Punjab News: ਫਿਰੋਜ਼ਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਸਬ ਇੰਸਪੈਕਟਰ ਸਮੇਤ 2 ਲੋਕਾਂ ਦੀ ਮੌਤ
Punjab News: ਫਿਰੋਜ਼ਪੁਰ-ਫਾਜਿਲਕਾ ਰੋਡ ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਸਬ ਇੰਸਪੈਕਟਰ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ।
ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ, ਜੋ ਕਿ ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਵਜੋਂ ਜ਼ਿਲ੍ਹਾ ਫਾਜ਼ਿਲਕਾ ਵਿਖੇ ਤੈਨਾਤ ਸੀ।
ਮੀਡੀਆ ਰਿਪੋਰਟਾਂ ਅਨੁਸਾਰ, ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ ‘ਤੇ ਸਥਿਤ ਪਿੰਡ ਪੀਰ ਖਾਂ ਸ਼ੇਖ ਲਾਗੇ ਇਹ ਹਾਦਸਾ ਵਾਪਰਿਆ। ਡਿਊਟੀ ਤੋਂ ਵਾਪਸ ਜਾਦਿਆਂ ਰਸਤੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਏ।
ਇੱਕ ਹੋਰ ਮ੍ਰਿਤਕ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ। ਬਾਕੀ ਦੇ ਚਾਰੇ ਜ਼ਖ਼ਮੀ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।