Weather Update: ਮੌਸਮ ਵਿਭਾਗ ਵੱਲੋਂ ਪੰਜਾਬ ਦੇ 15 ਜ਼ਿਲ੍ਹਿਆਂ ‘ਚ ਮੀਂਹ ਪੈਣ ਬਾਰੇ ਅਲਰਟ ਜਾਰੀ
Weather Update: ਮੌਸਮ ਵਿਭਾਗ ਨੇ ਸੂਬੇ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਅਨੁਮਾਨ ਹੈ ਕਿ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਪੰਜਾਬ ਦੇ ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਲਈ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਰੂਪਨਗਰ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Weather Update: ਮੌਸਮ ਵਿਭਾਗ ਨੇ 22 ਜੂਨ ਤੋਂ 27 ਜੂਨ ਤੱਕ ਚਿਤਾਵਨੀ ਜਾਰੀ
ਆਉਣ ਵਾਲਾ ਹਫ਼ਤਾ ਪੰਜਾਬ ਵਿੱਚ ਮੌਸਮ ਦੇ ਲਿਹਾਜ਼ ਨਾਲ ਬਹੁਤ ਸਰਗਰਮ ਹੋਣ ਵਾਲਾ ਹੈ। ਮੌਸਮ ਵਿਭਾਗ ਨੇ 22 ਜੂਨ ਤੋਂ 27 ਜੂਨ ਤੱਕ ਚਿਤਾਵਨੀ ਜਾਰੀ ਕੀਤੀ ਹੈ।
ਜਿਸ ਵਿੱਚ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼, ਗਰਜ-ਤੂਫਾਨ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ।
22 ਜੂਨ ਨੂੰ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ ਕਿਉਂਕਿ ਉਸ ਦਿਨ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। 23 ਤੋਂ 27 ਜੂਨ ਤੱਕ ਲਗਾਤਾਰ ਗਰਜ-ਤੂਫਾਨ, ਬਿਜਲੀ ਡਿੱਗਣ ਅਤੇ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ। 24 ਅਤੇ 25 ਜੂਨ ਨੂੰ ਬਾਰਿਸ਼ ਹੋਰ ਵੀ ਵਿਆਪਕ ਹੋ ਸਕਦੀ ਹੈ ਅਤੇ ਉਸ ਦਿਨ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਵੀ ਉਮੀਦ ਹੈ।