Punjab Cabinet Meeting: ਪੰਜਾਬ ਕੈਬਨਿਟ ਦੀ ਕੱਲ੍ਹ ਹੋਵੇਗੀ ਅਹਿਮ ਮੀਟਿੰਗ, ਜਾਣੋ ਕਿੰਨਾਂ ਫ਼ੈਸਲਿਆਂ ‘ਤੇ ਲੱਗੇਗੀ ਮੋਹਰ?
Punjab Cabinet Meeting: ਪਿਛਲੀ ਪੰਜਾਬ ਕੈਬਨਿਟ ਮੀਟਿੰਗ ‘ਚ 500 ਖ਼ਾਲੀ ਅਸਾਮੀਆਂ ਦੀ ਭਰਤੀ ਨੂੰ ਦਿੱਤੀ ਗਈ ਸੀ ਸਹਿਮਤੀ
ਪੰਜਾਬ ਨੈੱਟਵਰਕ, ਚੰਡੀਗੜ੍ਹ-
Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਸੱਦ ਲਈ ਗਈ ਹੈ। ਜਾਣਕਾਰੀ ਅਨੁਸਾਰ, ਇਹ ਮੀਟਿੰਗ 26 ਜੂਨ ਨੂੰ ਹੋਣ ਜਾ ਰਹੀ ਹੈ।
ਇਹ ਮੀਟਿੰਗ ਸੀਐੱਮ ਹਾਊਸ ਵਿਖੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਸਵੇਰੇ 11 ਵਜੇ ਹੋਵੇਗੀ।
ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਨਾਲ ਸੰਬੰਧਿਤ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਮੁਲਾਜ਼ਮਾਂ ਸਮੇਤ ਨਵੀਆਂ ਭਰੀਆਂ ਲਈ ਵੀ ਇਸ ਮੀਟਿੰਗ ਵਿੱਚ ਕੋਈ ਅਹਿਮ ਫ਼ੈਸਲਾ ਲਿਆ ਜਾ ਸਕਦਾ ਹੈ।
ਹਾਲਾਂਕਿ, ਅਜੇ ਤੱਕ ਇਸ ਮੀਟਿੰਗ ਦਾ ਅਜੰਡਾ ਸਪੱਸ਼ਟ ਤੌਰ ‘ਤੇ ਸਾਹਮਣੇ ਨਹੀਂ ਆਇਆ।
ਦੱਸ ਦਈਏ ਕਿ ਪਿਛਲੀ ਕੈਬਨਿਟ ਮੀਟਿੰਗ ਵਿੱਚ ਜੇਲ੍ਹ ਵਿਭਾਗ ਪੰਜਾਬ ਵਿੱਚ ਸਿੱਧੀ ਭਰਤੀ ਕੋਟੇ ਤਹਿਤ ਸਹਾਇਕ ਸੁਪਰਡੈਂਟ, ਵਾਰਡਰ ਅਤੇ ਮੈਟਰਨ ਦੀਆਂ 500 ਖ਼ਾਲੀ ਅਸਾਮੀਆਂ ਦੀ ਭਰਤੀ ਨੂੰ ਸਹਿਮਤੀ ਦਿੱਤੀ ਸੀ।
ਦੱਸਿਆ ਗਿਆ ਸੀ ਕਿ ਇਸ ਭਰਤੀ ਵਿੱਚ 29 ਸਹਾਇਕ ਸੁਪਰਡੈਂਟ, 451 ਵਾਰਡਰ ਅਤੇ 20 ਮੈਟਰਨ ਸ਼ਾਮਲ ਹੋਣਗੇ, ਜਿਨ੍ਹਾਂ ਦੀ ਚੋਣ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੁਆਰਾ ਕੀਤੀ ਜਾਵੇਗੀ।
ਜਿਸ ਨਾਲ ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਵਿੱਚ ਮਦਦ ਮਿਲੇਗੀ। ਇਹ ਕਦਮ ਜੇਲ੍ਹਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸੁਰੱਖਿਅਤ ਬਣਾਉਣ ਵਿੱਚ ਸਹਾਈ ਹੋਵੇਗਾ।