All Latest NewsNews FlashPunjab News

ਭਗਵੰਤ ਮਾਨ ਸਰਕਾਰ ਖਿਲਾਫ਼ ਪੈਨਸ਼ਨਰਾਂ ਦਾ ਵੱਡਾ ਐਲਾਨ! ਲੀਵ ਇਨਕੈਸ਼ਮੈਂਟ ਅਤੇ ਹੋਰ ਬਿੱਲ ਕਲੀਅਰ ਨਾ ਹੋਣ ਦੇ ਰੋਸ ਵਜੋਂ ਫੂਕੇ ਜਾਣਗੇ ਪੁਤਲੇ

 

ਪੈਨਸ਼ਨਰਾਂ ਦੇ ਲੀਵ ਇਨਕੈਸ਼ਮੈਂਟ ਅਤੇ ਹੋਰ ਬਿੱਲ ਕਲੀਅਰ ਨਾ ਹੋਣ ਦੇ ਰੋਸ ਵਜੋਂ 3 ਜੁਲਾਈ ਨੂੰ ਖਜ਼ਾਨਾ ਦਫਤਰਾਂ ਸਾਹਮਣੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕਣ ਦਾ ਫੈਸਲਾ

ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਵੱਲੋਂ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਤੇ 9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਦੀ ਹਮਾਇਤ ਦਾ ਫੈਸਲਾ

ਭਗਵੰਤ ਮਾਨ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਕੀਤੀ ਸਖਤ ਨਿਖੇਧੀ

Punjab News- 

ਕੇਂਦਰੀ ਹੁਕਮਰਾਨ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਦੇਸ਼ ਭਰ ਦੀਆਂ 10 ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 9 ਜੁਲਾਈ ਨੂੰ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ। ਇਸ ਹੜਤਾਲ ਸਬੰਧੀ ਵਿਚਾਰ ਚਰਚਾ ਕਰਨ ਵਾਸਤੇ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਵੱਲੋਂ ਅੱਜ ਇੱਥੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਦੇ ਕਾਮਰੇਡ ਸਤੀਸ ਲੂੰਬਾ ਹਾਲ ਵਿੱਚ ਕਾਮਰੇਡ ਜਗਤਾਰ ਸਿੰਘ ਭੁੰਗਰਨੀ ਅਤੇ ਗੁਰਜੀਤ ਸਿੰਘ ਘੋੜੇਵਾਹ ਸੂਬਾਈ ਵਰਕਿੰਗ ਪ੍ਰਧਾਨ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ।

ਮੀਟਿੰਗ ਦੇ ਸ਼ੁਰੂ ਵਿੱਚ ਬੀਤੇ ਦਿਨੀਂ ਅਹਿਮਦਾਬਾਦ ਗੁਜਰਾਤ ਵਿਖੇ ਹੋਏ ਹਵਾਈ ਜਹਾਜ਼ ਹਾਦਸੇ ਵਿੱਚ ਸਦੀਵੀ ਵਿਛੋੜਾ ਦੇ ਗਏ 275 ਵਿਅਕਤੀਆਂ, ਸੀਨੀਅਰ ਪੱਤਰਕਾਰ ਕਾਮਰੇਡ ਗੁਰਮੀਤ ਸਿੰਘ ਸ਼ੁਗਲੀ ਅਤੇ ਹੋਰ ਵੱਖ ਵੱਖ ਵਿਅਕਤੀਆਂ ਨੂੰ ਯਾਦ ਕਰਦੇ ਹੋਏ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ।

ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਸੂਬਾਈ ਆਗੂ ਪ੍ਰੇਮ ਚਾਵਲਾ, ਅਵਤਾਰ ਸਿੰਘ ਤਾਰੀ, ਪ੍ਰਿਤਪਾਲ ਸਿੰਘ ਪੰਡੋਰੀ,, ਵਿਜੇ ਕੁਮਾਰ ਜਲੰਧਰ, ਮਨਜੀਤ ਸਿੰਘ ਮਨਸੂਰਾਂ, ਮੋਹਨਜੀਤ ਸਿੰਘ ਤੇ ਪਵਿੱਤਰ ਸਿੰਘ ਲੁਧਿਆਣਾ, ਅੰਗਰੇਜ਼ ਸਿੰਘ ਸ੍ਰੀ ਮੁਕਤਸਰ ਸਾਹਿਬ, ਸਤਪਾਲ ਸਹਿਗਲ , ਸਵਰਨ ਸਿੰਘ ਤਰਨਤਾਰਨ, ਬਲਵੰਤ ਸਿੰਘ ਸੰਧੂ ਫਿਰੋਜਪੁਰ , ਕੁਲਵੰਤ ਸਿੰਘ ਚਾਨੀ, ਸੋਮ ਨਾਥ ਅਰੋੜਾ ਫਰੀਦਕੋਟ, ਦਰਸ਼ਨ ਸਿੰਘ ਥਰੀਕੇ ਲੁਧਿਆਣਾ, ਬਚਿੱਤਰ ਸਿੰਘ ਧੋਥੜ, ਪੋਹਲਾ ਸਿੰਘ ਬਰਾੜ , ਨਸੀਬ ਸਿੰਘ ਜੜੋਤ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਜੰਟ ਸਿੰਘ ਕੋਕਰੀ ਨੇ ਸੰਬੋਧਨ ਕਰਦੇ ਹੋਏ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਆਪਣੇ ਸਵਾ ਤਿੰਨ ਸਾਲ ਦਾ ਰਾਜ ਭਾਗ ਪੂਰਾ ਕਰਨ ਤੋਂ ਬਾਅਦ ਵੀ ਪੰਜਾਬ ਦੇ ਸੱਤ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਬੁਰੀ ਤਰਾਂ ਅਸਫਲ ਸਾਬਿਤ ਹੋਈ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਆਪਣੀ ਹੈਂਕੜਬਾਜੀ ਨਾਲ ਸੰਘਰਸ਼ਸ਼ੀਲ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਮਸਲੇ ਹੱਲ ਕਰਨ ਦੀ ਥਾਂ ਅੰਦੋਲਨਾਂ ਨੂੰ ਕੁਚਲਣ ਅਤੇ ਬਦਨਾਮ ਕਰਨ ਦੇ ਰਾਹਾਂ ਤੇ ਚੱਲ ਰਹੇ ਹਨ।

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਵੱਖ-ਵੱਖ ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ ਵਿੱਚ ਜਨਵਰੀ 2004 ਤੋਂ ਪਹਿਲਾਂ ਭਰਤੀ ਲਗਭਗ ਦੋ ਲੱਖ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਕੀਤਾ ਗਿਆ ਵਾਅਦਾ ਅਜੇ ਤੱਕ ਹਵਾ ਵਿੱਚ ਲਟਕ ਰਿਹਾ ਹੈ, ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਪੈਨਸ਼ਨਰਾਂ ਲਈ ਸਿਫਾਰਿਸ਼ ਕੀਤਾ ਗਿਆ 2.59 ਦਾ ਗੁਣਾਕ ਵੀ ਲਾਗੂ ਨਹੀਂ ਕੀਤਾ ਗਿਆ, ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਸੋਧੀਆਂ ਗਈਆਂ ਤਨਖਾਹਾਂ ਅਤੇ ਪੈਨਸ਼ਨਾਂ ਦਾ ਸਾਢੇ ਪੰਜਾਂ ਸਾਲਾਂ ਦਾ ਬਣਦਾ ਬਕਾਇਆ ਪੰਜਾਬ ਸਰਕਾਰ ਨੇ ਲੀਰੋ ਲੀਰ ਕਰਕੇ ਰੱਖ ਦਿੱਤਾ ਹੈ, ਡੀ ਏ ਦੀਆਂ ਚਾਰ ਕਿਸ਼ਤਾਂ ਦੇਣ ਦੇ ਮਾਮਲੇ ਵਿੱਚ ਪੰਜਾਬ ਰਾਜ ਕੇਂਦਰ ਸਰਕਾਰ ਅਤੇ ਬਹੁਤ ਸਾਰੇ ਰਾਜਾਂ ਨਾਲੋਂ ਬੁਰੀ ਤਰ੍ਹਾਂ ਪਛੜ ਗਿਆ ਹੈ। ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ 13 ਫੀਸਦੀ ਦੀ ਦਰ ਨਾਲ ਮਹਿੰਗਾਈ ਦੀਆਂ ਚਾਰ ਕਿਸ਼ਤਾਂ ਪੰਜਾਬ ਸਰਕਾਰ ਵੱਲ ਬਕਾਇਆ ਪਈਆਂ ਹਨ।

ਪੰਜਾਬ ਸਰਕਾਰ ਮਾਨਯੋਗ ਸਰਵ ਉੱਚ ਅਦਾਲਤ ਵੱਲੋਂ ਮੁਲਾਜ਼ਮਾਂ ਦੇ ਹੱਕ ਵਿੱਚ ਕੀਤੇ ਗਏ ਕਈ ਫੈਸਲਿਆਂ ਨੂੰ ਲਾਗੂ ਕਰਨ ਦੀ ਬਜਾਏ ਇਹਨਾਂ ਦੀ ਸਰਾਸਰ ਉਲੰਘਣਾ ਕਰ ਰਹੀ ਹੈ ਜਿਸ ਦੀ ਮਿਸਾਲ 17 ਜੁਲਾਈ 2020 ਤੋਂ ਵੱਖ ਵੱਖ ਵਿਭਾਗਾਂ ਵਿੱਚ ਭਰਤੀ ਮੁਲਾਜ਼ਮਾਂ ਵਾਸਤੇ ਸਿੱਖਿਆ ਅਤੇ ਕਈ ਹੋਰ ਮਹਿਕਮਿਆਂ ਵੱਲੋਂ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਸਬੰਧੀ ਬਣਾਏ ਜਾ ਰਹੇ ਨਵੇਂ ਨਿਯਮਾਂ ਤੋਂ ਮਿਲਦੀ ਹੈ। ਪੰਜਾਬ ਸਰਕਾਰ ਹਰ ਹਰਬਾ ਵਰਤਕੇ ਇਹ ਫੈਸਲੇ ਲਾਗੂ ਕਰਨ ਤੋਂ ਭੱਜ ਰਹੀ ਹੈ। ਮੀਟਿੰਗ ਦੌਰਾਨ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ 9 ਜੁਲਾਈ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦੀ ਪੁਰਜੋਰ ਹਮਾਇਤ ਕਰਦੇ ਹੋਏ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਹੋਣ ਵਾਲੀਆਂ ਸਾਂਝੀਆਂ ਰਜੀਆਂ ਵਿੱਚ ਭਰਵੋਂ ਗਿਣਤੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ।

ਇਹ ਵੀ ਨਿਰਣਾ ਲਿਆ ਗਿਆ ਕਿ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ ਯੂਨੀਅਨ ਦੇ ਸੂਬਾਈ ਆਗੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੀ 27 ਜੂਨ ਨੂੰ ਸਵੇਰੇ 11 ਵਜੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਮਨਾਏ ਜਾ ਰਹੇ 22 ਵੈਂ ਬਰਸੀ ਸਮਾਗਮ ਵਿੱਚ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਮੀਟਿੰਗ ਵਿੱਚ ਪਿਛਲੇ ਤਿੰਨ ਮਹੀਨਿਆਂ ਤੋਂ ਪੰਜਾਬ ਦੇ ਖਜ਼ਾਨਾ ਦਫਤਰਾਂ ਵਿੱਚ ਲਮਕ ਵਰਸਾ ਵਿੱਚ ਪਏ ਲੀਵ ਇਨਕੈਸ਼ਮੈਂਟ ਬਿੱਲਾਂ, ਮੈਡੀਕਲ ਪ੍ਰਤੀ ਪੂਰਤੀ ਬਿੱਲਾਂ, ਜੀ ਪੀ ਫੰਡ ਦੀਆਂ ਵੱਖ ਵੱਖ ਅਦਾਇਗੀਆਂ ਤੇ ਕਈ ਹੋਰ ਕਿਸਮ ਦੇ ਬਿੱਲਾਂ ਦੀਆਂ ਪੇਮੈਂਟ ਕਰਨ ਤੇ ਲਗਾਈਆਂ ਗਈਆਂ ਅਣ ਐਲਾਨੀਆਂ ਪਾਬੰਦੀਆਂ ਦੇ ਖਿਲਾਫ ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ 3 ਜੁਲਾਈ ਨੂੰ ਪੰਜਾਬ ਦੇ ਸਮੂਹ ਖਜ਼ਾਨਾ ਦਫਤਰਾਂ ਸਾਹਮਣੇ ਰੋਸ ਪ੍ਰਦਰਸ਼ਨ ਕਰਕੇ ਵਿੱਤ ਮੰਤਰੀ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ।

ਇਸ ਤੋਂ ਇਲਾਵਾ ਕਿਰਤੀਆਂ , ਮੁਲਾਜ਼ਮਾ ਪੈਨਸ਼ਨਰਾਂ ਅਤੇ ਇਨਸਾਫ ਪਸੰਦ ਲੋਕਾਂ ਦੇ ਹਰ ਸੰਘਰਸ਼ ਵਿੱਚ ਸਹਿਯੋਗੀ ਭਾਰਤੀ ਕਮਿਊਨਿਸਟ ਪਾਰਟੀ ਦੀ 21-25 ਸਤੰਬਰ ਨੂੰ ਚੰਡੀਗੜ੍ਹ ਵਿਖੇ ਹੋ ਰਹੀ ਕੌਮੀ ਕਾਨਫਰੰਸ ਨੂੰ ਸਫਲ ਬਣਾਉਣ ਸਬੰਧੀ ਹਰ ਪੱਖੋਂ ਸਹਿਯੋਗ ਕਰਨ ਦਾ ਨਿਰਣਾ ਲਿਆ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਅਜਮੇਰ ਸਿੰਘ ਪ੍ਰਧਾਨ ਮੋਗਾ, ਭੁਪਿੰਦਰ ਸਿੰਘ ਭਿੰਦਾ, ਦਲਜੀਤ ਸਿੰਘ ਜਗਰਾਉਂ, ਮਨਜੀਤ ਸਿੰਘ ਗਿੱਲ, ਅਜਮੇਰ ਸਿੰਘ ਕੈਸ਼ੀਅਰ ਮੋਗਾ, ਬਲਜੀਤ ਸਿੰਘ ਜਗਰਾਉਂ ਜੋਗਿੰਦਰ ਸਿੰਘ, ਅਸ਼ਵਨੀ ਕੁਮਾਰ ਫਿਰੋਜਪੁਰ, ਧਰਮਵੀਰ ਜ਼ੀਰਾ, ਜੋਗਿੰਦਰ ਸਿੰਘ ਜ਼ੀਰਾ , ਸਤਨਾਮ ਸਿੰਘ, ਜਗਦੀਸ਼ ਸਿੰਘ ਜਗਰਾਉਂ, ਗੁਰਮੁਖ ਸਿੰਘ ਜਲੰਧਰ, ਅੰਗਰੇਜ਼ ਸਿੰਘ ਮੁਕਤਸਰ , ਮੁਖਤਿਆਰ ਸਿੰਘ ਫਿਰੋਜ਼ਪੁਰ, ਬਾਬੂ ਸਿੰਘ, ਮਹਿੰਦਰ ਸਿੰਘ ਤਰਨ ਤਾਰਨ ਮਹਿੰਦਰ ਸਿੰਘ ਰੋਪੜ, ਬਲਵੀਰ ਸਿੰਘ, ਸੰਜੀਵ ਕੁਮਾਰ, ਅਮਰੀਕ ਸਿੰਘ ਬਟਾਲਾ, ਕੁਲਵਿੰਦਰ ਸਿੰਘ, ਚਮਕੌਰ ਸਿੰਘ ਅਤੇ ਗੁਰਚਰਨ ਸਿੰਘ ਆਦਿ ਸ਼ਾਮਲ ਸਨ।

 

Leave a Reply

Your email address will not be published. Required fields are marked *