All Latest NewsNews FlashPoliticsPunjab News

CPI ਅਤੇ SKM ਵੱਲੋਂ ਮੋਦੀ ਸਰਕਾਰ ਦਾ ਜ਼ਬਰਦਸਤ ਵਿਰੋਧ, ਨਵੇਂ ਅਪਰਾਧਿਕ ਕਾਨੂੰਨਾਂ ਦੀਆਂ ਸਾੜੀਆਂ ਕਾਪੀਆਂ!

 

ਐਸਡੀਐਮ ਦਫਤਰ ਜਲਾਲਾਬਾਦ ਸਾਹਮਣੇ ਦੇਸ਼ ਦੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ!

ਰਣਬੀਰ ਕੌਰ ਢਾਬਾਂ, ਜਲਾਲਾਬਾਦ

CPI ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਸਥਾਨਕ ਐਸਡੀਐਮ ਦਫਤਰ ਸਾਹਮਣੇ ਨਵੇਂ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸੀਪੀਆਈ ਦੇ ਜਿਲ੍ਹਾ ਸਕੱਤਰ ਕਾਮਰੇਡ ਹੰਸ ਰਾਜ ਗੋਲਡਨ, ਭਾਰਤੀ ਕਿਸਾਨ ਯੂਨੀਅਨ ਧਨੇਰ ਦੇ ਜਿਲਾ ਆਗੂ ਜੋਗਾ ਸਿੰਘ ਭੋਡੀਪੁਰ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਸੁਰਿੰਦਰ ਢੰਡੀਆਂ,ਕਿਰਤੀ ਕਿਸਾਨ ਯੂਨੀਅਨ ਦੇ ਆਗੂ ਕੁਲਵਿੰਦਰ ਸਿੰਘ, ਬੀਕੇਯੂ ਡਕੌਂਦਾ ਦੇ ਆਗੂ ਪ੍ਰਵੀਨ ਕੁਮਾਰ ਮੌਲਵੀ ਵਾਲਾ ਨੇ ਕੀਤੀ।

ਆਗੂਆਂ ਨੇ ਕਿਹਾ ਕਿ ਇਹਨਾਂ ਕਾਨੂੰਨ ਰਾਹੀਂ ਜਮਹੂਰੀ ਸ਼ਕਤੀਆਂ ਦੀਆਂ ਰਾਜਨੀਤਿਕ ਗਤੀਵਿਧੀਆਂ ਨੂੰ ਰੋਕਣ ਅਤੇ ਮਨੁੱਖੀ ਅਧਿਕਾਰਾਂ ਤੇ ਰੋਕਾ ਲਾਉਣ ਲਈ ਵਰਤੇ ਜਾਣਗੇ।

ਆਗੂਆਂ ਨੇ ਕਿਹਾ ਕਿ ਮੋਦੀ ਦੀ ਫਾਸ਼ੀਵਾਦੀ ਵਿਚਾਰਧਾਰਾ ਤੇ ਅਧਾਰਤ ਸਰਕਾਰ ਆਪਣੇ ਪਿਛਲੇ ਕਾਰਜਕਾਲ ਦੌਰਾਨ ਗੈਰ ਸੰਵਿਧਾਨਿਕ ਅਤੇ ਗੈਰ ਕਾਨੂੰਨੀ ਢੰਗਾਂ ਨਾਲ ਇੱਕ ਤਰਫ਼ਾ ਪਾਸ ਕੀਤੇ ਗਏ ਕਾਨੂੰਨਾਂ ਨੂੰ ਲਾਗੂ ਕਰਨ ਜਾ ਰਹੀ ਹੈ। ਜਿਸ ਦਾ ਪੂਰਨ ਜੋਰ ਤੇ ਵਿਰੋਧ ਕਰਦੇ ਹਾਂ। ਇਸ ਨਵੇਂ ਅਪਰਾਧਿਕ ਕਾਨੂੰਨਾਂ ਵਿੱਚ ਬਹੁਤ ਸਾਰੀਆਂ ਧਰਾਵਾਂ ਨਵੀਆਂ ਸ਼ਾਮਿਲ ਕੀਤੀਆਂ ਗਈਆਂ ਹਨ ਅਤੇ ਪੁਰਾਣੀਆਂ ਵਿੱਚ ਸੋਧਾਂ ਕੀਤੀਆਂ ਗਈਆਂ ਹਨ।

ਇਹ ਨਵੇਂ ਅਪਰਾਧਿਕ ਕਾਨੂੰਨ ਦੇਸ਼ ਵਿੱਚ ਪੁਲਿਸ ਰਾਜ ਥੋਪਣ ਦੇ ਮਨਸੂਬੇ ਨਾਲ ਤਿਆਰ ਕੀਤੇ ਗਏ ਹਨ। ਉਹਨਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹਨਾਂ ਕਾਨੂੰਨਾਂ ਨੂੰ ਸੰਸਦ ਵਿੱਚ ਪਾਸ ਕਰਾਉਣ ਵੇਲੇ ਧੱਕੇ ਨਾਲ ਸਾਰੇ ਵਿਰੋਧੀ ਧਿਰ ਦੇ 175 ਐਮਪੀ ਸੰਸਦ ਭਵਨ ਵਿੱਚੋਂ ਬਾਹਰ ਕੱਢ ਦਿੱਤੇ ਗਿਆ ਸੀ ਅਤੇ ਬਿਨਾਂ ਬਹਿਸ ਤੋਂ ਹੀ ਇਸ ਕਾਨੂੰਨ ਨੂੰ ਪਾਸ ਕਰ ਦਿੱਤਾ ਗਿਆ।

ਉਹਨਾਂ ਕਿਹਾ ਕਿ ਨਾ ਤਾਂ ਦੇਸ਼ ਦੀ ਸਰਵਉੱਚ ਅਦਾਲਤ ਅਤੇ ਨਾ ਹੀ ਵਕੀਲ ਭਾਈਚਾਰੇ ਨੇ ਅਜਿਹੇ ਕਾਲੇ ਕਨੂੰਨਾਂ ਨੂੰ ਲਿਆਉਣ ਦੀ ਕੋਈ ਗੱਲ ਕੀਤੀ ਸੀ। ਆਗੂਆਂ ਨੇ ਦੱਸਿਆ ਕਿ ਇਹਨਾਂ ਫੌਜਦਾਰੀ ਕਾਨੂੰਨਾਂ ਰਾਹੀਂ ਹੁਣ ਪੁਲਿਸ ਰਿਮਾਂਡ 15 ਦਿਨ ਤੋਂ ਵਧਾ ਕੇ 60 ਤੋਂ 90 ਦਿਨ ਤੱਕ ਕੀਤਾ ਜਾ ਸਕਦਾ ਹੈ। ਆਗੂਆ ਨੇ ਕਿਹਾ ਕਿ ਇਹਨਾਂ ਕਾਨੂੰਨਾਂ ਨੂੰ ਫੌਰੀ ਤੌਰ ਤੇ ਰੱਦ ਕਰਨਾ ਚਾਹੀਦਾ।

ਇਸ ਮੌਕੇ ਹੋਰਾਂ ਤੋਂ ਇਲਾਵਾ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਐਡਵੋਕੇਟ ਪਰਮਜੀਤ ਢਾਬਾਂ, ਗੁਰਵਿੰਦਰ ਸਿੰਘ ਮੰਨੇ ਵਾਲਾ,ਬਲਵਿੰਦਰ ਮਹਾਲਮ, ਮਹਿੰਦਰ ਸਿੰਘ ਪ੍ਰਭਾਤ ਸਿੰਘ ਵਾਲਾ, ਜਰਨੈਲ ਢਾਬਾਂ,ਬਲਵਿੰਦਰ ਸਿੰਘ,ਜੋਗਿੰਦਰ ਮਹਾਲਮ, ਪੰਮਾ ਢਾਬਾਂ,ਜਸਵਿੰਦਰ ਸਿੰਘ,ਮੰਗਤ ਸਿੰਘ ਵੀ ਹਾਜਰ ਸਨ।

 

Leave a Reply

Your email address will not be published. Required fields are marked *