Punjab Weather Alert- ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਪੈਣ ਦੀ ਚੇਤਾਵਨੀ, ਪੜ੍ਹੋ IMD ਦਾ ਅਲਰਟ
Punjab Weather Alert- ਅਗਲੇ ਛੇ ਦਿਨਾਂ ਤੱਕ ਪੰਜਾਬ ਵਿੱਚ ਕਈ ਥਾਵਾਂ ‘ਤੇ ਤੇਜ਼ ਗਰਜ ਦੇ ਨਾਲ ਭਾਰੀ ਮੀਂਹ ਦੀ ਚਿਤਾਵਨੀ
Punjab Weather Alert- ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਅਗਲੇ ਦੋ ਦਿਨਾਂ ਵਿੱਚ ਮਾਨਸੂਨ ਪੰਜਾਬ ਦੇ ਕੁਝ ਹੋਰ ਹਿੱਸਿਆਂ ਨੂੰ ਕਵਰ ਕਰੇਗਾ।
ਮੌਸਮ ਵਿਭਾਗ (IMD) ਨੇ ਅਗਲੇ ਛੇ ਦਿਨਾਂ ਤੱਕ ਪੰਜਾਬ ਵਿੱਚ ਕਈ ਥਾਵਾਂ ‘ਤੇ ਤੇਜ਼ ਗਰਜ ਦੇ ਨਾਲ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਖਾਸ ਕਰਕੇ 25 ਜੂਨ ਲਈ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ (IMD) ਨੇ 23 ਤੋਂ 28 ਜੂਨ 2025 ਤੱਕ ਪੰਜਾਬ, ਦਿੱਲੀ, ਬਿਹਾਰ, ਉੱਤਰ ਪ੍ਰਦੇਸ਼, ਝਾਰਖੰਡ ਅਤੇ ਮੱਧ ਪ੍ਰਦੇਸ਼ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ।
ਭਾਰਤੀ ਮਾਨਸੂਨ ਦੀ ਗਤੀਵਿਧੀ ਦੇ ਕਾਰਨ ਇਨ੍ਹਾਂ ਰਾਜਾਂ ਵਿੱਚ ਤੇਜ਼ ਹਵਾਵਾਂ, ਬਿਜਲੀ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਘੱਟ ਹੋਵੇਗਾ ਅਤੇ ਗਰਮੀ ਤੋਂ ਰਾਹਤ ਮਿਲੇਗੀ।
IMD ਦੀ ਤਾਜ਼ਾ ਰਿਪੋਰਟ ਦੇ ਅਨੁਸਾਰ ਚੱਕਰਵਾਤੀ ਹਵਾਵਾਂ ਅਤੇ ਘੱਟ ਦਬਾਅ ਵਾਲੇ ਖੇਤਰਾਂ ਨੇ ਮਾਨਸੂਨ ਨੂੰ ਹੋਰ ਮਜ਼ਬੂਤ ਕੀਤਾ ਹੈ, ਜਿਸ ਦਾ ਪ੍ਰਭਾਵ ਅਗਲੇ ਇੱਕ ਹਫ਼ਤੇ ਤੱਕ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਦੇਖਿਆ ਜਾਵੇਗਾ।
ਦੂਜੇ ਪਾਸੇ 25 ਜੂਨ ਤੱਕ ਦਿੱਲੀ ਅਤੇ ਹਰਿਆਣਾ ਵਿਚ ਕੁਝ ਥਾਵਾਂ ਉਤੇ ਭਾਰੀ ਮੀਂਹ ਪੈ ਸਕਦਾ ਹੈ। ਇਸ ਸਮੇਂ ਦੌਰਾਨ ਹਲਕੇ ਗਰਜ-ਤੂਫ਼ਾਨ ਨਾਲ ਭਾਰੀ ਮੀਂਹ ਪਵੇਗਾ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ।