ਵੱਡੀ ਖ਼ਬਰ: ਸਰਕਾਰੀ ਸਕੂਲ ਦਾ ਅਧਿਆਪਕ ਗ੍ਰਿਫਤਾਰ, ਵਿਦਿਆਰਥਣਾਂ ਨਾਲ ਜਿਨਸੀ ਸੋਸ਼ਣ ਦਾ ਦੋਸ਼
Punjabi News- 24 ਵਿਦਿਆਰਥਣਾਂ ਦੇ ਨਾਲ ਜਿਨਸੀ ਸੋਸ਼ਣ ਕਰਨ ਦੇ ਦੋਸ਼ਾਂ ਤਹਿਤ ਪੁਲਿਸ ਦੇ ਵੱਲੋਂ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਮਾਮਲਾ ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ।
ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਿਕ ਵਿਦਿਆਰਥਣਾਂ ਦੇ ਵੱਲੋਂ ਆਪਣੇ ਨਾਲ ਹੋਏ ਘਿਨੌਣੇ ਕਾਰੇ ਬਾਰੇ ਪ੍ਰਿੰਸੀਪਲ ਨੂੰ ਦਰਖ਼ਾਸਤ ਸੌਂਪੀ ਸੀ, ਜਿਸ ਤੋਂ ਬਾਅਦ ਪ੍ਰਿੰਸੀਪਲ ਨੇ ਪੁਲਿਸ ਨੂੰ ਸੂਚਿਤ ਕੀਤਾ।
ਪੁਲਿਸ ਨੇ ਪ੍ਰਿੰਸੀਪਲ ਦੀ ਸ਼ਿਕਾਇਤ ਮਗਰੋਂ ਸਕੂਲ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਵਿਦਿਆਰਥਣਾਂ ਨੇ ਦੋਸ਼ਾਂ ਵਿੱਚ ਕਿਹਾ ਸੀ ਕਿ ਅਧਿਆਪਕ ਨੇ ਉਨ੍ਹਾਂ ਨੂੰ ਗ਼ਲਤ ਤਰੀਕੇ ਦੇ ਨਾਲ ਟੱਚ ਕੀਤਾ ਹੈ।
ਸਕੂਲ ਪ੍ਰਿੰਸੀਪਲ ਦੀ ਮੰਨੀਏ ਤਾਂ, ਉਨ੍ਹਾਂ ਦੇ ਵੱਲੋਂ ਉਕਤ ਸਕੂਲ ਅਧਿਆਪਕ ਦੇ ਵਿਰੁੱਧ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਸਕੂਲ ਦੀ ਜਿਨਸੀ ਸੋਸ਼ਣ ਰੋਕੂ ਕਮੇਟੀ ਨੂੰ ਭੇਜ ਦਿੱਤੀਆਂ ਗਈਆਂ ਹਨ।