Live: ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਾ ਮਜੀਠੀਆ ਦੀ ਗ੍ਰਿਫਤਾਰੀ ਤੇ ਵੱਡਾ ਬਿਆਨ, ਵੇਖੋ ਲਾਈਵ ਵੀਡੀਓ
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਾ ਮਜੀਠੀਆ ਦੀ ਗ੍ਰਿਫਤਾਰੀ ਤੇ ਵੱਡਾ ਬਿਆਨ, ਵੇਖੋ ਲਾਈਵ ਵੀਡੀਓ
Punjab News- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਹੋਇਆ ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਬਾਰੇ ਵੱਡੇ ਖੁਲਾਸੇ ਕੀਤੇ।
ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਕੁਲਦੀਪ ਧਾਲੀਵਾਲ ਨੇ ਕਿਹਾ ਕਿ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਹੋਏ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ‘ਚ ਵਿਜੀਲੈਂਸ ਵੱਲੋਂ ਕੀਤੀ ਗਈ ਰੇਡ ਦੌਰਾਨ 29 ਮੋਬਾਈਲ ਫੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਅਤੇ ਹੋਰ ਕਈ ਮਹੱਤਵਪੂਰਨ ਦਸਤਾਵੇਜ਼ ਬਰਾਮਦ ਕੀਤੇ ਗਏ ਹਨ।
ਇਨ੍ਹਾਂ ਦਸਤਾਵੇਜ਼ਾਂ ਵਿੱਚ ਲਗਭਗ 500 ਕਰੋੜ ਰੁਪਏ ਦੇ ਲੈਣ- ਦੇਣ ਸਬੰਧੀ ਜਾਣਕਾਰੀਆਂ ਹਨ, ਜੋ DA (ਡਿਸਪ੍ਰੋਪੋਰਸ਼ਨਟ ਐਸੈਟਸ) ਮਾਮਲੇ ਨੂੰ ਹੋਰ ਮਜ਼ਬੂਤ ਕਰਦੀਆਂ ਹਨ।
ਮੰਤਰੀ ਧਾਲੀਵਾਲ ਨੇ ਕਿਹਾ ਕਿ ਵਿਜੀਲੈਂਸ ਵੱਲੋਂ ਆਧਾਰਪੂਰਨ ਸਬੂਤ ਇਕੱਠੇ ਕਰਨ ਤੋਂ ਬਾਅਦ ਬਿਕਰਮ ਮਜੀਠੀਆ ਖ਼ਿਲਾਫ਼ DA ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।