ਵੱਡੀ ਖ਼ਬਰ: ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਚੋਣ ਹਾਰਦਿਆਂ ਵਰਕਿੰਗ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
Punjab News- ਲੁਧਿਆਣਾ ਜਿਮਨੀ ਚੋਣ ਹਾਰਨ ਤੋਂ ਬਾਅਦ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਵਰਕਿੰਗ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਦੱਸ ਦਈਏ ਕਿ ਆਸ਼ੂ ਨੇ ਚੋਣ ਹਾਰਨ ਤੋਂ ਤੁਰੰਤ ਬਾਅਦ ਇਹ ਐਲਾਨ ਕੀਤਾ ਕਿ ਉਹ ਆਪਣੀ ਹਾਰ ਸਵੀਕਾਰ ਕਰਦਾ ਹੈ ਅਤੇ ਵਰਕਿੰਗ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੰਦਾ ਹੈ।
ਆਸ਼ੂ ਨੇ ਜਿੱਥੇ ਪਾਰਟੀ ਦੇ ਸਾਰੇ ਵਰਕਰਾਂ ਅਤੇ ਆਗੂਆਂ ਦਾ ਧੰਨਵਾਦ ਕੀਤਾ, ਉਥੇ ਹੀ ਕਿਹਾ ਕਿ ਮੈਂ ਆਪਣੀ ਹਾਰ ਦਾ ਕਿਸੇ ਹੋਰ ਨੂੰ ਜਿੰਮੇਵਾਰ ਨਹੀਂ ਸਮਝਦਾ।
ਆਸ਼ੂ ਨੇ ਕਿਹਾ ਕਿ ਮੇਰੇ ਵਿੱਚ ਹੀ ਕਈ ਕਮੀਆਂ ਹਨ, ਤਾਂ ਹੀ ਮੇਰੀ ਹਾਰ ਹੋਈ ਹੈ। ਭਾਰਤ ਭੂਸ਼ਣ ਆਸ਼ੂ ਦੇ ਵੱਲੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਵਧਾਈਆਂ ਦਿੱਤੀਆਂ ਗਈਆਂ।