Live Breaking: ਬਿਕਰਮ ਮਜੀਠੀਆ ਦੇ ਘਰ ‘ਤੇ ਵਿਜੀਲੈਂਸ ਦੀ ਰੇਡ (ਵੇਖੋ ਵੀਡੀਓ)
Punjab News: ਪੰਜਾਬ ਵਿਜੀਲੈਂਸ ਦੇ ਵੱਲੋਂ ਅੱਜ ਸਵੇਰੇ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਦੇ ਘਰ ਤੇ ਰੇਡ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਨਾਲ ਸਬੰਧਤ ਕਿਸੇ ਮਾਮਲੇ ਵਿੱਚ ਇਹ ਰੇਡ ਵਿਜੀਲੈਂਸ ਵੱਲੋਂ ਕੀਤੀ ਗਈ ਹੈ। ਉਥੇ ਹੀ ਮਜੀਠੀਆ ਨੇ ਸਰਕਾਰ ਦੀ ਕਾਰਗੁਜਾਰੀ ਤੇ ਸਵਾਲ ਚੁੱਕੇ ਹਨ।
ਮਜੀਠੀਆ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਮੈਂ ਬਹੁਤ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਜਦੋਂ ਨਸ਼ਿਆਂ ਦੇ ਝੂਠੇ ਕੇਸ ਵਿਚ ਮੇਰੇ ਖਿਲਾਫ਼ ਭਗਵੰਤ ਮਾਨ ਸਰਕਾਰ ਨੂੰ ਕੁਝ ਨਹੀਂ ਲੱਭਾ ਤਾਂ ਹੁਣ ਮੇਰੇ ਖਿਲਾਫ਼ ਇਕ ਨਵਾਂ ਝੂਠਾ ਕੇਸ ਦਰਜ ਕਰਨ ਦੀ ਤਿਆਰੀ ਹੈ। ਅੱਜ ਵਿਜੀਲੈਂਸ ਦੇ SSP ਦੀ ਅਗਵਾਈ ਹੇਠ ਟੀਮ ਨੇ ਮੇਰੇ ਛਾਪੇਮਾਰੀ ਕੀਤੀ ਹੈ। ਭਗਵੰਤ ਮਾਨ ਜੀ ਇਹ ਗੱਲ ਸਮਝ ਲਓ, ਜਿੰਨੇ ਮਰਜ਼ੀ ਪਰਚੇ ਦੇ ਦਿਓ, ਨਾ ਤਾਂ ਮੈਂ ਡਰਾਂ ਤੇ ਨਾ ਹੀ ਤੁਹਾਡੀ ਸਰਕਾਰ ਮੇਰੀ ਆਵਾਜ਼ ਦਬਾ ਸਕਦੀ ਹੈ। ਪੰਜਾਬ ਦੇ ਮੁੱਦਿਆਂ ਦੀ ਹਮੇਸ਼ਾ ਗੱਲ ਕੀਤੀ ਹੈ ਤੇ ਅੱਗੇ ਵੀ ਕਰਾਂਗਾ। ਮੈਨੂੰ ਅਕਾਲ ਪੁਰਖ਼, ਗੁਰੂ ਸਾਹਿਬ ‘ਤੇ ਪੂਰਨ ਭਰੋਸਾ ਹੈ। ਅੰਤ ਜਿੱਤ ਸੱਚ ਦੀ ਹੋਵੇਗੀ।
ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸ਼ਰੇਆਮ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਾ ਝੁਕੇ ਹਾਂ ਨਾ ਝੁਕਾਂਗੇ, ਪੰਜਾਬ ਦੇ ਮੁੱਦਿਆਂ ‘ਤੇ ਹਮੇਸ਼ਾ ਗੱਲ ਕੀਤੀ ਹੈ ਤੇ ਕਰਾਂਗਾ, ਹੁਣ ਜਨਤਾ ਜਵਾਬ ਦੇਵੇਗੀ।