Punjab Weather: ਮੌਸਮ ਵਿਭਾਗ ਵੱਲੋਂ 5 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ
Punjab Weather: ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Punjab Weather: ਮੌਸਮ ਵਿਭਾਗ ਮੁਤਾਬਿਕ, ਅੱਜ ਪਟਿਆਲਾ, ਲੁਧਿਆਣਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ।
ਦੱਸਣਾ ਬਣਦਾ ਹੈ ਕਿ ਬੀਤੇ ਦਿਨ ਲੁਧਿਆਣਾ ਵਿੱਚ 0.4 ਮਿਲੀਮੀਟਰ ਅਤੇ ਰੋਪੜ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ। ਜਦੋਂ ਕਿ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਮੀਂਹ (Punjab Weather) ਦੀ ਕੋਈ ਰਿਪੋਰਟ ਨਹੀਂ ਮਿਲੀ।
ਇਸ ਕਾਰਨ, ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਤਾਪਮਾਨ ਅਜੇ ਵੀ ਆਮ ਦੇ ਨੇੜੇ ਹੈ।
ਇਸ ਤੋਂ ਇਲਾਵਾ 25 ਜੂਨ ਤੱਕ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਕਈ ਜ਼ਿਲ੍ਹਿਆਂ ਵਿੱਚ ਗਰਜ ਨਾਲ ਮੀਂਹ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ।