ੂ, ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਪਰਉਪਕਾਰ ਸਿੰਘ ਘੁੰਮਣ ਅਤੇ ਭਾਜਪਾ ਤੋਂ ਜੀਵਨ ਗੁਪਤਾ ਚੋਣ ਮੈਦਾਨ ਵਿੱਚ ਹਨ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਨਵਨੀਤ ਕੁਮਾਰ ਗੋਪੀ ਚੋਣ ਮੈਦਾਨ ਦੇ ਵਿੱਚ ਹਨ।’
Ludhiana By election: AAP, BJP, Sad, Akali dal ਵਿਚਾਲੇ ਮੁੱਖ ਮੁਕਾਬਲਾ
ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ, ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ, ਭਾਜਪਾ ਉਮੀਦਵਾਰ ਜੀਵਨ ਗੁਪਤਾ ਅਤੇ ਸ਼੍ਰੋਮਣੀ ਅਕਾਲੀ ਦਲ ਪਰਉਪਕਾਰ ਸਿੰਘ ਘੁੰਮਣ ਦੇ ਵਿਚਾਲੇ ਮੁੱਖ ਮੁਕਾਬਲਾ ਹੈ।
ਲੁਧਿਆਣਾ ਪੱਛਮੀ ਹਲਕੇ ਵਿੱਚ 175469 ਵੋਟਰ ਹਨ ਜਿਨ੍ਹਾਂ ਵਿੱਚ 90088 ਪੁਰਸ਼, 85371 ਔਰਤਾਂ, 10 ਤੀਜਾ ਲਿੰਗ ਅਤੇ ਹੋਰ ਸ਼ਾਮਲ ਹਨ। ਹਲਕੇ ਦੇ 175469 ਵੋਟਰ 194 ਪੋਲਿੰਗ ਸਟੇਸ਼ਨਾਂ ‘ਤੇ ਚੋਣ ਮੈਦਾਨ ਵਿੱਚ ਨਿੱਤਰੇ 14 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ EVM ਵਿੱਚ ਬੰਦ ਕਰ ਦਿੱਤਾ ਹੈ ਜਿਨ੍ਹਾਂ ਦਾ ਨਤੀਜਾ ਕੱਲ੍ਹ 23 ਜੂਨ ਨੂੰ ਆਵੇਗਾ।
ਤੁਹਾਨੂੰ ਦੱਸ ਦਈਏ ਕਿ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ 14 ਜਨਵਰੀ ਨੂੰ ਉਨ੍ਹਾਂ ਦੇ ਘਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ। ਚੋਣ ਕਮਿਸ਼ਨ ਨੇ 25 ਮਈ ਨੂੰ ਉਪ ਚੋਣ ਦਾ ਐਲਾਨ ਕੀਤਾ ਸੀ।