IMD Alert: ਮੌਸਮ ਵਿਭਾਗ ਪੰਜਾਬ ਵੱਲੋਂ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ, ਪੜ੍ਹੋ ਪੂਰੀ ਖ਼ਬਰ
IMD Alert: ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ
ਪੰਜਾਬ ਨੈੱਟਵਰਕ, ਚੰਡੀਗੜ੍ਹ-
IMD Alert: ਮੌਸਮ ਵਿਭਾਗ ਪੰਜਾਬ ਦੇ ਵਲੋਂ ਸੂਬੇ ਭਰ ਦੇ ਅੰਦਰ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਤਾਜਾ ਜਾਣਕਾਰੀ ਮੁਤਾਬਿਕ, ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
ਦੱਸ ਦਈਏ ਕਿ, ਦੇਸ਼ ਭਰ ਵਿੱਚ ਮਾਨਸੂਨ ਸਰਗਰਮ ਹੋ ਗਿਆ ਹੈ। ਜ਼ਿਆਦਾਤਰ ਸੂਬਿਆਂ ‘ਚ ਬਾਰਿਸ਼ ਹੋ ਰਹੀ ਹੈ, ਜਿਸ ਨਾਲ ਬੇਸ਼ੱਕ ਗਰਮੀ ਤੋਂ ਰਾਹਤ ਮਿਲੀ ਹੈ ਪਰ ਹੁੰਮਸ ਨੇ ਵੀ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਿੱਤੀ ਹੈ।
ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ 4 ਦਿਨਾਂ ਤੱਕ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਹੈ। 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।
IMD ਨੇ ਜੁਲਾਈ ਮਹੀਨੇ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਵੀ ਭਵਿੱਖਬਾਣੀ ਕੀਤੀ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਦਿੱਲੀ, ਬਿਹਾਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਰਾਜਸਥਾਨ, ਉੱਤਰਾਖੰਡ, ਗੁਜਰਾਤ, ਮਹਾਰਾਸ਼ਟਰ, ਝਾਰਖੰਡ, ਅਸਾਮ, ਮੇਘਾਲਿਆ, ਪੱਛਮੀ ਬੰਗਾਲ, ਸਿੱਕਮ, ਦੱਖਣੀ ਭਾਰਤ ਅਤੇ ਉੱਤਰ-ਪੂਰਬ ਦੇ ਰਾਜਾਂ ਵਿੱਚ ਭਾਰਤ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।